FacebookTwitterg+Mail

ਕਰਮਜੀਤ ਅਨਮੋਲ ਨੂੰ ਡੂੰਘਾ ਸਦਮਾ, ਸਹੁਰੇ ਦਾ ਹੋਇਆ ਦਿਹਾਂਤ

karamjit anmol shared information his father in law death
24 October, 2019 01:01:58 PM

ਜਲੰਧਰ (ਬਿਊਰੋ) — ਪਾਲੀਵੁੱਡ ਦੇ ਪ੍ਰਸਿੱਧ ਅਦਾਕਾਰ ਅਤੇ ਗਾਇਕ ਕਰਮਜੀਤ ਅਨਮੋਲ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਦਰਅਸਲ, ਕਰਮਜੀਤ ਅਨਮੋਲ ਦੇ ਸਹੁਰੇ ਦਾ ਦਿਹਾਂਤ ਹੋ ਗਿਆ ਹੈ, ਜਿਨ੍ਹਾਂ ਦੀ ਤਸਵੀਰ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਸਾਂਝੀ ਕਰਦਿਆਂ ਹੋਇਆਂ ਲਿਖਿਆ, ''ਮੇਰੇ ਬਹੁਤ ਹੀ ਸਤਿਕਾਰਯੋਗ ਸਹੁਰਾ ਸਾਹਿਬ ਸਰਦਾਰ ਕਸ਼ਮੀਰ ਸਿੰਘ ਪਨੂੰ ਸਾਹਿਬ (ਡਿਪਟੀ ਸੈਕਟਰੀ ਹੋਮ ਰਿਟਾਇਰਡ, ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ) ਸਾਨੂੰ ਸਦੀਵੀ ਵਿਛੋੜਾ ਦੇ ਗਏ ਹਨ।''

Punjabi Bollywood Tadka
ਦੱਸਣਯੋਗ ਹੈ ਕਿ ਕਰਮਜੀਤ ਅਨਮੋਲ ਦੇ ਸਹੁਰਾ ਸਾਹਿਬ ਦਾ ਅੰਤਿਮ ਸੰਸਕਾਰ 24 ਅਕਤੂਬਰ ਨੂੰ ਮੋਹਾਲੀ ਦੇ ਫੇਸ -7 ਸਥਿਤ ਇੰਡਸਟ੍ਰੀਅਲ ਏਰੀਆ ਦੇ ਬਲੌਂਗੀ ਰੋਡ ਮੋਹਾਲੀ ਵਿਖੇ ਸ਼ਮਸ਼ਾਨ ਘਾਟ 'ਚ ਕੀਤਾ ਜਾਵੇਗਾ। ਦੱਸ ਦਈਏ ਕਿ ਕਰਮਜੀਤ ਅਨਮੋਲ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਉਹ ਅਕਸਰ ਆਪਣੀ ਨਿੱਜੀ ਜ਼ਿੰਦਗੀ ਅਤੇ ਪ੍ਰੋਫੈਸ਼ਨ ਬਾਰੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਇਸ ਦੁੱਖ ਦੀ ਘੜੀ 'ਚ ਇਹ ਸੁਨੇਹਾ ਸਾਂਝਾ ਕਰਕੇ ਸਭ ਨੂੰ ਪਹੁੰਚਣ ਦੀ ਅਪੀਲ ਕੀਤੀ ਹੈ।


Tags: Karamjit AnmolShared InformationFather In LawDeathInstagramPunjabi Celebrity

Edited By

Sunita

Sunita is News Editor at Jagbani.