FacebookTwitterg+Mail

ਹੈਪੀ ਰਾਏਕੋਟੀ ਦੇ ਨਵੇਂ ਗੀਤ 'ਰਾਤ ਗਈ ਬਾਤ ਗਈ' ਦਾ ਟੀਜ਼ਰ ਰਿਲੀਜ਼ (ਵੀਡੀਓ)

happy raikoti coming soon with his new track teaser out now
28 May, 2020 03:17:07 PM

ਜਲੰਧਰ (ਬਿਊਰੋ) — ਪੰਜਾਬੀ ਗਾਇਕ ਹੈਪੀ ਰਾਏਕੋਟੀ ਜਲਦ ਹੀ ਆਪਣੇ ਨਵੇਂ ਗੀਤ 'ਰਾਤ ਗਈ ਬਾਤ ਗਈ' ਦੇ ਨਾਲ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋਣ ਜਾ ਰਹੇ ਹਨ। ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਲਿਖੇ ਹਨ, ਜਦੋਂਕਿ ਗੀਤ ਦਾ ਸੰਗੀਤ ਲਾਡੀ ਗਿੱਲ ਵੱਲੋਂ ਤਿਆਰ ਗਿਆ ਹੈ। ਜਦੋਂਕਿ ਫੀਮੇਲ ਮਾਡਲ ਦੇ ਤੌਰ 'ਤੇ ਸਾਰਾ ਗੁਰਪਾਲ ਨਜ਼ਰ ਆਉਣਗੇ। ਫਿਲਹਾਲ ਇਸ ਗੀਤ ਦਾ ਟੀਜ਼ਰ ਸਾਹਮਣੇ ਆਇਆ ਹੈ, ਜਿਸ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।

 
 
 
 
 
 
 
 
 
 
 
 
 
 

#RaatGayiBaatGayi ✨@urshappyraikoti @b2getherpros @laddigill_ @itsafsanakhan @gurpreetkhetlaofficial

A post shared by Sara Gurpal (@saragurpals) on May 27, 2020 at 11:24pm PDT


ਦੱਸ ਦਈਏ ਕਿ ਹੈਪੀ ਰਾਏਕੋਟੀ ਦਾ ਪੂਰਾ ਗੀਤ 30 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਹੈਪੀ ਰਾਏਕੋਟੀ ਨੇ ਕਈ ਹਿੱਟ ਗੀਤ ਸੰਗੀਤ ਜਗਤ ਨੂੰ ਦੇ ਚੁੱਕੇ ਹਨ। ਵੀਡੀਓ ਬ-ਟੂਗੇਦਰਸ ਵਾਲਿਆਂ ਵੱਲੋਂ ਤਿਆਰ ਕੀਤੀ ਗਈ ਹੈ। ਇਹ ਗੀਤ ਬਹੁਤ ਜਲਦ ਦਰਸ਼ਕਾਂ ਦੇ ਰੁਬਰੂ ਹੋ ਜਾਵੇਗਾ। ਹੈਪੀ ਰਾਏਕੋਟੀ ਦੇ ਲਿਖੇ ਗੀਤ ਕਈ ਨਾਮੀ ਗਾਇਕ ਜਿਵੇਂ ਰੌਸ਼ਨ ਪ੍ਰਿੰਸ, ਐਮੀ ਵਿਰਕ, ਗਿੱਪੀ ਗਰੇਵਾਲ ਤੇ ਕਈ ਹੋਰ ਗਾਇਕ ਵੀ ਗਾ ਚੁੱਕੇ ਹਨ। ਇਸ ਤੋਂ ਇਲਾਵਾ ਉਹ ਆਪਣੀ ਆਵਾਜ਼ 'ਚ ਸਿੰਗਲ ਟਰੈਕ ਜਿਵੇਂ 'ਜ਼ਿੰਦਾ', 'ਪਿਆਰ ਨਹੀਂ ਕਰਨਾ', 'ਜਾਨ', 'ਬਾਈ ਹੁੱਡ', 'ਮੁਟਿਆਰ', 'ਕੁੜੀ ਮਰਦੀ ਆ ਤੇਰੇ ਤੇ' ਵਰਗੇ ਕਈ ਸੁਪਰ ਹਿੱਟ ਗੀਤਾਂ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੇ ਹਨ। ਉਹ ਕਈ ਪੰਜਾਬੀ ਫਿਲਮਾਂ ਲਈ ਵੀ ਗੀਤ ਲਿਖ ਚੁੱਕੇ ਹਨ।


Tags: Happy RaikotiSara GurpalTeaser OutVideo

About The Author

sunita

sunita is content editor at Punjab Kesari