ਜਲੰਧਰ (ਬਿਊਰੋ) : ਵੱਖ-ਵੱਖ ਗੀਤਾਂ ਨਾਲ ਲੋਕਾਂ ਦਾ ਦਿਲ ਟੁੰਬਣ ਵਾਲੇ ਜੱਸ ਮਾਣਕ ਨੇ ਹਾਲ ਹੀ 'ਚ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇਕ ਵੀਡੀਓ ਸ਼ੇਅਰ ਕੀਤੀ ਹੈ, ਜਿਸ 'ਚ ਉਹ ਕਰਨ ਰੰਧਾਵਾ ਦਾ ਗੀਤ ਗਾਉਂਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀ ਹੈ।
ਦੱਸ ਦਈਏ ਕਿ ਜੱਸ ਮਾਣਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਅਕਸਰ ਉਹ ਆਪਣੀਆਂ ਵੀਡੀਓਜ਼ ਤੇ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੇ ਰਹਿੰਦੇ ਹਨ। ਕੁਝ ਦਿਨ ਪਹਿਲਾ ਹੀ ਜੱਸ ਮਾਣਕ ਦਾ ਗੀਤ 'ਵਿਆਹ' ਆਇਆ ਸੀ, ਜਿਸ ਨੂੰ ਸਰੋਤਿਆਂ ਵੱਲੋਂ ਕਾਫੀ ਪਸੰਦ ਕੀਤਾ ਗਿਆ। ਜੱਸ ਮਾਣਕ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਅਜਿਹੇ ਫਨਕਾਰ ਹਨ, ਜਿਨ੍ਹਾਂ ਨੇ 'ਪਰਾਡਾ', 'ਬੌਸ', 'ਸੂਟ ਪੰਜਾਬੀ' ਸਮੇਤ ਕਈ ਹਿੱਟ ਗੀਤ ਗਾਏ ਹਨ।