ਮੁੰਬਈ (ਬਿਊਰੋ) — 'ਬਿੱਗ ਬੌਸ 11' ਦੀ ਸਾਬਕਾ ਮੁਕਾਬਲੇਬਾਜ਼ ਤੇ ਟੀ. ਵੀ. ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਅਕਸਰ ਹੀ ਆਪਣੇ ਗਲੈਮਰ ਲੁੱਕ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ।
ਇਹ ਤਸਵੀਰਾਂ ਉਸ ਦੇ ਨਵੇਂ ਸ਼ੂਟ ਦੀਆਂ ਹਨ। ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਕਾਫੀ ਖੂਬਸੂਰਤ ਲੱਗ ਰਹੀ ਹੈ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਦੱਸ ਦਈਏ ਕਿ ਇਨ੍ਹਾਂ ਤਸਵੀਰਾਂ 'ਚ ਹਿਨਾ ਖਾਨ ਨੇ ਬਲੈਕ ਡਰੈੱਸ 'ਚ ਨਜ਼ਰ ਆ ਰਹੀ ਹੈ। ਜਿਸ 'ਚ ਉਹ ਕਾਫੀ ਸ਼ਾਨਦਾਰ ਲੱਗ ਰਹੀ ਹੈ। ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਧਮਾਲ ਮਚਾ ਰਹੀਆਂ ਹਨ।
ਇਸ ਤੋਂ ਉਸ ਨੇ ਡਾਰਕ ਬਰਾਊਨ ਲਹਿੰਗੇ 'ਚ ਵੀ ਕੁਝ ਤਸਵੀਰਾਂ ਪੋਸਟ ਕੀਤੀਆਂ ਹਨ।
ਦੱਸਣਯੋਗ ਹੈ ਕਿ ਹਿਨਾ ਖਾਨ ਇਨ੍ਹਾਂ ਦਿਨੀਂ ਸਟਾਰ ਪਲੱਸ ਦੇ ਸ਼ੋਅ 'ਕਸੌਟੀ ਜ਼ਿੰਦਗੀ ਕੀ' ਦੀ ਸ਼ੂਟਿੰਗ 'ਚ ਰੁੱਝੀ ਹੋਈ ਹੈ। ਇਸ ਸ਼ੋਅ 'ਚ ਉਹ ਕੋਮੋਲਿਕਾ ਦਾ ਨੇਗੇਟਿਵ ਕਿਰਦਾਰ ਨਿਭਾ ਰਹੀ ਹੈ।
ਪਿਛਲੇ ਕਈ ਦਿਨਾਂ ਤੋਂ ਦੂਜੇ ਕੰਮਾਂ 'ਚ ਰੁੱਝੀ ਹੋਣ ਕਾਰਨ ਕਸੌਟੀ 'ਚੋਂ ਗਾਇਬ ਸੀ।