ਜਲੰਧਰ (ਬਿਊਰੋ) — ਅਨੇਕਾਂ ਸੱਭਿਆਚਾਰਕ ਤੇ ਪਰਿਵਾਰਕ ਗੀਤਾਂ ਰਾਹੀਂ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲੀ ਗਾਇਕਾ ਜਸਵਿੰਦਰ ਬਰਾੜ ਦੇ ਨਵੇਂ ਸਿੰਗਲ ਟਰੈਕ 'ਜੋੜੀ' ਨੂੰ ਯੂਟਿਊਬ ਦੇ ਨਾਲ-ਨਾਲ ਪੰਜਾਬੀ ਚੈਨਲਾਂ 'ਤੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਸ ਗੀਤ ਨੂੰ ਜਸਵਿੰਦਰ ਬਰਾੜ ਨੇ ਸੁਚੱਜੇ ਢੰਗ ਨਾਲ ਪੇਸ਼ ਕੀਤਾ ਹੈ।
ਜਸਵਿੰਦਰ ਬਰਾੜ ਦੇ ਗੀਤ 'ਜੋੜੀ' ਦਾ ਵੀਡੀਓ —
ਜਾਣਕਾਰੀ ਦਿੰਦਿਆਂ ਰਣਜੀਤ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਿੰਗਲ ਟਰੈਕ ਨੂੰ ਪੇਸ਼ਕਾਰ ਪਿੰਕੀ ਧਾਲੀਵਾਲ ਤੇ ਕੰਪਨੀ ਅਮਰ ਆਡੀਓ ਵਲੋਂ ਰਿਲੀਜ਼ ਕੀਤਾ ਗਿਆ ਹੈ, ਜਿਸ ਦਾ ਸੰਗੀਤ ਮਿਊਜ਼ਿਕ ਅੰਪਾਇਰ ਵਲੋਂ ਤਿਆਰ ਕੀਤਾ ਗਿਆ ਹੈ। ਜਸਵਿੰਦਰ ਬਰਾੜ ਦੇ ਇਸ ਗੀਤ ਨੂੰ ਬੱਬੂ ਬਰਾੜ ਨੇ ਕਲਮਬੱਧ ਕੀਤਾ ਹੈ। ਇਸ ਸਿੰਗਲ ਟਰੈਕ ਦਾ ਵੀਡੀਓ ਥਰਡ ਆਈ ਫਿਲਮਜ਼ ਵਲੋਂ ਪੰਜਾਬ ਦੀਆਂ ਵੱਖ-ਵੱਖ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਗਿਆ ਹੈ।