FacebookTwitterg+Mail

ਸਾਲ 2018 'ਚ ਇਨ੍ਹਾਂ ਪੰਜਾਬੀ ਫਿਲਮਾਂ ਨੇ ਬਣਾਈ ਦਰਸ਼ਕਾਂ ਦੇ ਦਿਲਾਂ 'ਚ ਖਾਸ ਜਗ੍ਹਾ

highest grossing punjabi films
26 December, 2018 11:39:48 AM

ਜਲੰਧਰ (ਬਿਊਰੋ) : ਜਿਵੇਂ ਸਾਰਿਆਂ ਨੂੰ ਪਤਾ ਹੀ ਹੈ ਕਿ ਸਾਲ 2018 ਦੇ ਖਤਮ ਹੋਣ ਤੇ ਨਵੇਂ ਸਾਲ ਦੇ ਸ਼ੁਰੂ ਹੋਣ 'ਚ ਕੁਝ ਦਿਨ ਹੀ ਬਾਕੀ ਰਹਿ ਗਏ ਹਨ। ਸਾਲ ਦੇ ਅਖੀਰਲੇ ਮਹੀਨੇ 'ਚ ਦੱਸਿਆ ਜਾਂਦਾ ਹੈ ਕਿ ਪੂਰਾ ਸਾਲ ਪਾਲੀਵੁੱਡ ਦੀਆਂ ਕਿਹੜੀਆਂ ਫਿਲਮਾਂ ਨੇ ਹਰ ਵਰਗ ਦੇ ਲੋਕਾਂ ਦੇ ਦਿਲਾਂ 'ਤੇ ਡੂੰਘੀ ਛਾਪ ਛੱਡੀ। ਅੱਜ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਿਹੜੀਆਂ ਫਿਲਮਾਂ ਨੇ ਸ਼ਾਨਦਾਰ ਕਮਾਈ ਕਰਕੇ ਰਿਕਾਰਡ ਕਾਇਮ ਕੀਤੇ ਹਨ। ਦੱਸਣਯੋਗ ਹੈ ਕਿ ਕਮਾਈ ਦਾ ਇਹ ਅੰਕੜਾ ਵੀਕੀਪੀਡੀਆ ਤੋਂ ਲਿਆ ਗਿਆ ਹੈ—

Punjabi Bollywood Tadka

1. ਕੈਰੀ ਆਨ ਜੱਟਾ 2
ਨਿਰਦੇਸ਼ਕ ਸਮੀਪ ਕੰਗ ਦੀ ਫਿਲਮ 'ਕੈਰੀ ਆਨ ਜੱਟਾ 2' ਨੇ ਵਰਲਡਵਾਈਡ 53.3 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਸੋਨਮ ਬਾਜਵਾ ਨਾਲ ਗੁਰਪ੍ਰੀਤ ਘੁੱਗੀ, ਬੀਨੂੰ ਢਿੱਲੋਂ, ਜਸਵਿੰਦਰ ਭੱਲਾ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ, ਉਪਾਸਨਾ ਸਿੰਘ, ਜਯੋਤੀ ਸੇਠੀ ਵਰਗੇ ਕਲਾਕਾਰ ਨਜ਼ਰ ਆਏ ਸਨ। ਇਸ ਫਿਲਮ ਨੂੰ 'ਵ੍ਹਾਈਟ ਹਿੱਲ ਸਟੂਡੀਓ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ।

Punjabi Bollywood Tadka

2. ਕਿਸਮਤ
ਜੈਦੀਪ ਸਿੱਧੂ ਦੇ ਨਿਰਦੇਸ਼ਨ ਹੇਠ ਬਣੀ ਫਿਲਮ 'ਕਿਸਮਤ' ਨੇ ਵਰਲਡਵਾਈਡ 30 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਐਮੀ ਵਿਰਕ, ਸਰਗੁਣ ਮਹਿਤਾ, ਗੁੱਗੂ ਗਿੱਲ, ਸਤਵੰਤ ਕੌਰ, ਤਾਨੀਆ, ਹਰਦੀਪ ਗਿੱਲ ਤੇ ਹਾਰਬੀ ਸੰਘਾ ਮੁੱਖ ਭੂਮਿਕਾ 'ਚ ਨਜ਼ਰ ਆਏ ਸਨ। ਇਸ ਫਿਲਮ ਨੂੰ 'ਸ੍ਰੀ ਨਰੋਤਮ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ।

