FacebookTwitterg+Mail

ਕਰਨ ਔਜਲਾ ਨੂੰ ਲਾਈਵ ਸ਼ੋਅ ਦੌਰਾਨ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਰੋਕਣ ਦੀ ਮੰਗ

karan aujla
31 December, 2019 04:49:22 PM

ਮੋਹਾਲੀ (ਨਿਆਮੀਆਂ) - ਪੰਜਾਬੀ ਬੋਲੀ ਲਈ ਜੱਦੋ ਜਹਿਦ ਕਰਨ ਵਾਲੇ ਪੰਡਤ ਰਾਓ ਧਰੇਨਵਰ ਨੇ ਐੱਸ. ਐੱਸ. ਪੀ. ਮੋਹਾਲੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਗਾਇਕ ਕਰਨ ਔਜਲਾ ਨੂੰ 31 ਦਸੰਬਰ ਨੂੰ ਮੋਹਾਲੀ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਹਥਿਆਰਾਂ, ਸ਼ਰਾਬ ਅਤੇ ਹੋਰ ਨਸ਼ਿਆਂ ਬਾਰੇ ਗਾਣੇ ਗਾਉਣ ਦੀ ਆਗਿਆ ਨਾ ਦਿੱਤੀ ਜਾਵੇ। ਇਸ ਪੱਤਰ ਵਿਚ ਪੰਡਤ ਰਾਓ ਧਰੇਨਵਰ ਨੇ ਲਿਖਿਆ ਹੈ ਕਿ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 22 ਜੁਲਾਈ 2019 ਨੂੰ ਜਾਰੀ ਕੀਤੇ ਆਪਣੇ ਦਿਸ਼ਾ ਨਿਰਦੇਸ਼ਾਂ ਵਿਚ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਪੁਲਸ ਡਾਇਰਕੈਟਰ ਜਨਰਲ ਨੂੰ ਇਹ ਯਕੀਨੀ ਬਣਾਉਣ ਲਈ ਨਿਰਦੇਸ਼ ਦਿੱਤੇ ਹਨ ਕਿ ਕੋਈ ਲਾਈਵ ਪ੍ਰੋਗਰਾਮ ਵਿਚ ਕਿਸੇ ਵੀ ਗਾਇਕ ਨੂੰ ਸ਼ਰਾਬ, ਨਸ਼ੇ, ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗਾਣੇ ਨਾ ਗਾਉਣ ਦਿੱਤੇ ਜਾਣ।

ਇਸ ਤੋਂ ਇਲਾਵਾ ਪੰਡਤ ਰਾਓ ਧਰੇਨਵਰ ਨੇ ਲਿਖਿਆ ਹੈ ਜੇ 31 ਦਸੰਬਰ ਨੂੰ ਮੋਹਾਲੀ ਵਿਖੇ ਹੋਣ ਵਾਲੇ ਸਮਾਗਮ ਦੌਰਾਨ ਗਾਇਕ ਕਰਨ ਔਜਲਾ ਨੂੰ ਹਥਿਆਰਾਂ, ਨਸ਼ੇ ਅਤੇ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੇ ਗੀਤ ਗਾਉਣ ਤੋਂ ਰੋਕਿਆ ਜਾਵੇ, ਜੇ ਇਸ ਗਾਇਕ ਵਲੋਂ ਅਜਿਹੇ ਗਾਣੇ ਗਾਏ ਗਏ ਤਾਂ ਇਹ ਮਾਣਯੋਗ ਹਾਈਕੋਰਟ ਦੇ ਹੁਕਮਾਂ ਦੀ ਉਲੰਘਣਾ ਹੋਵੇਗੀ।


Tags: Karan AujlaMohaliChandigarhLive ShowSSPPunjab And Haryana High CourtPandit Rao Dharennavar

About The Author

sunita

sunita is content editor at Punjab Kesari