FacebookTwitterg+Mail

ਮੁੜ ਗੁਰਦਾਸ ਮਾਨ ਦਾ ਵਿਰੋਧ, ਲਾਈਵ ਸ਼ੋਅ ਦੌਰਾਨ ਹੋਇਆ ਹੰਗਾਮਾ

gurdas maan
08 March, 2020 05:30:12 PM

ਚੰਡੀਗੜ੍ਹ(ਬਿਊਰੋ)- ਪੰਜਾਬੀ ਮਾਂ ਬੋਲੀ ਨੂੰ ਲੈ ਕੇ ਵਿਵਾਦਾਂ 'ਚ ਘਿਰੇ ਗੁਰਦਾਸ ਮਾਨ ਦਾ ਵਿਰੋਧ ਅਜੇ ਵੀ ਜਾਰੀ ਹੈ। ਪੰਜਾਬ ਯੂਨੀਵਰਸਿਟੀ 'ਚ ਗੁਰਦਾਸ ਮਾਨ ਦੇ ਸ਼ੋਅ ਦੌਰਾਨ ਕੁੱਝ ਵਿਦਿਆਰਥੀ ਸੰਗਠਨਾਂ ਨੇ ਹੱਥਾਂ 'ਚ ਪੋਸਟਰ ਲੈ ਕੇ ਸਟੇਜ 'ਤੇ ਚੜਨ ਦੀ ਕੋਸ਼ਿਸ਼ ਕੀਤੀ। ਇਹ ਵਿਦਿਆਰਥੀ ਪੰਜਾਬੀ ਭਾਸ਼ਾ ਦੇ ਅਪਮਾਨ ਨੂੰ ਲੈ ਕੇ ਗੁਰਦਾਸ ਮਾਨ ਦਾ ਵਿਰੋਧ ਕਰ ਰਹੇ ਸੀ। ਇਸ ਦੌਰਾਨ ਪੁਲਸ ਨੇ ਇਨ੍ਹਾਂ ਨੂੰ ਸਟੇਜ 'ਤੇ ਚੜਨ ਤੋਂ ਪਹਿਲਾਂ ਹੀ ਕਾਬੂ ਕਰ ਲਿਆ।
Punjabi Bollywood Tadka
ਇਸ ਦੌਰਾਨ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਕੋਰੋਨਾਵਾਇਰਸ ਕਰਕੇ ਜ਼ਿਆਦਾ ਭੀੜ ਇਕੱਠੀ ਨਾ ਕਰਨ ਦੀ ਐਡਵਾਇਸਰੀ ਜਾਰੀ ਕੀਤੀ ਗਈ ਹੈ। ਬਾਵਜੂਦ ਇਸ ਦੇ ਗੁਰਦਾਸ ਮਾਨ ਵਲੋਂ ਪੰਜਾਬ ਯੂਨੀਵਰਸਿਟੀ 'ਚ ਸਟੇਜ ਸ਼ੋਅ ਲਗਾਇਆ ਜਾ ਰਿਹਾ ਹੈ। ਇਸ ਦੌਰਾਨ ਇਨ੍ਹਾਂ ਵਿਦਿਆਰਥੀਆਂ ਤੇ ਪੁਲਸ ਦਰਮਿਆਨ ਝੜਪ ਵੀ ਹੋ ਗਈ। ਇਸ ਸਭ ਵਿਚਕਾਰ ਵਿਦਿਆਰਥੀਆਂ ਵਲੋਂ ਗੁਰਦਾਸ ਮਾਨ ਖ਼ਿਲਾਫ਼ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਦੌਰਾਨ ਗੁਰਦਾਸ ਮਾਨ ਵਿਦਿਆਰਥੀਆਂ ਨੂੰ ਸ਼ਾਂਤੀ ਨਾਲ ਬੈਠਣ ਦੀਆਂ ਅਪੀਲਾਂ ਕਰਦੇ ਰਹੇ।


Tags: Gurdas MaanPunjabi singerPanjab University campusUniversity Grants CommissionPanjab University Campus Students Council

About The Author

manju bala

manju bala is content editor at Punjab Kesari