Punjabi Bollywood Tadka

3. ਸੱਜਣ ਸਿੰਘ ਰੰਗਰੂਟ
ਨਿਰਦੇਸ਼ਕ ਪੰਕਜ ਬੱਤਰਾ ਦੀ ਫਿਲਮ ਨੇ ਵਰਲਡਵਾਈਡ 25.5 ਕਰੋੜ ਦਾ ਕਾਰੋਬਾਰ ਕੀਤਾ। ਇਸ ਫਿਲਮ 'ਚ ਦਿਲਜੀਤ ਦੋਸਾਂਝ, ਸੁਨੰਦਾ ਸ਼ਰਮਾ, ਜਗਜੀਤ ਸੰਧੂ, ਜਤਿੰਦਰ ਸ਼ਾਹ, ਯੋਗਰਾਜ ਸਿੰਘ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਫਿਲਮ ਨੂੰ 'ਵਿਵਿਦ ਆਰਟ ਹਾਊਸ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ।

Punjabi Bollywood Tadka

4. ਵਧਾਈਆਂ ਜੀ ਵਧਾਈਆਂ
ਨਿਰਦੇਸ਼ਕ ਸਮੀਪ ਕੰਗ ਦੀ ਫਿਲਮ 'ਵਧਾਈਆਂ ਜੀ ਵਧਾਈਆਂ' ਨੇ ਵਰਲਡਵਾਈਡ 20.2 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਬੀਨੂੰ ਢਿੱਲੋਂ ਤੇ ਕਵਿਤਾ ਕੌਸ਼ਿਕ ਨਾਲ ਜਸਵਿੰਦਰ ਭੱਲਾ, ਗੁਰਪ੍ਰੀਤ ਘੁੱਗੀ ਤੇ ਕਰਮਜੀਤ ਅਨਮੋਲ ਮੁੱਖ ਭੂਮਿਕਾ 'ਚ ਸਨ। ਇਸ ਫਿਲਮ ਨੂੰ 'ਏ ਐਂਡ ਏ ਐਡਵਾਈਜ਼ਰਸ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ।

Punjabi Bollywood Tadka

5. ਮਰ ਗਏ ਓਏ ਲੋਕੋ
ਨਿਰਦੇਸ਼ਕ ਸਿਮਰਨਜੀਤ ਸਿੰਘ ਦੀ ਫਿਲਮ 'ਮਰ ਗਏ ਓਏ ਲੋਕੋ' ਨੇ ਵਰਲਡਵਾਈਡ 20.1 ਕਰੋੜ ਦੀ ਕਮਾਈ ਕੀਤੀ। ਇਸ ਫਿਲਮ ਨੂੰ ਗਿੱਪੀ ਗਰੇਵਾਲ ਦੇ 'ਹੰਬਲ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ। ਇਸ ਫਿਲਮ 'ਚ ਗਿੱਪੀ ਗਰੇਵਾਲ, ਸਪਨਾ ਪੱਬੀ, ਬੀਨੂੰ ਢਿੱਲੋਂ ਤੇ ਜਸਵਿੰਦਰ ਭੱਲਾ ਨੇ ਮੁੱਖ ਭੂਮਿਕਾ ਨਿਭਾਈ ਸੀ।

Punjabi Bollywood Tadka

6. ਗੋਲਕ ਬੁਗਨੀ ਬੈਂਕ ਤੇ ਬਟੂਆ
ਨਿਰਦੇਸ਼ਕ ਸ਼ਿਤਿਜ ਚੌਧਰੀ ਦੀ ਫਿਲਮ 'ਗੋਲਕ ਬੁਗਨੀ ਬੈਂਕ ਤੇ ਬਟੂਆ' ਨੇ ਵਰਲਡਵਾਈਡ 18.2 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਅਮਰਿੰਦਰ ਗਿੱਲ, ਅਦਿੱਤੀ ਸ਼ਰਮਾ, ਸਿਮੀ ਚਾਹਲ, ਹਰੀਸ਼ ਵਰਮਾ, ਜਸਵਿੰਦਰ ਭੱਲਾ ਤੇ ਬੀ. ਐੱਨ. ਸ਼ਰਮਾ ਨੇ ਮੁੱਖ ਭੂਮਿਕਾ ਨਿਭਾਈ ਸੀ। ਇਸ ਫਿਲਮ ਨੂੰ 'ਰਿਦਮ ਬੁਆਏਜ਼ ਐਂਟਰਟੇਨਮੈਂਟ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ।

