FacebookTwitterg+Mail

1 ਫਰਵਰੀ ਨੂੰ ਰਿਲੀਜ਼ ਹੋਵੇਗੀ ਜੋਰਡਨ ਸੰਧੂ ਦੀ ਡੈਬਿਊ ਫਿਲਮ 'ਕਾਕੇ ਦਾ ਵਿਆਹ'

kaake da viyah
18 January, 2019 10:30:40 AM

ਜਲੰਧਰ (ਰਾਹੁਲ ਸਿੰਘ) — ਪੰਜਾਬੀ ਗਾਇਕ ਤੋਂ ਅਭਿਨੇਤਾ ਬਣਨ ਜਾ ਰਹੇ ਜੋਰਡਨ ਸੰਧੂ ਦੀ 1 ਫਰਵਰੀ, 2019 ਨੂੰ ਡੈਬਿਊ ਫਿਲਮ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਨਾਂ ਹੈ 'ਕਾਕੇ ਦਾ ਵਿਆਹ'। ਫਿਲਮ ਦਾ ਟ੍ਰੇਲਰ ਰਿਲੀਜ਼ ਹੋ ਚੁੱਕਾ ਹੈ, ਜਿਸ 'ਚ ਜੋਰਡਨ ਸੰਧੂ ਲਈ ਇਕ ਨਹੀਂ, ਦੋ ਨਹੀਂ, ਸਗੋਂ ਤਿੰਨ-ਤਿੰਨ ਰਿਸ਼ਤੇ ਹਨ। ਫਿਲਮ ਦਾ ਟ੍ਰੇਲਰ ਬੇਹੱਦ ਮਜ਼ੇਦਾਰ ਹੈ, ਜਿਸ 'ਚ ਕਾਮੇਡੀ ਦੇ ਨਾਲ-ਨਾਲ ਕਨਫਿਊਜ਼ਨ ਵੀ ਦਿਖਾਈ ਗਈ ਹੈ।

ਟ੍ਰੇਲਰ 'ਚ ਸਾਨੂੰ ਪੰਜਾਬੀ ਫਿਲਮਾਂ ਦੀ ਦਿੱਗਜ ਅਦਾਕਾਰਾ ਪ੍ਰੀਤੀ ਸਪਰੂ ਵੀ ਦਿਖਾਈ ਦੇ ਰਹੀ ਹੈ, ਜਿਨ੍ਹਾਂ ਦੀ ਇਹ ਕਮਬੈਕ ਫਿਲਮ ਹੈ। ਇਨ੍ਹਾਂ ਤੋਂ ਇਲਾਵਾ ਪ੍ਰਭਜੋਤ ਗਰੇਵਾਲ, ਨਿਰਮਲ ਰਿਸ਼ੀ, ਕਰਮਜੀਤ ਅਨਮੋਲ, ਗੁਰਮੀਤ ਸਾਜਨ, ਹਾਰਬੀ ਸੰਘਾ, ਅਰੁਣ ਬਾਲੀ, ਮਲਕੀਤ ਰੌਣੀ, ਅਕਸ਼ਿਤਾ ਸ਼ਰਮਾ, ਪ੍ਰਿੰਸ ਕੰਵਲਜੀਤ ਤੇ ਬੱਬਰ ਧੰਜਲ ਵੀ ਫਿਲਮ 'ਚ ਅਹਿਮ ਕਿਰਦਾਰ ਨਿਭਾਉਂਦੇ ਨਜ਼ਰ ਆਉਣਗੇ।

ਫਿਲਮ ਨੂੰ ਰਾਏ ਯੁਵਰਾਜ ਬੈਂਸ ਨੇ ਡਾਇਰੈਕਟ ਕੀਤਾ ਹੈ ਤੇ ਇਸ ਦੇ ਪ੍ਰੋਡਿਊਸਰ ਵਿਨੀਤ ਉਪਾਧਿਆ ਤੇ ਰਾਏ ਯੁਵਰਾਜ ਬੈਂਸ ਹਨ। ਫਿਲਮ ਦੇ ਗੀਤ ਲਿਖਣ ਦੇ ਨਾਲ-ਨਾਲ ਇਸ ਦਾ ਮਿਊਜ਼ਿਕ ਬੰਟੀ ਬੈਂਸ ਨੇ ਤਿਆਰ ਕੀਤਾ ਹੈ। ਫਿਲਮ ਦਾ ਸਕ੍ਰੀਨਪਲੇਅ ਤੇ ਡਾਇਲਾਗਸ ਪ੍ਰਿੰਸ ਕੰਵਲਜੀਤ ਨੇ ਲਿਖੇ ਹਨ, ਜਿਸ ਦੇ ਵਰਲਡਵਾਈਡ ਡਿਸਟ੍ਰੀਬਿਊਟਰ ਵ੍ਹਾਈਟ ਹਿੱਲ ਸਟੂਡੀਓਜ਼ ਹਨ।


Tags: Kaake Da Viyah Jordan Sandhu Prabhjot Grewal Priti Sapru Nirmal Rishi Karamjit Anmol Gurmeet Saajan Harby SanghaArun BaliMalkit Rauni Akshita Sharma

Edited By

Sunita

Sunita is News Editor at Jagbani.