ਜਲੰਧਰ(ਬਿਊਰੋ)— ਵੱਖ-ਵੱਖ ਗੀਤਾਂ ਨਾਲ ਲੋਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਜੈਸਮੀਨ ਸੈਂਡਲਸ ਇਨ੍ਹੀਂ ਦਿਨੀਂ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਜੈਸਮੀਨ ਸੈਂਡਲਸ ਆਪਣੀ ਮਾਂ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨਾਲ ਲੰਡਨ ਦੀਆਂ ਸੜਕਾਂ 'ਤੇ ਸਾਈਕਲਿੰਗ ਕਰਦੀ ਦਿਸੀ। ਇਸ ਦੀ ਇਕ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕੀਤੀ ਹੈ । ਇਸ ਤਸਵੀਰ 'ਚ ਤੁਸੀਂ ਦੇਖ ਸਕਦੇ ਹੋ ਕਿ ਜੈਸਮੀਨ ਦੀ ਮਾਤਾ ਵੀ ਇਸ 'ਚ ਨਜ਼ਰ ਆ ਰਹੀ ਹੈ।
ਜ਼ਿਕਰਯੋਗ ਹੈ ਕਿ ਜੈਸਮੀਨ ਸੈਂਡਲਸ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਫੈਨਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ। ਦੱਸ ਦੇਈਏ ਕਿ ਜੈਸਮੀਨ ਸੈਂਡਲਸ ਨੇ ਕਈ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦਿੱਤੇ ਹਨ ਅਤੇ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।