FacebookTwitterg+Mail

'ਕਿਰਦਾਰ-ਏ-ਸਰਦਾਰ' ਨੇ ਸਿਨੇਮਾਘਰਾਂ 'ਚ ਲਾਈਆਂ ਰੌਣਕਾਂ, ਅੰਮ੍ਰਿਤਸਰ 'ਚ ਰਹੇ ਹਾਊਸਫੁੱਲ

k s makhan
29 September, 2017 04:06:44 PM

ਜਲੰਧਰ (ਬਿਊਰੋ)— ਕੇ. ਐੱਸ. ਮੱਖਣ ਦੀ ਪੰਜਾਬੀ ਫਿਲਮ 'ਕਿਰਦਾਰ-ਏ-ਸਰਦਾਰ' ਅੱਜ ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਨੇ ਰਿਲੀਜ਼ ਹੁੰਦੇ ਹੀ ਸਿਨੇਮਾਘਰਾਂ 'ਚ ਕਮਾਈ ਦੇ ਮਾਮਲੇ ਮੱਲਾਂ ਮਾਰੀਆਂ ਹਨ। ਅੰਮ੍ਰਿਤਸਰ 'ਚ ਫਿਲਮ ਦੇ ਸ਼ੋਅ ਹਾਊਸਫੁੱਲ ਰਹੇ ਅਤੇ ਬਾਕੇ ਥਾਵਾਂ 'ਤੇ ਵੀ ਸਿਨੇਮਾਘਰਾਂ ਖੂਬ ਰੌਣਕਾਂ ਦੇਖਣ ਨੂੰ ਮਿਲੀਆ। ਸਿਨੇਮਾਘਰਾਂ ਦੀਆਂ ਰੌਣਕਾਂ ਦੇਖ ਕੇ ਅੰਦਾਜ਼ਾ ਲਾਇਆ ਜਾ ਰਿਹਾ ਹੈ ਕਿ ਫਿਲਮ ਨੇ ਬਾਕਸ ਆਫਿਸ 'ਤੇ ਚੰਗਾ ਕਾਰੋਬਾਰ ਕੀਤਾ ਹੈ। 'ਕਿਰਦਾਰ-ਏ-ਸਰਦਾਰ' ਫਿਲਮ ਸਿੱਖ ਕੌਮ ਦੀ ਸ਼ਹਾਦਤ ਤੇ ਹੌਸਲੇ ਨੂੰ ਪਰਦੇ 'ਤੇ ਪੇਸ਼ ਕਰਦੀ ਹੈ। ਇਹ ਫ਼ਿਲਮ ਇਕ ਅਜਿਹੇ ਕਿਰਦਾਰ ਦੀ ਹੈ, ਜੋ ਸੰਸਾਰ ਭਰ 'ਚ ਆਪਣੀਆਂ ਕੁਰਬਾਨੀਆਂ, ਜਜ਼ਬੇ ਤੇ ਬਹਾਦਰੀ ਦਾ ਪ੍ਰਤੀਕ ਹੈ। ਇਸ ਦੀ ਕਹਾਣੀ ਇਕ ਅਜਿਹੇ ਕਿਰਦਾਰ 'ਤੇ ਆਧਾਰਿਤ ਹੈ, ਜਿਸ ਨੇ ਆਪਣੇ ਕਰੀਅਰ ਨੂੰ ਸਿਰਫ ਆਪਣੀ 'ਪਗੜੀ' ਕਰਕੇ ਛੱਡ ਦਿੱਤਾ। ਫ਼ਿਲਮ ਦਾ ਨਿਰਦੇਸ਼ਕ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ।
ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ ਵੀਰੂ, ਭੁਪਿੰਦਰ ਸਿੰਘ, ਟਹਿਲਪ੍ਰੀਤ ਸਿੰਘ, ਹਰਪ੍ਰੀਤ ਸਿੰਘ ਖਹਿਰਾ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫ਼ਿਲਮ ਦੇ ਨਿਰਦੇਸ਼ਕ ਮੁਤਾਬਕ ਇਹ ਫ਼ਿਲਮ ਇਕ ਆਮ ਬਾਕਸਰ ਨੌਜਵਾਨ ਦੀ ਜ਼ਿੰਦਗੀ ਤੋਂ ਸ਼ੁਰੂ ਹੁੰਦੀ ਹੈ ਤੇ ਹੌਲੀ-ਹੌਲੀ ਸਿੱਖੀ ਵੱਲ ਵਧਦੀ ਹੈ। ਫ਼ਤਿਹ ਨਾਂ ਦੇ ਇਸ ਨੌਜਵਾਨ ਦਾ ਕਿਰਦਾਰ ਨਵ ਬਾਜਵਾ ਨੇ ਅਦਾ ਕੀਤਾ ਹੈ।


Tags: K S MakhanKirdar E SardarNav Bajwa Neha Pawar Raza Murad Dolly Bindra Harpreet Singh Khehra Gurpreet Kaur ChadhaPollywood CelebrityPunjabi Movie