ਜਲੰਧਰ (ਬਿਊਰੋ) — ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਨੇ ਸਰਦਾਰ ਬਣ ਕੇ ਆਪਣੀ ਇਕ ਵੀਡੀਓ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀ ਹੈ। ਇਸ ਵੀਡੀਓ 'ਚ ਉਹ ਨਵਜੋਤ ਸਿੰਘ ਸਿੱਧੂ ਬਣੇ ਹੋਏ ਨਜ਼ਰ ਆ ਰਹੇ ਹਨ ਅਤੇ ਸਿੱਧੂ ਦੇ ਹੀ ਸਟਾਈਲ 'ਚ ਬੋਲਦੇ ਹੋਏ ਅਰਚਨਾ ਪੂਰਨ ਸਿੰਘ ਦੀ ਗੱਲ ਕਰ ਰਹੇ ਹਨ। ਕਪਿਲ ਸ਼ਰਮਾ ਨੇ ਇਸ ਵੀਡੀਓ ਨੂੰ ਪੋਸਟ ਕਰਦਿਆਂ ਕੈਪਸ਼ਨ 'ਚ ਲਿਖਿਆ, ''ਇਹ ਵੀਡੀਓ ਬਸ ਮਨੋਰੰਜਨ ਲਈ #ਨਵਜੋਤ ਸਿੰਘ ਸਿੱਧੂ @archanapuransingh #comedy #fun’
ਦੱਸ ਦਈਏ ਕਿ ਕਪਿਲ ਸ਼ਰਮਾ ਦੀ ਇਸ ਵੀਡੀਓ ਨੂੰ ਦਰਸ਼ਕਾਂ ਵੱਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਇਸ ਵੀਡੀਓ ਨੇ ਇਕ ਘੰਟੇ 'ਚ 4 ਲੱਖ ਤੋਂ ਵੱਧ ਵਿਊਜ਼ ਨੂੰ ਪਾਰ ਕਰ ਚੁੱਕੇ ਹਨ। ਇਸ ਵੀਡੀਓ 'ਤੇ ਬਾਲੀਵੁੱਡ ਅਦਾਕਾਰ ਮਨਜੋਤ ਸਿੰਘ ਤੋਂ ਲੈ ਕੇ ਪੰਜਾਬੀ ਇੰਡਸਟਰੀ ਦੇ ਨਾਮੀ ਗੀਤਕਾਰ ਜਾਨੀ ਨੇ ਵੀ ਕੁਮੈਂਟ ਕਰਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਦੱਸਣਯੋਗ ਹੈ ਕਿ ਕਪਿਲ ਸ਼ਰਮਾ ਅਜਿਹੇ ਕਮੇਡੀਅਨ ਹਨ, ਜਿਨ੍ਹਾਂ ਨੇ ਆਪਣੀ ਕਮੇਡੀ ਨਾਲ ਇਕ ਵੱਖਰਾ ਮੁਕਾਮ ਹਾਸਲ ਕੀਤਾ ਹੈ। ਇਸ ਵਾਰ ਅਰਚਨਾ ਪੂਰਨ ਸਿੰਘ ਕਪਿਲ ਸ਼ਰਮਾ ਦੇ ਸ਼ੋਅ ਦਾ ਹਿੱਸਾ ਬਣੇ ਹਨ ਤੇ ਆਪਣੇ ਹੱਸਿਆਂ ਦੇ ਠਹਾਕੇ ਲਗਾਉਂਦੇ ਹੋਏ ਨਜ਼ਰ ਆ ਰਹੇ ਹਨ।