FacebookTwitterg+Mail

ਅੱਜ ਇਸ ਸਮੇਂ ਰਿਲੀਜ਼ ਹੋਵੇਗਾ ‘ਇਕ ਸੰਧੂ ਹੁੰਦਾ ਸੀ’ ਫਿਲਮ ਦਾ ਟਰੇਲਰ

ik sandhu  hunda si
01 February, 2020 09:48:14 AM

ਜਲੰਧਰ(ਬਿਊਰੋ)– ਇਸ ਸਾਲ ਦੀ ਚਰਚਿਤ ਤੇ ਵੱਡੀ ਫ਼ਿਲਮ ‘ਇਕ ਸੰਧੂ ਹੁੰਦਾ ਸੀ’ ਦਾ ਟਰੇਲਰ ਅੱਜ ਸ਼ਾਮ 6 ਵਜੇ ਰਿਲੀਜ਼ ਹੋਵੇਗਾ। 28 ਫਰਵਰੀ ਨੂੰ ਰਿਲੀਜ਼ ਹੋ ਰਹੀ ਇਸ ਫ਼ਿਲਮ ਦੇ ਟੀਜ਼ਰ ਨੂੰ ਸੋਸ਼ਲ ਮੀਡੀਆ 'ਤੇ ਵੱਡਾ ਹੁੰਗਾਰਾ ਮਿਲਿਆ ਸੀ, ਜਿਸ ਤੋਂ ਬਾਅਦ ਲਗਾਤਾਰ ਦਰਸ਼ਕ ਬੇਸਬਰੀ ਨਾਲ ਫ਼ਿਲਮ ਦੇ ਟਰੇਲਰ ਦਾ ਇੰਤਜ਼ਾਰ ਕਰ ਰਹੇ ਹਨ। ਕਾਬਿਲ-ਏ-ਗੌਰ ਹੈ ਕਿ ਗਿੱਪੀ ਗਰੇਵਾਲ ਦੀ ਮੁੱਖ ਭੂਮਿਕਾ ਵਾਲੀ ਇਹ ਐਕਸ਼ਨ, ਰੋਮਾਂਸ ਤੇ ਡਰਾਮਾ ਫ਼ਿਲਮ ਇਸ ਸਾਲ ਦੀ ਸਭ ਤੋਂ ਮਹਿੰਗੀ ਪੰਜਾਬੀ ਫ਼ਿਲਮ ਹੋਵੇਗੀ। ਜੱਸ ਗਰੇਵਾਲ ਦੀ ਲਿਖੀ ਤੇ ਰਾਕੇਸ਼ ਮਹਿਤਾ ਵਲੋਂ ਡਾਇਰੈਕਟ ਕੀਤੀ ਇਸ ਫ਼ਿਲਮ ਦੇ ਨਿਰਮਾਤਾ ਬੱਲੀ ਸਿੰਘ ਕੱਕੜ ਹਨ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਦੀ ਹੀਰੋਇਨ ਬਾਲੀਵੁੱਡ ਦੀ ਨਾਮਵਰ ਅਦਾਕਾਰਾ ਨੇਹਾ ਸ਼ਰਮਾ ਹੈ। ਫ਼ਿਲਮ ’ਚ ਦੋਵਾਂ ਤੋਂ ਇਲਾਵਾ ਪੰਜਾਬੀ ਗਾਇਕ ਰੌਸ਼ਨ ਪ੍ਰਿੰਸ, ਬੱਬਲ ਰਾਏ, ਪਵਨ ਮਲਹੋਤਰਾ, ਧੀਰਜ ਕੁਮਾਰ, ਰਘਵੀਰ ਬੋਲੀ, ਜਸਪ੍ਰੇਮ ਢਿੱਲੋਂ ਤੇ ਅਨਮੋਲ ਕਵਾਤਰਾ ਸਮੇਤ ਕਈ ਹੋਰ ਨਾਮੀ ਚਿਹਰੇ ਨਜ਼ਰ ਆਉਣਗੇ।

