FacebookTwitterg+Mail

'ਹੈਪੀ ਫਿਰ ਭਾਗ ਜਾਏਗੀ' ਦਾ ਮੋਸ਼ਨ ਪੋਸਟਰ ਰਿਲੀਜ਼ (ਵੀਡੀਓ)

happy phirr bhag jayegi
25 July, 2018 01:21:02 PM

ਮੁੰਬਈ (ਬਿਊਰੋ)— ਜਿੰਮੀ ਸ਼ੇਰਗਿੱਲ, ਡਾਇਨਾ ਪੇਂਟੀ ਅਤੇ ਅਲੀ ਫਜ਼ਲ ਦੀ ਫਿਲਮ 'ਹੈਪੀ ਭਾਗ ਜਾਏਗੀ' ਦਾ ਸੀਕਵਲ 'ਹੈਪੀ ਫਿਰ ਭਾਗ ਜਾਏਗੀ' ਜਲਦ ਹੀ ਪ੍ਰਸ਼ੰਸਕਾਂ ਦਾ ਮਨੋਰੰਜਨ ਕਰਨ ਆ ਰਿਹਾ ਹੈ। ਸਾਲ 2016 'ਚ ਰਿਲੀਜ਼ ਹੋਈ ਫਿਲਮ 'ਹੈਪੀ ਭਾਗ ਜਾਏਗੀ' ਨੂੰ ਪ੍ਰਸ਼ੰਸਕਾਂ ਵਲੋਂ ਖੂਬ ਹੁੰਗਾਰਾ ਮਿਲਿਆ ਸੀ। ਦਿਲਚਸਪ ਗੱਲ ਇਹ ਹੈ ਕਿ ਹੁਣ ਇਸ ਫਿਲਮ 'ਚ ਸੋਨਾਕਸ਼ੀ ਸਿਨਹਾ ਨਜ਼ਰ ਆਵੇਗੀ। ਹਾਲ ਹੀ 'ਚ ਫਿਲਮ ਨਿਰਮਾਤਾਵਾਂ ਵਲੋਂ ਮੋਸ਼ਨ ਪੋਸਟਰ ਰਿਲੀਜ਼ ਕੀਤਾ ਗਿਆ, ਜਿਸ 'ਚ ਸੋਨਾਕਸ਼ੀ ਸਿਨਹਾ ਦੀ ਝਲਕ ਦੇਖਣ ਨੂੰ ਮਿਲੀ ਹੈ। ਇਸ ਦੇ ਨਾਲ ਹੀ ਨਿਰਮਾਤਾਵਾਂ ਨੇ ਇਹ ਜਾਣਕਾਰੀ ਸ਼ੇਅਰ ਕੀਤੀ ਕਿ ਫਿਲਮ ਦਾ ਟਰੇਲਰ ਅੱਜ ਰਿਲੀਜ਼ ਹੋ ਜਾਵੇਗਾ। ਫਿਲਮ ਦੇ ਟੀਜ਼ਰ 'ਚ ਸੋਨਾਕਸ਼ੀ ਕਾਫੀ ਪ੍ਰੇਸ਼ਾਨ ਨਜ਼ਰ ਆ ਰਹੀ ਹੈ। ਉੱਥੇ ਹੀ ਉਸ ਦੇ ਨਾਲ ਪੀਯੂਸ਼ ਮਿਸ਼ਰਾ ਅਤੇ ਪੰਜਾਬੀ ਗਾਇਕ ਜੱਸੀ ਗਿੱਲ ਫਿਲਮ 'ਚ ਅਹਿਮ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ।

ਦੱਸਣਯੋਗ ਹੈ ਕਿ ਪੰਜਾਬੀ ਗਾਇਕ ਜੱਸੀ ਗਿੱਲ ਇਸ ਫਿਲਮ ਰਾਹੀਂ ਬਾਲੀਵੁੱਡ 'ਚ ਡੈਬਿਊ ਕਰਨ ਜਾ ਰਹੇ ਹਨ। ਫਿਲਹਾਲ ਗੱਲ ਕੀਤੀ ਜਾਵੇ ਡਾਇਨਾ ਦੀ ਤਾਂ ਉਸ ਨੇ ਸਾਲ 2012 'ਚ ਫਿਲਮ 'ਕਾਕਲੇਟ' ਰਾਹੀਂ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫਿਲਮ 'ਚ ਉਹ ਦੀਪਿਕਾ ਪਾਦੁਕੋਣ ਅਤੇ ਸੈਫ ਅਲੀ ਖਾਨ ਨਾਲ ਨਜ਼ਰ ਆਈ ਸੀ। ਇਸ ਤੋਂ ਇਲਾਵਾ ਜਿੰਮੀ ਸ਼ੇਰਗਿੱਲ ਦੀ ਫਿਲਮ 'ਸਾਹਿਬ ਬੀਵੀ ਔਰ ਗੈਂਗਸਟਰ 3' ਨਾਲ ਪਰਦੇ 'ਤੇ ਵਾਪਸੀ ਕਰ ਰਹੇ ਹਨ। ਇਹ ਫਿਲਮ 24 ਅਗਸਤ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋਵੇਗੀ।

 


Tags: Sonakshi Sinha Diana Penty Jassi Gill Happy Phirr Bhag Jayegi Motion Poster Bollywood Actress

Edited By

Kapil Kumar

Kapil Kumar is News Editor at Jagbani.