ਜਲੰਧਰ (ਬਿਊਰੋ)— ਪੰਜਾਬੀ ਗਾਇਕ ਜੱਸੀ ਸੋਹਲ ਦਾ ਨਵਾਂ ਗੀਤ 'ਰੋਲ ਮਾਡਲ' ਕੱਲ ਯਾਨੀ ਕਿ 10 ਮਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਗੀਤ ਨੂੰ ਜੱਸੀ ਸੋਹਲ ਨੇ ਆਪਣੀ ਖੂਬਸੂਰਤ ਆਵਾਜ਼ ਨਾਲ ਸ਼ਿੰਗਾਰਿਆ ਹੈ, ਜਿਸ ਦਾ ਮਿਊਜ਼ਿਕ ਜੱਸੀ ਐਕਸ ਨੇ ਦਿੱਤਾ ਹੈ ਤੇ ਗੀਤ ਦੇ ਬੋਲ ਲਿਖਣ ਦੇ ਨਾਲ-ਨਾਲ ਇਸ ਨੂੰ ਪ੍ਰੋਡਿਊਸ ਭਜਨ ਥਿੰਦ ਨੇ ਕੀਤਾ ਹੈ। ਗੀਤ ਦੀ ਵੀਡੀਓ ਸਿਮਰਜੀਤ ਹੁੰਦਲ ਵਲੋਂ ਬਣਾਈ ਗਈ ਹੈ। ਯੂਟਿਊਬ 'ਤੇ ਇਹ ਗੀਤ ਟੀ-ਸੀਰੀਜ਼ ਦੇ ਬੈਨਰ ਹੇਠ ਰਿਲੀਜ਼ ਹੋਵੇਗਾ।
ਦੱਸਣਯੋਗ ਹੈ ਕਿ ਜੱਸੀ ਸੋਹਲ ਦਾ ਪਿਛਲਾ ਰਿਲੀਜ਼ ਹੋਇਆ ਗੀਤ 'ਮੇਰਾ ਸਰਦਾਰ' ਸੀ, ਜਿਸ ਨੂੰ ਯੂਟਿਊਬ 'ਤੇ 1.3 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ। ਉਮੀਦ ਕੀਤੀ ਜਾਂਦੀ ਹੈ ਕਿ ਜਿਵੇਂ ਜੱਸੀ ਸੋਹਲ ਦੇ ਪੁਰਾਣੇ ਗੀਤਾਂ ਨੂੰ ਪਸੰਦ ਕੀਤਾ ਗਿਆ ਹੈ, ਉਸੇ ਤਰ੍ਹਾਂ 'ਰੋਲ ਮਾਡਲ' ਨੂੰ ਵੀ ਲੋਕ ਭਰਵਾਂ ਹੁੰਗਾਰਾ ਦੇਣਗੇ।