Punjabi Bollywood Tadka

7. ਅਸ਼ਕੇ
ਫਿਲਮਕਾਰ ਅੰਬਰਦੀਪ ਸਿੰਘ ਦੀ ਫਿਲਮ 'ਅਸ਼ਕੇ' ਨੇ ਵਰਲਡਵਾਈਡ 18 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਅਮਰਿੰਦਰ ਗਿੱਲ, ਸੰਜੀਦਾ ਸ਼ੇਖ, ਸਰਬਜੀਤ ਚੀਮਾ, ਜਸਵਿੰਦਰ ਭੱਲਾ, ਰੂਪੀ ਗਿੱਲ ਤੇ ਹੋਬੀ ਧਾਲੀਵਾਲ ਮੁੱਖ ਭੂਮਿਕਾ 'ਚ ਸਨ। ਇਸ ਫਿਲਮ ਨੂੰ 'ਰਿਦਮ ਬੁਆਏਜ਼ ਐਂਟਰਟੇਨਮੈਂਟ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ।

Punjabi Bollywood Tadka

8. ਲਾਵਾਂ ਫੇਰੇ
ਫਿਲਮਕਾਰ ਸਮੀਪ ਕੰਗ ਦੀ ਫਿਲਮ 'ਲਾਵਾਂ ਫੇਰੇ' ਨੇ ਵਰਲਡਵਾਈਡ 16 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਰੌਸ਼ਨ ਪ੍ਰਿੰਸ, ਰੁਬੀਨਾ ਬਾਜਵਾ, ਕਰਮਜੀਤ ਅਨਮੋਲ, ਗੁਰਪ੍ਰੀਤ ਘੁੱਗੀ, ਬੀ. ਐੱਨ. ਸ਼ਰਮਾ, ਹਾਰਬੀ ਸੰਘਾ ਤੇ ਮਲਕੀਤ ਰੌਣੀ ਵਰਗੇ ਸਿਤਾਰਿਆਂ ਨੇ ਮੁੱਖ ਭੂਮਿਕਾ ਨਿਭਾਈ ਸੀ। ਇਹ ਫਿਲਮ 'ਕਰਮਜੀਤ ਅਨਮੋਲ ਪ੍ਰੋਡਕਸ਼ਨ' ਦੇ ਬੈਨਰ ਹੇਠ ਰਿਲੀਜ਼ ਕੀਤੀ ਗਈ ਸੀ।

Punjabi Bollywood Tadka

9. ਲੌਂਗ ਲਾਚੀ
ਨਿਰਦੇਸ਼ਕ ਅੰਬਰਦੀਪ ਸਿੰਘ ਦੀ ਫਿਲਮ 'ਲੌਂਗ ਲਾਚੀ' ਨੇ ਵਰਲਡਵਾਈਡ 16 ਕਰੋੜ ਦੀ ਕਮਾਈ ਕੀਤੀ। ਇਸ ਫਿਲਮ ਨੂੰ 'ਵਿਲੇਜਰਸ ਫਿਲਮ ਸਟੂਡੀਓ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ। ਇਸ ਫਿਲਮ 'ਚ ਅੰਬਰਦੀਪ ਸਿੰਘ, ਨੀਰੂ ਬਾਜਵਾ, ਐਮੀ ਵਿਰਕ, ਅੰਮ੍ਰਿਤ ਮਾਨ ਤੇ ਨਿਰਮਲ ਰਿਸ਼ੀ ਨੇ ਮੁੱਖ ਭੂਮਿਕਾ ਨਿਭਾਈ ਸੀ।

