ਮੁੰਬਈ— ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਮਾਮ' ਦੇ ਪ੍ਰਮੋਸ਼ਨ 'ਚ ਬਿਜ਼ੀ ਹੈ। ਇਸੇ ਦੌਰਾਨ ਉਨ੍ਹਾਂ ਨਾਲ ਉਨ੍ਹਾਂ ਦੀ ਬੇਟੀ ਜਾਹਨਵੀ ਕਪੂਰ ਨੂੰ ਵੀ ਦੇਖਿਆ ਗਿਆ। ਉਨ੍ਹਾਂ ਨੇ ਆਪਣੀ ਬੇਟੀ ਜਾਹਨਵੀ ਬਾਰੇ ਕਿਹਾ ਕਿ ਉਹ ਚਾਹੁੰਦੀ ਹੈ ਕਿ ਉਸ ਦੀ ਬੇਟੀ ਵਿਆਹ ਕਰਨ ਤੋਂ ਬਾਅਦ ਫਿਲਮਾਂ 'ਚ ਆਪਣੀ ਕਿਸਮਤ ਅਜ਼ਮਾਏ।
ਸ਼੍ਰੀਦੇਵੀ ਨੇ ਕਿਹਾ ਕਿ ਉਹ ਆਪਣੀ ਬੇਟੀ ਦੇ ਫੈਸਲੇ ਲੈਣ ਵਾਲੀ ਤਾਕਤ ਤੋਂ ਪ੍ਰਭਾਵਿਤ ਹੈ। ਉਨ੍ਹਾਂ ਨੇ ਬਾਲੀਵੁੱਡ 'ਚ ਆਪਣੀ ਬੇਟੀ ਦੇ ਕੰਮ ਤੇ ਸਫਲਤਾ ਨੂੰ ਲੈ ਕੇ ਕਿਹਾ, 'ਮੈਂ ਚਾਹੁੰਦੀ ਹਾਂ ਕਿ ਮੇਰੀ ਬੇਟੀ ਨੂੰ ਕੰਪ੍ਰੋਮਾਈਜ਼ ਦਾ ਦਰਦ ਨਾ ਸਹਿਣਾ ਪਏ। ਮੈਂ ਜਾਹਨਵੀ ਦੇ ਕਿਸੇ ਵੀ ਫੈਸਲੇ 'ਚ ਦਖਲਅੰਦਾਜ਼ੀ ਨਹੀਂ ਕਰਾਂਗੀ।'