ਜਲੰਧਰ (ਵੈੱਬ ਡੈਸਕ) - ਬਾਲੀਵੁੱਡ ਫਿਲਮ ਇੰਡਸਟਰੀ ਨੇ ਬੀਤੇ ਦਿਨੀਂ ਸਭ ਤੋਂ ਪ੍ਰਭਾਵਸ਼ਾਲੀ ਅਭਿਨੇਤਾਵਾਂ ਵਿਚੋਂ ਇਕ ਇਰਫਾਨ ਖਾਨ ਨੂੰ ਹਮੇਸ਼ਾ ਲਈ ਗੁਆ ਲਿਆ ਹੈ। ਬੀਤੇ ਕੁਝ ਸਾਲਾਂ ਤੋਂ ਕੈਂਸਰ ਨਾਲ ਜੂਝ ਰਹੇ ਇਰਫਾਨ ਖਾਨ ਨੂੰ ਮੰਗਲਵਾਰ ਨੂੰ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਦਿੱਗਜ ਅਭਿਨੇਤਾ ਨੂੰ ਯਾਦ ਕਰਦੇ ਹੋਏ 'Google India' (ਗੂਗਲ ਇੰਡੀਆ) ਨੇ ਇਰਫਾਨ ਖਾਨ ਨੂੰ ਸ਼ਰਧਾਂਜਲੀ ਦਿੱਤੀ। ਗੂਗਲ ਇੰਡੀਆ ਨੇ ਇਰਫਾਨ ਨੂੰ ਯਾਦ ਕਰਦੇ ਹੋਏ ਇਕ ਟਵੀਟ ਕੀਤਾ ਹੈ। ਇਸ ਟਵੀਟ ਵਿਚ ਲਿਖਿਆ ਹੈ, ''ਜੁਦਾਈ ਪ੍ਰਦਸ਼ਨ ਦਾ ਇਕ ਕਾਰਵਾਂ ਪਿੱਛੇ ਛੁੱਟ ਗਿਆ। ਉਸ ਸ਼ਖਸ਼ ਨੂੰ ਜਿਸਦੀ ਸੀਮਾ ਨੇ ਸਾਨੂੰ ਭਾਵਨਾਵਾਂ ਦੀ ਇਕ ਸੀਮਾ ਨੂੰ ਮਹਿਸੂਸ ਕਰਵਾਇਆ।''
ਦੱਸ ਦੇਈਏ ਕਿ ਬੀਤੇ ਦਿਨੀਂ ਮੁੰਬਈ ਦੇ ਵਰਸੋਵਾ ਕਬਰਸਤਾਨ ਬਾਅਦ ਦੁਪਿਹਰ ਉਨ੍ਹਾਂ ਨੂੰ ਸਪੁਰਦ-ਏ-ਖਾਕ ਕੀਤਾ ਗਿਆ, ਜਿਸ ਵਿਚ ਉਨ੍ਹਾਂ ਦੇ ਕੁਝ ਖਾਸ ਦੋਸਤ ਅਤੇ ਪਰਿਵਾਰ ਦੇ ਮੈਂਬਰ ਦੀ ਸ਼ਾਮਿਲ ਹੋਏ। ਉਨ੍ਹਾ ਨੇ ਮੁੰਬਈ ਦੇ ਕੋਕਿਲਾਬੇਨ ਹਸਪਤਾਲ ਵਿਚ ਆਖਰੀ ਸਾਹ ਲਿਆ। ਇਰਫਾਨ ਨਿਊਰੋਐਂਡੋਕ੍ਰਾਇਨ ਕੈਂਸਰ ਤੋਂ ਪੀੜਤ ਸਨ, ਜਿਸ ਦਾ ਇਲਾਜ ਉਹ ਲੰਡਨ ਕਰਵਾਉਣ ਵੀ ਗਏ ਸਨ। ਲੰਡਨ ਤੋਂ ਆਉਣ ਤੋਂ ਬਾਅਦ ਇਰਫਾਨ ਖਾਨ ਰੁਟੀਨ ਜਾਂਚ ਲਈ ਕੋਕਿਲਾਬੇਨ ਹਸਪਤਾਲ ਵਿਚ ਆਉਂਦੇ ਸਨ। ਇਰਫਾਨ ਖਾਨ ਦੀਆਂ ਅੰਤੜੀਆਂ (ਆਂਦਰਾਂ) ਵਿਚ ਕਾਫੀ ਦਰਦ ਅਤੇ ਸੋਜ ਸੀ, ਜਿਸ ਕਰਕੇ ਉਨ੍ਹਾਂ ਨੂੰ ਸਾਹ ਲੈਣ ਵਿਚ ਵੀ ਕਾਫੀ ਮੁਸ਼ਕਿਲ ਹੋ ਰਹੀ ਸੀ।