 

ਡਾਇਰੈਕਟਰ ਰਾਕੇਸ਼ ਮਹਿਤਾ ਦੀ ਇਹ ਚੌਥੀ ਪੰਜਾਬੀ ਫਿਲਮ ਹੈ। ਰਾਕੇਸ਼ ਮਹਿਤਾ ਮੁਤਾਬਕ ਇਹ ਫ਼ਿਲਮ ਆਮ ਪੰਜਾਬੀ ਫ਼ਿਲਮਾਂ ਨਾਲੋਂ ਬਿਲਕੁਲ ਵੱਖਰੀ ਹੈ। ਇਸ ਫ਼ਿਲਮ ’ਚ ਦਰਸ਼ਕਾਂ ਨੂੰ ਯੂਨੀਵਰਸਿਟੀ ਦੀ ਜ਼ਿੰਦਗੀ, ਵਿਦਿਆਰਥੀ ਸਿਆਸਤ ਤੇ ਦੋਸਤੀ ਦੀ ਅਹਿਮੀਅਤ ਦੇਖਣ ਨੂੰ ਮਿਲੇਗੀ। ਇਹ ਫ਼ਿਲਮ ਇਕ ਅਜਿਹੇ ਨੌਜਵਾਨ ਦੀ ਕਹਾਣੀ ਹੈ, ਜਿਸ ਲਈ ਦੋਸਤੀ ਤੋਂ ਉੱਪਰ ਕੁਝ ਵੀ ਨਹੀਂ ਹੈ। ਇਸ ਫ਼ਿਲਮ ਦੇ ਐਕਸ਼ਨ ਡਾਇਰੈਕਟਰ ਬਾਲੀਵੁੱਡ ਦੇ ਮਸ਼ਹੂਰ ਐਕਸ਼ਨ ਡਾਇਰੈਕਟਰ ਸ਼ਾਮ ਕੌਸ਼ਲ ਹਨ। ਡਾਇਰੈਕਟਰ ਮੁਤਾਬਕ ਇਸ ਫ਼ਿਲਮ ਦਾ ਐਕਸ਼ਨ ਬੇਹੱਦ ਕਮਾਲ ਦਾ ਹੋਵੇਗਾ। ਇਹੀ ਨਹੀਂ ਫ਼ਿਲਮ ਦੀ ਕਹਾਣੀ ਦੇ ਨਾਲ-ਨਾਲ ਇਸ ਦਾ ਮਿਊਜ਼ਿਕ ਵੀ ਦਰਸ਼ਕਾਂ ਨੂੰ ਪਸੰਦ ਆਵੇਗਾ। ਫ਼ਿਲਮ ਦਾ ਮਿਊਜ਼ਿਕ ਬੀ ਪਰਾਕ, ਜੇ. ਕੇ. ਤੇ ਦੇਸੀ ਕਰਿਊ ਨੇ ਤਿਆਰ ਕੀਤਾ ਹੈ। ਫ਼ਿਲਮ ਦੇ ਗੀਤਾਂ ਨੂੰ ਗਿੱਪੀ ਗਰੇਵਾਲ ਸਮੇਤ ਬੀ ਪਰਾਕ, ਹਿੰਮਤ ਸੰਧੂ, ਸ਼ਿਪਰਾ ਗੋਇਲ ਤੇ ਅੰਗਰੇਜ਼ ਅਲੀ ਨੇ ਆਵਾਜ਼ ਦਿੱਤੀ ਹੈ। ਇਸ ਫ਼ਿਲਮ ’ਚ ਗਿੱਪੀ ਗਰੇਵਾਲ ਦਾ ਅੰਦਾਜ਼ ਦਰਸ਼ਕਾਂ ਨੂੰ ਬੇਹੱਦ ਪਸੰਦ ਆਵੇਗਾ।


Tags: Ik Sandhu Hunda SiGippy GrewalNeha SharmaTrailer

About The Author

manju bala

manju bala is content editor at Punjab Kesari