ਮੁੰਬਈ (ਬਿਊਰੋ) : ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਆਪਣੇ ਦੋਸਤਾਂ ਨਾਲ ਅਕਸਰ ਹੀ ਤਸਵੀਰਾਂ ਸ਼ੇਅਰ ਕਰਦੇ ਰਹਿੰਦੇ ਹਨ। ਜੀ ਹਾਂ, ਹਾਲ ਹੀ 'ਚ ਕਪਿਲ ਸ਼ਰਮਾ ਨੇ ਇਕ ਖਾਸ ਤਸਵੀਰ ਸ਼ੇਅਰ ਕੀਤੀ ਹੈ, ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ। ਦੱਸ ਦਈਏ ਕਿ ਇਹ ਤਸਵੀਰ 'ਕੇਸਰੀ' ਫਿਲਮ ਦੇ ਐਕਸ਼ਨ ਖਿਲਾੜੀ ਅਕਸ਼ੈ ਕੁਮਾਰ ਦੀ ਹੈ, ਜੋ ਕਿ ਬੀਤੇ ਦਿਨੀਂ ਪਾਲੀਵੁੱਡ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਗੁਰਪ੍ਰੀਤ ਘੁੱਗੀ ਨਾਲ ਕਪਿਲ ਸ਼ਰਮਾ ਦੇ ਘਰ ਪਹੁੰਚੇ ਸਨ।
ਦੱਸ ਦਈਏ ਕਿ ਇਸ ਤਸਵੀਰ ਨੂੰ ਸ਼ੇਅਰ ਕਰਦੇ ਹੋਏ ਅਕਸ਼ੈ ਕੁਮਾਰ ਨੂੰ ਫਿਲਮ 'ਕੇਸਰੀ' ਦੀ ਧਮਾਕੇਦਾਰ ਓਪਨਿੰਗ ਲਈ ਵਧਾਈ ਵੀ ਦਿੱਤੀ ਹੈ ਅਤੇ ਨਾਲ ਹੀ ਉਨ੍ਹਾਂ ਨੂੰ ਅਜਿਹੇ ਮੌਕੇ ਮਿਲ ਕੇ ਸਰਪ੍ਰਾਈਜ਼ ਦੇਣ ਲਈ ਧੰਨਵਾਦ ਵੀ ਕੀਤਾ ਹੈ।
ਦੱਸਣਯੋਗ ਹੈ ਕਿ 21 ਮਾਰਚ ਨੂੰ ਅਕਸ਼ੈ ਕੁਮਾਰ ਦੀ ਫਿਲਮ 'ਕੇਸਰੀ' ਸਿਨੇਮਾਘਰਾਂ 'ਚ ਰਿਲੀਜ਼ ਹੋ ਗਈ ਹੈ, ਜਿਸ ਨੇ ਬਾਕਸ ਆਫਿਸ 'ਤੇ 2019 ਦੀ ਸਭ ਤੋਂ ਵੱਡੀ ਓਪਨਿੰਗ ਕੀਤੀ ਹੈ। 'ਕੇਸਰੀ' ਫਿਲਮ ਨੇ ਓਪਨਿੰਗ 'ਚ ਹੀ 22 ਕਰੋੜ ਦੀ ਕਮਾਈ ਕੀਤੀ ਹੈ। ਦੱਸ ਦਈਏ ਕਿ ਅਕਸ਼ੈ ਕੁਮਾਰ ਦੇ ਕਰੀਅਰ ਦੀ ਦੂਜੀ ਸਭ ਤੋਂ ਵੱਡੀ ਫਿਲਮ ਬਣ ਚੁੱਕੀ ਹੈ।