ਮੁੰਬਈ (ਬਿਊਰੋ)— ਬੀਤੇ ਦਿਨੀਂ ਰਿਲੀਜ਼ ਹੋਈ ਫਿਲਮ 'ਗੋਲਮਾਲ ਅਗੇਨ' ਦਾ ਬਾਕਸ ਆਫਿਸ 'ਤੇ ਕਮਾਈ ਦਾ ਸਿਲਸਿਲਾ ਅਜੇ ਵੀ ਜਾਰੀ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੇ ਬਾਕਸ ਆਫਿਸ 'ਤੇ ਪਹਿਲੇ ਦਿਨ ਸ਼ੁਕਰਵਾਰ 30.14 ਕਰੋੜ, ਦੂਜੇ ਦਿਨ ਸ਼ਨੀਵਾਰ 28.37 ਕਰੋੜ, ਤੀਜੇ ਦਿਨ ਐਤਵਾਰ 29.09 ਕਰੋੜ, ਚੋਥੇ ਦਿਨ ਸੋਮਵਾਰ 16.04 ਕਰੋੜ, 5ਵੇਂ ਦਿਨ ਮੰਗਲਵਾਰ 13.25 ਕਰੋੜ, 6ਵੇਂ ਦਿਨ ਬੁੱਧਵਾਰ 10.05 ਕਰੋੜ, 7ਵੇਂ ਦਿਨ ਵੀਰਵਾਰ 9.13 ਕਰੋੜ ਅਤੇ ਦੂਜੇ ਹਫਤੇ ਸ਼ੁਕਰਵਾਰ 7.25 ਕਰੋੜ, ਸ਼ਨੀਵਾਰ 10.61 ਕਰੋੜ, ਐਤਵਾਰ 13.58 ਕਰੋੜ, ਸੋਮਵਾਰ 4.33 ਕਰੋੜ ਦੀ ਕਮਾਈ ਕਰ ਲਈ ਹੈ। ਫਿਲਮ ਨੇ ਕੁੱਲ ਮਿਲਾ ਕੇ 11 ਦਿਨਾਂ 'ਚ 171.86 ਕਰੋੜ ਦਾ ਕਾਰੋਬਾਰ ਕਰ ਲਿਆ ਹੈ। ਫਿਲਮ ਦੀ ਕਮਾਈ ਬਾਰੇ ਜਾਣਕਾਰੀ ਟਰੇਡ ਐਨਾਲਿਸਟ ਤਰਣ ਆਦਰਸ਼ ਨੇ ਟਵੀਟ ਕਰਕੇ ਦਿੱਤੀ ਹੈ।
ਜ਼ਿਕਰਯੋਗ ਹੈ ਕਿ ਨਿਰਦੇਸ਼ਕ ਰੋਹਿਤ ਸ਼ੈੱਟੀ ਦੇ ਨਿਰਦੇਸ਼ਨ 'ਚ ਬਣੀ 'ਗੋਲਮਾਲ' ਦੀ ਇਹ ਚੋਥੀ ਸੀਰੀਜ਼ ਹੈ। ਇਹ ਫਿਲਮ ਮਨੋਰੰਜਨ ਨਾਲ ਭਰਪੂਰ ਹੈ ਜਿਸ 'ਚ ਅਜੇ ਦੇਵਗਨ, ਅਰਸ਼ਦ ਵਾਰਸੀ, ਤੁਸ਼ਾਰ ਕਪੂਰ, ਕੁਣਾਲ ਖੇਮੂ, ਸ਼੍ਰੇਅਸ ਤਲਪੜੇ, ਜੌਨੀ ਲੀਵਰ, ਸੰਜੇ ਮਿਸ਼ਰਾ, ਮੁਕੇਸ਼ ਤਿਵਾਰੀ, ਤੱਬੂ, ਪਰਿਣੀਤੀ ਚੋਪੜਾ ਵਰਗੇ ਸਟਾਰਜ਼ ਅਹਿਮ ਭੂਮਿਕਾ 'ਚ ਦਿਖਾਈ ਦੇ ਰਹੇ ਹਨ। ਇਹ ਫਿਲਮ 3000 ਸਕ੍ਰੀਨਜ਼ 'ਤੇ ਰਿਲੀਜ਼ ਕੀਤੀ ਗਈ ਹੈ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਆਉਣ ਵਾਲੇ ਦਿਨਾਂ 'ਚ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕਰੇਗੀ।