ਜਲੰਧਰ (ਬਿਊਰੋ) - ਅਨੇਕਾਂ ਸੁਪਰਹਿੱਟ ਸਿੰਗਲ ਟਰੈਕਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੇ ਗਾਇਕ ਹਰਜੋਤ ਦੇ ਨਵੇਂ ਸਿੰਗਲ ਟਰੈਕ 'ਟਰਾਲਾ ਜੱਟ ਦਾ' ਦੇ ਵੀਡੀਓ ਨੂੰ ਯੂਟਿਊਬ 'ਤੇ ਲੋਕਾਂ ਵਾਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਹੁਣ ਤੱਕ ਹਰਜੋਤ ਦੇ ਇਸ ਗੀਤ ਨੂੰ 2 ਮਿਲੀਅਨ ਤੋਂ ਵੀ ਜ਼ਿਆਦਾ ਵਾਰ ਦਰਸ਼ਕ ਦੇਖ ਚੁੱਕੇ ਹਨ।
ਜਾਣਕਾਰੀ ਦਿੰਦਿਆਂ ਸੁਖਵਿੰਦਰ ਸਿੰਘ ਵਾਲੀਆ ਨੇ ਦੱਸਿਆ ਕਿ ਇਸ ਸਿੰਗਲ ਟਰੈਕ ਨੂੰ ਅਮੀਰ ਰਿਕਾਰਡਸ ਕੰਪਨੀ ਵੱਲੋਂ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਮਿਊਜ਼ਿਕ ਰੈਂਡੀ ਜੇ ਵੱਲੋਂ ਤਿਆਰ ਕੀਤਾ ਗਿਆ ਹੈ ਅਤੇ ਇਸ ਗੀਤ ਨੂੰ ਕਲਮਬੱਧ ਕਾਬਲ ਸਰੂਪ ਵਾਲੀ ਨੇ ਕੀਤਾ ਹੈ। ਇਸ ਸਿੰਗਲ ਟਰੈਕ ਦਾ ਵੀਡੀਓ ਹੈਰੀ ਸਿੰਘ ਤੇ ਪ੍ਰੀਤ ਸਿੰਘ ਵੱਲੋਂ ਕੈਨੇਡਾ ਦੀਆਂ ਵੱਖ-ਵੱਖ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ, ਜੋ ਕਿ ਵੱਖ-ਵੱਖ ਪੰਜਾਬੀ ਚੈਨਲਾਂ 'ਤੇ ਚੱਲ ਰਿਹਾ ਹੈ।