Punjabi Bollywood Tadka

10. ਡਾਕੂਆਂ ਦਾ ਮੁੰਡਾ
ਫਿਲਮਕਾਰ ਮਨਦੀਪ ਬੈਨੀਪਾਲ ਦੀ ਫਿਲਮ 'ਡਾਕੂਆਂ ਦਾ ਮੁੰਡਾ' ਨੇ ਵਰਲਡਵਾਈਡ 15.5 ਕਰੋੜ ਦੀ ਕਮਾਈ ਕੀਤੀ ਹੈ। ਇਸ ਫਿਲਮ ਨੂੰ 'ਡਰੀਮ ਰਿਐਲਿਟੀ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ। ਇਸ ਫਿਲਮ 'ਚ ਦੇਵ ਖਰੋੜ, ਪੂਜਾ ਵਰਮਾ, ਜਗਜੀਤ ਸੰਧੂ, ਲੱਕੀ ਧਾਲੀਵਾਲ, ਹਰਦੀਪ ਗਿੱਲ, ਸੁਖਦੀਪ ਸੁੱਖ ਤੇ ਕੁਲਜਿੰਦਰ ਸਿੱਧੂ ਮੁੱਖ ਭੂਮਿਕਾ 'ਚ ਸਨ।

Punjabi Bollywood Tadka

11. ਸੂਬੇਦਾਰ ਜੋਗਿੰਦਰ ਸਿੰਘ
ਨਿਰਦੇਸ਼ਕ ਸਿਮਰਨਜੀਤ ਸਿੰਘ ਦੀ ਫਿਲਮ 'ਸੂਬੇਦਾਰ ਜੋਗਿੰਦਰ ਸਿੰਘ' ਨੇ ਵਰਲਡਵਾਈਡ 15.5 ਕਰੋੜ ਦੀ ਕਮਾਈ ਕੀਤੀ। ਇਸ ਫਿਲਮ 'ਚ ਗਿੱਪੀ ਗਰੇਵਾਲ, ਕੁਲਵਿੰਦਰ ਬਿੱਲਾ, ਕਰਮਜੀਤ ਅਨਮੋਲ, ਰਾਜਵੀਰ ਜਵੰਦਾ, ਸਰਦਾਰ ਸੋਹੀ, ਗੁੱਗੂ ਗਿੱਲ ਤੇ ਅਦਿਤੀ ਸ਼ਰਮਾ ਮੁੱਖ ਭੂਮਿਕਾ 'ਚ ਸਨ। ਇਸ ਫਿਲਮ ਨੂੰ 'ਸੈਵਨ ਕਲਰਸ ਮੋਸ਼ਨ ਪਿਕਚਰਸ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ।

Punjabi Bollywood Tadka

12. ਦਾਣਾ ਪਾਣੀ
ਨਿਰਦੇਸ਼ਕ ਤਰਨਵੀਰ ਸਿੰਘ ਜਗਪਾਲ ਦੀ ਫਿਲਮ 'ਦਾਣਾ ਪਾਣੀ' ਨੇ ਵਰਲਡਵਾਈਡ 10 ਕਰੋੜ ਦੀ ਕਮਾਈ ਕੀਤੀ। ਇਸ ਫਿਲਮ ਨੂੰ 'ਰਿਦਮ ਬੁਆਏਜ਼ ਐਂਟਰਟੇਨਮੈਂਟ' ਦੇ ਬੈਨਰ ਹੇਠ ਰਿਲੀਜ਼ ਕੀਤਾ ਗਿਆ ਸੀ। ਇਸ ਫਿਲਮ 'ਚ ਜਿੰਮੀ ਸ਼ੇਰਗਿੱਲ, ਸਿਮੀ ਚਾਹਲ, ਗੁਰਪ੍ਰੀਤ ਘੁੱਗੀ, ਕਨਿਕਾ ਮਾਨ ਤੇ ਤਰਸੇਮ ਜੱਸੜ ਨੇ ਮੁੱਖ ਕਿਰਦਾਰ ਨਿਭਾਏ ਸਨ।


Tags: Year Ender 2018 Carry on Jatta 2 Qismat Sajjan Singh Rangroot Vadhayiyaan Ji Vadhayiyaan Mar Gaye Oye Loko Golak Bugni Bank Te Batua Ashke Laavan Phere Laung Laachi Dakuaan Da Munda Subedar Joginder Singh Daana Paani

Edited By

Sunita

Sunita is News Editor at Jagbani.