ਮੁੰਬਈ (ਬਿਊਰੋ) — 'Lions Gold Awards 2019' ਮੁੰਬਈ 'ਚ ਆਯੋਜਿਤ ਕੀਤਾ ਗਿਆ ਸੀ। ਇਸ ਐਵਾਰਡ ਸ਼ੋਅ 'ਚ ਬਾਲੀਵੁੱਡ ਦੀਆਂ ਕਈ ਮਹਾਨ ਹਸਤੀਆਂ ਨੇ ਸ਼ਿਰਕਤ ਕੀਤੀ ਸੀ। ਇਸ ਐਵਾਰਡ ਸ਼ੋਅ 'ਚ ਸ਼੍ਰੀਦੇਵੀ ਦੀ ਧੀ ਜਾਨਹਵੀ ਕਪੂਰ ਨੇ ਆਪਣੇ ਸਟਾਈਲਿਸ਼ ਲੁੱਕ ਨਾਲ ਸਾਰੀ ਮਹਿਫਲ ਲੁੱਟੀ।

ਦੱਸ ਦੇਈਏ ਕਿ ਇਸ ਦੌਰਾਨ ਜਾਨਹਵੀ ਨੇ ਬਲੈਕ ਤੇ ਪਿੰਕ ਕਲਰ ਦੀ ਡਰੈੱਸ ਪਾਈ ਸੀ, ਜਿਸ 'ਚ ਉਹ ਬੇਹੱਦ ਸ਼ਟਾਈਲਿਸ਼ ਲੱਗ ਰਹੀ ਸੀ। ਉਸ ਦਾ ਇਹ ਲੁੱਕ ਫੈਨਜ਼ ਵਲੋਂ ਵੀ ਕਾਫੀ ਪਸੰਦ ਕੀਤਾ ਗਿਆ ਹੈ।

ਇਸ ਈਵੈਂਟ ਦੀਆਂ ਕੁਝ ਤਸਵੀਰ ਜਾਨਹਵੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਵੀ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਖੂਬਸੂਰਤ ਲੁੱਕ ਦੇਖਣ ਨੂੰ ਮਿਲ ਰਿਹਾ ਹੈ।

ਦੱਸਣਯੋਗ ਹੈ ਕਿ ਜਾਨਹਵੀ ਨੇ 'ਧੜਕ' ਫਿਲਮ ਨਾਲ ਬਾਲੀਵੁੱਡ 'ਚ ਡੈਬਿਊ ਕੀਤਾ ਸੀ। ਇਸ ਫਿਲਮ 'ਚ ਉਨ੍ਹਾਂ ਸ਼ਾਹਿਦ ਕਪੂਰ ਦੇ ਭਰਾ ਈਸ਼ਾਨ ਖੱਟੜ ਨੇ ਮੁੱਖ ਭੂਮਿਕਾ ਨਿਭਾਈ ਸੀ।




