ਜਲੰਧਰ (ਬਿਊਰੋ) — ਵਾਰਿਸ ਭਰਾਵਾਂ ਨੇ ਮਿੱਠੜੀ ਤੇ ਸੱਭਿਆਚਾਰਕ ਗਾਇਕੀ ਨਾਲ ਨਾ ਸਿਰਫ ਦੇਸ਼ ਸਗੋਂ ਵਿਦੇਸ਼ਾਂ 'ਚ ਵੀ ਕਾਫੀ ਸ਼ੌਹਰਤ ਖੱਟੀ ਹੈ। ਕਮਲਹੀਰ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ, ਜਿਸ 'ਚ ਉਹ ਖੂਬ ਮਸਤੀ ਕਰਦੇ ਹੋਏ ਨਜ਼ਰ ਆ ਰਹੇ ਹਨ। ਉਹ ਆਪਣੀਆਂ ਹਾਸੋ-ਹੀਣੀਆਂ ਗੱਲਾਂ ਦੇ ਨਾਲ ਮੌਜੂਦ ਲੋਕਾਂ ਦੇ ਢਿੱਡੀਂ ਪੀੜਾਂ ਪਾ ਰਹੇ ਹਨ। ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਵੀ ਉਨ੍ਹਾਂ ਦਾ ਇਹ ਵੀਡੀਓ ਕਾਫੀ ਪਸੰਦ ਆ ਰਿਹਾ ਹੈ। ਦਰਅਸਲ ਇਸ ਵੀਡੀਓ 'ਚ ਕਮਲਹੀਰ ਖੂਬ ਹਾਸੇ ਮਜ਼ਾਕ ਦੇ ਮੂਡ 'ਚ ਨਜ਼ਰ ਆ ਰਹੇ ਹਨ ਅਤੇ ਕਿਸੇ ਦੀ ਨਕਲ ਉਤਾਰ ਰਹੇ ਹਨ।
ਕਮਲਹੀਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਇੰਡਸਟਰੀ ਨੂੰ ਦਿੱਤੇ ਹਨ। ਉਹ ਆਪਣੀ ਸਾਫ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ। ਉਹ ਪਿਛਲੇ ਲੰਮੇ ਸਮੇਂ ਤੋਂ ਪੰਜਾਬੀ ਗਾਇਕੀ ਦੇ ਖੇਤਰ 'ਚ ਹਨ ਅਤੇ ਉਨ੍ਹਾਂ ਦੇ ਭਰਾ ਮਨਮੋਹਨ ਵਾਰਿਸ ਅਤੇ ਸੰਗਤਾਰ ਨੇ ਵੀ ਸੰਗੀਤ ਜਗਤ 'ਚ ਆਪਣਾ ਦਬਦਬਾ ਕਾਇਮ ਰੱਖਿਆ ਹੋਇਆ ਹੈ। ਉਨ੍ਹਾਂ ਵੱਲੋਂ ਪੇਸ਼ ਕੀਤਾ ਜਾਣ ਵਾਲਾ ਪੰਜਾਬੀ ਵਿਰਸਾ ਕਾਫੀ ਮਕਬੂਲ ਹੈ।