ਦੱਸਣਯੋਗ ਹੈ ਕਿ ਇਰਫਾਨ ਖਾਨ ਨੇ ਆਪਣੀ ਐਕਟਿੰਗ ਅਤੇ ਆਪਣੇ ਅੰਦਾਜ਼ ਨਾਲ ਲੋਕਾਂ ਦਾ ਬਹੁਤ ਦਿਲ ਜਿੱਤਿਆ ਹੈ। ਇਰਫਾਨ ਖਾਨ ਇਕ ਅਜਿਹੇ ਐਕਟਰ ਸਨ, ਜਿਨ੍ਹਾਂ ਨੂੰ ਸ਼ਾਇਦ ਇਸ ਗੱਲ ਦੀ ਪ੍ਰਵਾਹ ਨਹੀਂ ਰਹਿੰਦੀ ਸੀ ਕਿ ਕਿਰਦਾਰ ਕਿਵੇਂ ਦਾ ਹੈ। ਕਿਸੇ ਵੀ ਤਰ੍ਹਾਂ ਦਾ ਕਿਰਦਾਰ ਹੋਵੇ, ਉਹ ਉਸਨੂੰ ਪੂਰੀ ਸ਼ਿੱਦਤ ਨਾ ਨਿਭਾਉਂਦੇ ਸਨ। ਫਿਲਮ ਵਿਚ ਨਾ ਸਿਰਫ ਉਨ੍ਹਾਂ ਦੀ ਐਕਟਿੰਗ ਸਗੋਂ ਉਨ੍ਹਾਂ ਦੇ ਡਾਇਲਾਗ ਵੀ ਲੋਕਾਂ ਦੇ ਦਿਲ-ਦਿਮਾਗ ਵਿਚ ਉਤਾਰ ਜਾਂਦੇ ਸਨ। ਇਰਫਾਨ ਖਾਨ ਦੀ ਗਿਣਤੀ ਅਜਿਹੇ ਅਭਿਨੇਤਾਵਾਂ ਵਿਚ ਹੁੰਦੀ ਹੈ, ਜਿਨ੍ਹਾਂ ਨੇ ਹਰ ਕਿਰਦਾਰ ਨੂੰ ਨਿਭਾਇਆ ਹੈ। ਇਰਫਾਨ ਖਾਨ ਦੀ ਮਿਹਨਤ ਦਾ ਹੀ ਨਤੀਜਾ ਹੈ ਕਿ ਉਨ੍ਹਾਂ ਪਰਚਮ ਦੇਸ਼ ਹੀ ਨਹੀਂ ਸਗੋਂ ਵਿਦੇਸ਼ਾਂ ਵਿਚ ਵੀ ਲਹਿਰਾਇਆ।

ਇਰਫਾਨ ਖਾਨ ਨੇ ਆਪਣੇ ਕਰੀਅਰ ਦੇ ਸ਼ੁਰੂਆਤੀ ਦੌਰ ਵਿਚ ਬਹੁਤ ਸੰਘਰਸ਼ ਕੀਤਾ। ਇਨ੍ਹਾਂ ਨਾਂ ਅਤੇ ਸ਼ੋਹਰਤ ਇਰਫਾਨ ਖਾਨ ਨੂੰ ਆਸਾਨੀ ਨਾਲ ਨਹੀਂ ਮਿਲਿਆ ਹੈ। ਇਰਫਾਨ ਖਾਨ ਦੀ ਫਿਲਮ 'ਅੰਗਰੇਜ਼ੀ ਮੀਡੀਅਮ' 13 ਮਾਰਚ ਨੂੰ ਰਿਲੀਜ਼ ਹੋਈ ਸੀ, ਜਿਸ ਵਿਚ ਇਰਫਾਨ ਖਾਨ ਤੋਂ ਇਲਾਵਾ ਕਰੀਨਾ ਕਪੂਰ ਅਤੇ ਰਾਧਿਕਾ ਮਦਾਨ ਮੁੱਖ ਭੂਮਿਕਾ ਵਿਚ ਸਨ। ਇਹੀ ਫਿਲਮ ਹੈ, ਜਿਸ ਵਿਚ ਇਰਫਾਨ ਖਾਨ ਆਖਰੀ ਵਾਰ ਪਰਦੇ 'ਤੇ ਦਿਸੇ ਸਨ। ਇਸ ਫਿਲਮ ਦੀ ਸ਼ੂਟਿੰਗ ਇਰਫਾਨ ਖਾਨ ਨੇ ਲੰਡਨ ਤੋਂ ਵਾਪਸ ਆ ਕੇ ਕੀਤੀ ਸੀ।
