ਜਲੰਧਰ (ਬਿਊਰੋ) — ਪੰਜਾਬੀ ਮਿਊਜ਼ਿਕ ਇੰਡਸਟਰੀ ਦੀ ਤਿੱਕੜੀ ਰਣਜੀਤ ਬਾਵਾ, ਨਿੰਜਾ, ਜੱਸੀ ਗਿੱਲ ਦੀ ਆਉਣ ਵਾਲੀ ਪੰਜਾਬੀ ਫਿਲਮ 'ਹਾਈ ਐਂਡ ਯਾਰੀਆਂ' ਦਾ ਟਾਈਟਲ ਟਰੈਕ 'ਐਂਡ ਯਾਰੀਆਂ' ਰਿਲੀਜ਼ ਹੋ ਚੁੱਕਾ ਹੈ। ਇਸ ਗੀਤ ਨੂੰ ਰਣਜੀਤ ਬਾਵਾ ਨੇ ਆਪਣੀ ਮਿੱਠੜੀ ਆਵਾਜ਼ ਦਿੱਤੀ ਹੈ ਜਦੋਂ ਕਿ ਇਕ ਦੇ ਬੋਲ ਬੱਬੂ ਨੇ ਲਿਖੇ ਹਨ। ਇਸ ਗੀਤ ਦਾ ਸੰਗੀਤ 'ਮਿਊਜ਼ੀਕਲ ਡਾਕਟਰਜ਼' ਵਲੋਂ ਤਿਆਰ ਕੀਤਾ ਗਿਆ ਹੈ ਅਤੇ 'ਜੰਗਲੀ ਮਿਊਜ਼ਿਕ' ਦੇ ਬੈਨਰ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ। ਦੱਸ ਦਈਏ ਕਿ ਰਣਜੀਤ ਬਾਵਾ ਨੇ ਇਸ ਗੀਤ 'ਚ ਮੁੰਡਿਆਂ ਦੀ ਯਾਰੀ ਦੀ ਗੱਲ ਕੀਤੀ ਹੈ। ਇਸ ਤੋਂ ਪਹਿਲਾ ਵੀ ਫਿਲਮ ਦੇ 2 ਗੀਤ ਰਿਲੀਜ਼ ਹੋ ਚੁੱਕੇ ਹਨ, ਜਿਨ੍ਹਾਂ ਨੂੰ ਦਰਸ਼ਕਾਂ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇਸ ਫਿਲਮ 'ਚ ਰਣਜੀਤ ਬਾਵਾ, ਨਿੰਜਾ, ਜੱਸੀ ਗਿੱਲ ਦੀ ਤਿਕੱੜੀ ਤੋਂ ਇਲਾਵਾ ਗੁਰਨਾਮ ਭੁੱਲਰ ਨਜ਼ਰ ਆਉਣਗੇ। ਹਾਲਾਂਕਿ ਗੁਰਨਾਮ ਭੁੱਲਰ ਦਾ ਫਿਲਮ 'ਚ ਕੀ ਕਿਰਦਾਰ ਹੈ, ਹਾਲੇ ਤੱਕ ਇਸ ਦਾ ਕੋਈ ਖੁਲਾਸਾ ਨਹੀਂ ਕੀਤਾ ਗਿਆ।
ਦੱਸਣਯੋਗ ਹੈ ਕਿ 'ਹਾਈ ਐਂਡ ਯਾਰੀਆਂ' ਫਿਲਮ 3 ਦੋਸਤਾਂ ਦੀ ਕਹਾਣੀ ਹੈ। ਫਿਲਮ 'ਚ ਇਹ ਤਿੰਨ ਦੋਸਤ ਰਣਜੀਤ ਬਾਵਾ, ਜੱਸੀ ਗਿੱਲ ਤੇ ਨਿੰਜਾ ਬਣੇ ਹਨ। 'ਹਾਈ ਐਂਡ ਯਾਰੀਆਂ' 'ਚ ਜੱਸੀ ਗਿੱਲ, ਰਣਜੀਤ ਬਾਵਾ ਤੇ ਨਿੰਜਾ ਮੁੱਖ ਭੂਮਿਕਾ ਨਿਭਾਅ ਰਹੇ ਹਨ। ਇਨ੍ਹਾਂ ਤੋਂ ਇਲਾਵਾ ਫਿਲਮ 'ਚ ਨਵਨੀਤ ਕੌਰ ਢਿੱਲੋਂ, ਮੁਸਕਾਨ ਸੇਠੀ, ਆਰੂਸ਼ੀ ਸ਼ਰਮਾ ਤੇ ਨੀਤ ਕੌਰ ਵੀ ਅਹਿਮ ਭੂਮਿਕਾ 'ਚ ਹਨ। ਫਿਲਮ 3 ਯਾਰਾਂ-ਦੋਸਤਾਂ ਦੀ ਕਹਾਣੀ ਹੈ, ਜਿਨ੍ਹਾਂ 'ਚ ਪਿਆਰ ਤੇ ਤਕਰਾਰ ਦੇਖਣ ਨੂੰ ਮਿਲੇਗੀ। ਫਿਲਮ ਦੀ ਕਹਾਣੀ ਤੇ ਸਕ੍ਰੀਨਪਲੇਅ ਗੁਰਜੀਤ ਸਿੰਘ ਨੇ ਲਿਖਿਆ ਹੈ। ਫਿਲਮ ਨੂੰ ਪੰਕਜ ਬੱਤਰਾ ਨੇ ਡਾਇਰੈਕਟ ਕੀਤਾ ਹੈ, ਜਿਸ ਨੂੰ ਸੰਦੀਪ ਬਾਂਸਲ, ਪੰਕਜ ਬੱਤਰਾ, ਦਿਨੇਸ਼ ਔਲਖ ਤੇ ਬਲਵਿੰਦਰ ਕੋਹਲੀ ਨੇ ਪ੍ਰੋਡਿਊਸ ਕੀਤਾ ਹੈ। ਦੁਨੀਆ ਭਰ 'ਚ ਇਹ ਫਿਲਮ 22 ਫਰਵਰੀ, 2019 ਨੂੰ ਰਿਲੀਜ਼ ਹੋਣ ਜਾ ਰਹੀ ਹੈ।