ਮੁੰਬਈ(ਬਿਊਰੋ)— ਟੀ. ਵੀ. ਇੰਡਸਟਰੀ ਦੀ ਮਸ਼ਹੂਰ ਅਦਾਕਾਰਾ ਹਿਨਾ ਖਾਨ ਇਨ੍ਹੀਂ ਦਿਨੀਂ ਆਪਣੀ ਖੂਬਸੂਰਤ ਤੇ ਗਲੈਮਰਸ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਦੱਸ ਦੇਈਏ ਕਿ ਹਿਨਾ ਖਾਨ ਜਲਦ ਹੀ ਏਕਤਾ ਕਪੂਰ ਦੇ ਟੀ. ਵੀ. ਸੀਰੀਅਲ 'ਕਸੋਟੀ ਜਿੰਗਗੀ ਕੀ' 'ਚ ਕਮੌਲੀਕਾ ਦੇ ਕਿਰਦਾਰ 'ਚ ਨਜ਼ਰ ਆਉਣ ਵਾਲੀ ਹੈ।
ਇਸ ਤੋਂ ਇਲਾਵਾ ਕੁਝ ਸਮਾਂ ਪਹਿਲਾਂ ਆਪਣੇ ਪਰਿਵਾਰ ਨਾਲ ਲੰਡਨ 'ਚ ਇੰਜੁਆਏ ਕਰਦੀ ਵੀ ਨਜ਼ਰ ਆਈ ਸੀ। ਇਸ ਦੌਰਾਨ ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਖੂਬ ਤਸਵੀਰਾਂ ਸ਼ੇਅਰ ਕੀਤੀਆਂ ਸਨ।
ਦੱਸ ਦੇਈਏ ਕਿ ਹਿਨਾ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਹਨ, ਜਿਨ੍ਹਾਂ 'ਚ ਬੇਹੱਦ ਗਲੈਮਰਸ ਨਜ਼ਰ ਆ ਰਹੀ ਹੈ। ਇਨ੍ਹਾਂ ਤਸਵੀਰਾਂ 'ਚ ਉਸ ਨੇ ਵੱਖਰੇ-ਵੱਖਰੇ ਐਂਗਲ ਨਾਲ ਕਾਫੀ ਸ਼ਾਨਦਾਰ ਪੋਜ਼ ਦਿੱਤੇ।
ਹਿਨਾ ਦੀ ਫੈਸ਼ਨ ਸੈਂਸ ਦਾ ਉਂਝ ਕੋਈ ਜਵਾਬ ਨਹੀਂ ਹੈ। 'ਬਿੱਗ ਬੌਸ 11' 'ਚ ਨਜ਼ਰ ਆਉਣ ਤੋਂ ਬਾਅਦ ਹਿਨਾ ਲੋਕਾਂ ਲਈ ਫੈਸ਼ਨ-ਆਈਕਨ ਬਣ ਗਈ ਹੈ।
ਇਸ ਦੇ ਚੱਲਦੇ ਹੀ 2018 'ਚ ਹਿਨਾ ਨੂੰ ਸਟਾਈਲਿਸ਼ ਦੀਵਾ ਦਾ ਐਵਾਰਡ ਵੀ ਮਿਲ ਚੁੱਕਿਆ ਹੈ।