ਜਲੰਧਰ (ਬਿਊਰੋ) — ਪੰਜਾਬੀ ਮਾਡਲ, ਗਾਇਕਾ ਅਦਾਕਾਰਾ ਹਿਮਾਂਸ਼ੀ ਖੁਰਾਨਾ ਅੱਜ ਆਪਣਾ 28ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਹਿਮਾਂਸ਼ੀ ਖੁਰਾਨਾ ਦਾ ਜਨਮ 27 ਨਵੰਬਰ 1991 ਨੂੰ ਪੰਜਾਬ ਦੇ ਕੀਰਤਪੁਰ ਸਾਹਿਬ 'ਚ ਹੋਇਆ। ਦੱਸ ਦਈਏ ਕਿ ਹਿਮਾਂਸ਼ੀ ਖੁਰਾਨਾ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ।
ਆਏ ਦਿਨ ਆਪਣੀਆਂ ਖੂਬਸੂਰਤ ਤਸਵੀਰਾਂ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਉਸ ਦੀਆਂ ਤਸਵੀਰਾਂ ਨੂੰ ਵੀ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।
ਹਿਮਾਂਸ਼ੀ ਦਾ ਇੰਸਟਾਗ੍ਰਾਮ ਉਸ ਦੀਆਂ ਖੂਬਸੂਰਤ ਤਸਵੀਰਾਂ ਨਾਲ ਭਰਿਆ ਹੋਇਆ ਹੈ।
ਦੱਸ ਦਈਏ ਕਿ ਹਿਮਾਂਸ਼ੀ ਖੁਰਾਨਾ ਇਕ ਅਦਾਕਾਰ ਵਜੋਂ ਆਪਣੀ ਪਛਾਣ ਕਾਇਮ ਕਰ ਚੁੱਕੀ ਹੈ। ਉਸ ਨੇ ਪੰਜਾਬੀ ਫਿਲਮ 'ਸਾਡਾ ਹੱਕ' ਨਾਲ ਪੰਜਾਬੀ ਫਿਲਮ ਇੰਡਸਟਰੀ 'ਚ ਸ਼ੌਹਰਤ ਖੱਟੀ। ਉਸ ਨੂੰ ਜ਼ਿਆਦਾਤਰ ਬਤੌਰ ਮਾਡਲ ਪਛਾਣਿਆ ਜਾਂਦਾ ਹੈ।
ਦੱਸਣਯੋਗ ਹੈ ਕਿ ਸਾਲ 2015 ਹਿਮਾਂਸ਼ੀ ਖੁਰਾਨਾ ਲਈ ਬਹੁਤ ਹੀ ਸਫਲ ਸਾਲ ਸਾਬਤ ਹੋਇਆ ਕਿਉਂਕਿ ਉਸ ਨੇ ਜੱਸੀ ਗਿੱਲ, ਬਾਦਸ਼ਾਹ, ਜੇ ਸਟਾਰ, ਨਿੰਜਾ, ਮਨਕੀਰਤ ਔਲਖ ਅਤੇ ਹੋਰ ਬਹੁਤ ਸਾਰੇ ਗਾਇਕਾਂ ਨਾਲ ਕੰਮ ਕੀਤਾ। ਮਾਰਚ, 2016 'ਚ ਉਸ ਨੇ ਸੁੱਖੀ (ਮਿਊਜ਼ੀਕਲ ਡਾਕਟਰਜ਼) ਦੇ ਨਾਲ ਅਭਿਨੈ ਕੀਤਾ।
ਸਲਮਾਨ ਖਾਨ ਦੇ ਰਿਐਲਿਟੀ ਟੀ. ਵੀ. ਸ਼ੋਅ 'ਬਿੱਗ ਬੌਸ 13' 'ਚ ਵਾਈਲਡ ਕਾਰਡ ਐਂਟਰੀ ਜ਼ਰੀਏ ਆਈ ਹਿਮਾਂਸ਼ੀ ਖੁਰਾਨਾ ਇਨ੍ਹੀਂ ਦਿਨੀਂ ਕਾਫੀ ਚਰਚਾ 'ਚ ਹੈ।
ਇਸ ਸ਼ੋਅ 'ਚ ਉਹ ਆਪਣੀ ਦੁਸ਼ਮਣ ਸ਼ਹਿਨਾਜ਼ ਕੌਰ ਗਿੱਲ ਨਾਲ ਨਜ਼ਰ ਆ ਰਹੀ ਹੈ। ਦੋਵੇਂ ਇਸ ਸ਼ੋਅ 'ਚ ਇਕ-ਦੂਜੇ ਨਾਲ ਅਕਸਰ ਭਿੜਕਦੀਆਂ ਨਜ਼ਰ ਆਉਂਦੀਆਂ ਹਨ।