ਜਲੰਧਰ (ਬਿਊਰੋ) : ਪੰਜਾਬੀ ਫਿਲਮਾਂ ਦੀ ਮਸ਼ਹੂਰ ਅਦਾਕਾਰਾ ਜਪਜੀ ਖਹਿਰਾ ਹਮੇਸ਼ਾ ਹੀ ਸੋਸ਼ਲ ਮੀਡੀਆ 'ਤੇ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਚਰਚਾ 'ਚ ਰਹਿੰਦੀ ਹੈ। ਹਾਲ ਹੀ 'ਚ ਸੋਸ਼ਲ ਮੀਡੀਆ 'ਤੇ ਇਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ 'ਚ ਜਪਜੀ ਖਹਿਰਾ ਦਲੇਰ ਮਹਿੰਦੀ, ਡਾ. ਜ਼ਿਊਸ ਤੇ ਸਰਦੂਲ ਸਿਕੰਦਰ ਨਾਲ ਨੱਚਦੀ ਨਜ਼ਰ ਆ ਰਹੀ ਹੈ।
ਹਾਲਾਂਕਿ ਇਹ ਵੀਡੀਓ ਤਿੰਨ-ਚਾਰ ਦਿਨ ਪੁਰਾਣਾ ਹੈ ਪਰ ਜਪਜੀ ਖਹਿਰਾ ਇਸ ਦੌਰਾਨ ਆਪਣੇ ਨੱਚਣ ਦੇ ਸ਼ੌਂਕ ਨੂੰ ਪੂਰਾ ਕਰਦੀ ਨਜ਼ਰ ਆ ਰਹੀ ਹੈ।
ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਜਪਜੀ ਖਹਿਰਾ ਪੰਜਾਬੀ ਗਾਇਕ ਦਲੇਰ ਮਹਿੰਦੀ ਦੇ ਗੀਤ 'ਤੇ ਡਾਂਸ ਕਰ ਰਹੀ ਹੈ।
ਇਸ ਦੇ ਨਾਲ ਹੀ ਸਰਦੂਲ ਸਿਕੰਦਰ ਤੇ ਅਮਰ ਨੂਰੀ ਵੀ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ।
ਦੱਸ ਦੇਈਏ ਕਿ ਇਹ ਵੀਡੀਓ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦੀ ਰਿਸੈਪਸ਼ਨ ਪਾਰਟੀ ਦੀਆਂ ਹਨ।
ਕਪਿਲ ਤੇ ਗਿੰਨੀ ਦਾ ਵਿਆਹ ਜਲੰਧਰ ਦੇ 'ਕਲੱਬ ਕਬਾਨਾ' 'ਚ 12 ਦਸੰਬਰ ਨੂੰ ਹਿੰਦੂ ਰੀਤੀ-ਰਿਵਾਜਾਂ ਨਾਲ ਅਤੇ 13 ਦਸੰਬਰ ਨੂੰ ਸਿੱਖ ਰੀਤੀ-ਰਿਵਾਜਾਂ ਨਾਲ ਹੋਇਆ।
ਇਸ ਤੋਂ ਬਾਅਦ 14 ਦਸੰਬਰ ਨੂੰ ਕਪਿਲ ਸ਼ਰਮਾ ਨੇ ਆਪਣੇ ਹੋਮ ਟਾਊਨ 'ਚ ਕਰੀਬੀ ਦੋਸਤਾਂ ਤੇ ਰਿਸ਼ਤੇਦਾਰਾਂ ਨੂੰ ਗ੍ਰੈਂਡ ਪਾਰਟੀ ਦਿੱਤੀ।
ਇਸ ਦੌਰਾਨ ਦਲੇਰ ਮਹਿੰਦੀ ਦਾ ਅਖਾੜਾ ਲੱਗਾ ਸੀ ਅਤੇ ਪਾਲੀਵੁੱਡ ਦੀਆਂ ਨਾਮੀ ਹਸਤੀਆਂ ਤੇ ਗਾਇਕਾਂ ਨੇ ਸ਼ਿਰਕਤ ਕੀਤੀ।