ਜਲੰਧਰ (ਬਿਊਰੋ) : ਅਨੇਕਾਂ ਸੁਪਰ ਹਿੱਟ ਸਿੰਗਲ ਟਰੈਕਾਂ ਨਾਲ ਦਰਸ਼ਕਾਂ ਦੇ ਦਿਲਾਂ 'ਤੇ ਰਾਜ ਕਰਨ ਵਾਲਾ ਗਾਇਕ ਜਤਿੰਦਰ ਸਿੰਘ ਦੇ ਨਵੇਂ ਸਿੰਗਲ ਟਰੈਕ 'ਮਾਹੀ ਵੇ' ਦੇ ਵੀਡੀਓ ਨੂੰ ਯੂਟਿਊਬ 'ਤੇ ਦਰਸ਼ਕਾਂ ਵਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਪੇਸ਼ਕਾਰ ਕੁਮਾਰ ਜਤਿਨ ਨੇ ਦੱਸਿਆ ਕਿ ਇਸ ਸਿੰਗਲ ਟਰੈਕ ਨੂੰ ਕੰਪਨੀ ਕੇ ਟੂ ਰਿਕਾਰਡਸ ਵਲੋਂ ਰਿਲੀਜ਼ ਕੀਤਾ ਗਿਆ ਹੈ।
ਦੱਸ ਦੇਈਏ ਕਿ ਇਸ ਗੀਤ ਦਾ ਮਿਊਜ਼ਿਕ ਐਡਰੇਅ ਵਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਕਲਮਬੱਧ ਰਿਕੀ ਨੇ ਕੀਤਾ ਹੈ। ਇਸ ਸਿੰਗਲ ਟਰੈਕ ਦਾ ਵੀਡੀਓ ਸੂਜਲ ਫਿਰੋਜ਼ਪੁਰੀਆ ਨੇ ਪੰਜਾਬ ਦੀਆਂ ਵੱਖ-ਵੱਖ ਲੋਕੇਸ਼ਨਾਂ 'ਤੇ ਸ਼ੂਟ ਕੀਤਾ ਹੈ, ਜੋ ਕਿ ਵੱਖ-ਵੱਖ ਪੰਜਾਬੀ ਚੈਨਲਾਂ 'ਤੇ ਚਲ ਰਿਹਾ ਹੈ।