ਜਲੰਧਰ (ਬਿਊਰੋ) — ਵੱਖ-ਵੱਖ ਗੀਤਾਂ ਨਾਲ ਮਕਬੂਲ ਹੋਏ ਪੰਜਾਬੀ ਗਾਇਕ ਗੁਰਵਿੰਦਰ ਬਰਾੜ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਉਨ੍ਹਾਂ ਨੂੰ ਸ਼੍ਰੀ ਮੁਕਤਸਰ ਸਾਹਿਬ ਦੇ ਡੀ. ਸੀ. ਵੱਲੋਂ ਸਨਮਾਨਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝੇ ਕਰਦਿਆਂ ਕੈਪਸ਼ਨ 'ਚ ਲਿਖਿਆ, Thanks DC Sahib .Shiri Muktsar Sahab.And Virpal Kaur ji (Assistant commissioner )..For hounoring as Dist Ikon of Shiri Muktsar Sahab...''।
ਦੱਸ ਦਈਏ ਕਿ ਗੁਰਵਿੰਦਰ ਬਰਾੜ ਇਕ ਅਜਿਹੇ ਗਾਇਕ ਹਨ, ਜਿਨ੍ਹਾਂ ਨੇ ਆਪਣੀ ਸਾਫ ਸੁਥਰੀ ਗਾਇਕੀ ਦੇ ਸਦਕਾ ਪੰਜਾਬੀ ਸੰਗੀਤ ਜਗਤ 'ਚ ਆਪਣੀ ਵੱਖਰੀ ਪਛਾਣ ਬਣਾਈ ਹੈ। ਵਧੀਆ ਗਾਇਕੀ ਦੇ ਨਾਲ-ਨਾਲ ਗੁਰਵਿੰਦਰ ਬਰਾੜ ਵਧੀਆ ਲੇਖਣੀ ਦੇ ਮਾਲਕ ਵੀ ਹਨ। ਉਨ੍ਹਾਂ ਨੇ ਆਪਣੀ ਗਾਇਕੀ ਦੇ ਨਾਲ ਸਮਾਜ ਨੂੰ ਹਮੇਸ਼ਾ ਇਕ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ। ਭਾਵੇਂ ਉਹ ਸਮਾਜ 'ਚ ਫੈਲੀ ਕੋਈ ਕੁਰੀਤੀ ਹੋਵੇ ਜਾਂ ਫਿਰ ਧੀਆਂ ਨਾਲ ਹੁੰਦੇ ਧੱਕੇ ਦੀ ਗੱਲ ਹੋਵੇ, ਉਨ੍ਹਾਂ ਨੇ ਹਮੇਸ਼ਾ ਆਪਣੇ ਗੀਤਾਂ ਰਾਹੀਂ ਸਮਾਜ ਨੂੰ ਸ਼ੀਸ਼ਾ ਦਿਖਾਉਣ ਦੀ ਕੋਸ਼ਿਸ਼ ਕੀਤੀ ਹੈ। ਇਹੀ ਵਜ੍ਹਾ ਹੈ ਕਿ ਉਹ ਇਕ ਹਰਮਨ ਪਿਆਰੇ ਗਾਇਕ ਬਣ ਚੁੱਕੇ ਹਨ ਅਤੇ ਉਨ੍ਹਾਂ ਦੇ ਗੀਤ ਪੰਜਾਬ 'ਚ ਹੀ ਨਹੀਂ ਸਗੋਂ ਗੁਆਂਢੀ ਮੁਲਕ ਪਾਕਿਸਤਾਨ 'ਚ ਵੀ ਸੁਣੇ ਜਾਂਦੇ ਹਨ।