FacebookTwitterg+Mail

B'Day Spl : ਇੰਝ ਹੋਈ ਈਸ਼ਾ ਰਿਖੀ ਦੀ ਫਿਲਮਾਂ 'ਚ ਐਂਟਰੀ

isha rikhi
09 September, 2019 02:18:28 PM

ਜਲੰਧਰ (ਬਿਊਰੋ) — 'ਜੱਟ ਬੁਆਏਸ ਪੁੱਤ ਜੱਟਾ ਦੇ', 'ਅਰਦਾਸ' ਅਤੇ 'ਦੇਸੀ ਮੁੰਡੇ' ਵਰਗੀਆਂ ਫਿਲਮਾਂ 'ਚ ਅਭਿਨੈ ਕਰਨ ਵਾਲੀ ਪੰਜਾਬੀ ਅਦਾਕਾਰਾ ਈਸ਼ਾ ਰਿਖੀ ਅੱਜ ਆਪਣਾ 26ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਉਨ੍ਹਾਂ ਦਾ ਜਨਮ 9 ਸਤੰਬਰ 1993 ਨੂੰ ਚੰਡੀਗੜ੍ਹ 'ਚ ਹੋਇਆ ਸੀ। ਈਸ਼ਾ ਰਿਖੀ ਇਕ ਭਾਰਤੀ ਫਿਲਮ ਅਦਾਕਾਰਾ ਅਤੇ ਮਾਡਲ ਹੈ।

'ਜੱਟ ਬੁਆਏਜ਼ ਪੁੱਤ ਜੱਟਾ ਦੇ' ਨਾਲ ਕੀਤੀ ਫਿਲਮੀ ਕਰੀਅਰ ਦੀ ਸ਼ੁਰੂਆਤ
ਈਸ਼ਾ ਰਿਖੀ ਨੇ ਸਾਲ 2013 'ਚ ਆਈ ਪੰਜਾਬੀ ਫਿਲਮ 'ਜੱਟ ਬੁਆਏਜ਼ ਪੁੱਤ ਜੱਟਾ ਦੇ' ਨਾਲ ਕੀਤੀ ਸੀ। ਇਸ ਫਿਲਮ 'ਚ ਈਸ਼ਾ ਰਿਖੀ ਨੇ ਫਿਲਮ ਇੰਡਸਟਰੀ 'ਚ ਡੈਬਿਊ ਕੀਤਾ ਸੀ। ਇਸ ਫਿਲਮ 'ਚ ਉਨ੍ਹਾਂ ਨੇ ਸੀਰਤ ਨਾਂ ਦਾ ਕਿਰਦਾਰ ਨਿਭਾਇਆ ਸੀ। ਇਸ ਤੋਂ ਬਾਅਦ 'ਯਾਰ ਕਮੀਨੇ', 'ਵਟ ਦਿ ਜੱਟ!!!', 'ਅਰਦਾਸ', 'ਦੇਸੀ ਮੁੰਡੇ' ਵਰਗੀਆਂ ਫਿਲਮਾਂ 'ਚ ਸ਼ਾਨਦਾਰ ਅਭਿਨੈ ਕੀਤਾ।

ਬਾਲੀਵੁੱਡ 'ਚ ਵੀ ਆ ਚੁੱਕੀ ਹੈ ਨਜ਼ਰ
ਈਸ਼ਾ ਰਿਖੀ ਪੰਜਾਬੀ ਫਿਲਮ ਇੰਡਸਟਰੀ 'ਚ ਹੀ ਨਹੀਂ ਸਗੋਂ ਬਾਲੀਵੁੱਡ ਫਿਲਮ ਇੰਡਸਟਰੀ 'ਚ ਵੀ ਡੈਬਿਊ ਕਰ ਚੁੱਕੀ ਹੈ। ਉਨ੍ਹਾਂ ਨੇ ਸਾਲ 2018 'ਚ 'ਨਵਾਬਜਾਦੇ' ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ।

ਹਾਲ ਹੀ 'ਚ ਰਿਲੀਜ਼ ਹੋਈ ਸੀ 'ਮਿੰਦੋ ਤਸੀਲਦਾਰਨੀ'
ਦੱਸਣਯੋਗ ਹੈ ਕਿ ਹਾਲ ਹੀ 'ਚ ਈਸ਼ਾ ਰਿਖੀ ਦੀ ਫਿਲਮ 'ਮਿੰਦੋ ਤਸੀਲਦਾਰਨੀ' ਰਿਲੀਜ਼ ਹੋਈ ਸੀ, ਜਿਸ 'ਚ ਉਨ੍ਹਾਂ ਨਾਲ ਫਿਲਮ ਇੰਡਸਟਰੀ ਦੇ ਉੱਘੇ ਕਲਾਕਾਰ ਕਰਮਜੀਤ ਅਨਮੋਲ, ਰਾਜਵੀਰ ਜਵੰਦਾ ਤੇ ਕਵਿਤਾ ਕੌਸ਼ਿਕ ਮੁੱਖ ਭੂਮਿਕਾ 'ਚ ਸਨ। ਇਸ ਫਿਲਮ ਨੂੰ ਬਾਕਸ ਆਫਿਸ 'ਤੇ ਦਰਸ਼ਕਾਂ ਦਾ ਮਿਲਦਾ-ਜੁਲਦਾ ਹੀ ਹੁੰਗਾਰਾ ਮਿਲਿਆ।

ਸੋਸ਼ਲ ਮੀਡੀਆ 'ਤੇ ਰਹਿੰਦੇ ਸਰਗਰਮ
ਇਸ ਤੋਂ ਇਲਾਵਾ ਈਸ਼ਾ ਰਿਖੀ ਸੋਸ਼ਲ ਮੀਡੀਆ 'ਤੇ ਕਾਫੀ ਸਰਗਰਮ ਰਹਿੰਦੀ ਹੈ। ਆਏ ਦਿਨ ਹੀ ਫੈਨਜ਼ ਨਾਲ ਆਪਣੀਆਂ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਉਨ੍ਹਾਂ ਦੀਆਂ ਤਸਵੀਰ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾਂਦਾ ਹੈ।


Tags: Isha RikhiJatt Boys Putt Jatta DeHappy Go LuckyBade Changay Ne Mere Yaar KamineyArdaasDesi MundeNawabzaade

Edited By

Sunita

Sunita is News Editor at Jagbani.