ਜਲੰਧਰ (ਬਿਊਰੋ)— ਹਮੇਸ਼ਾ ਯੂਟਿਊਬ 'ਤੇ ਚਰਚਾ 'ਚ ਰਹਿਣ ਵਾਲੇ ਪੰਜਾਬੀ ਗਾਇਕ ਕਰਨ ਔਜਲਾ ਹਾਲ ਹੀ 'ਚ ਵਿਆਹ ਦੇ ਬੰਧਨ 'ਚ ਬੱਝ ਚੁੱਕੇ ਹਨ। ਜੀ ਹਾਂ, ਕਰਨ ਔਜਲਾ ਦੀ ਕੁਝ ਮਹੀਨੇ ਪਹਿਲਾਂ ਮੰਗਣੀ ਹੋਈ ਸੀ, ਜਿਸ ਦੀਆਂ ਤਸਵੀਰਾਂ ਕਾਫੀ ਵਾਇਰਲ ਹੋਈਆਂ ਸਨ ਤੇ ਹੁਣ ਕਰਨ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ। ਕਰਨ ਔਜਲਾ ਦੇ ਵਿਆਹ ਦੀ ਜਾਣਕਾਰੀ ਸੋਸ਼ਲ ਮੀਡੀਆ 'ਤੇ ਪੰਜਾਬੀ ਗਾਇਕ ਮਨੀ ਔਜਲਾ ਨੇ ਦਿੱਤੀ ਹੈ।
ਕਰਨ ਔਜਲਾ ਦੇ ਵਿਆਹ ਦੀਆਂ ਤਸਵੀਰਾਂ ਤੇ ਵੀਡੀਓਜ਼ -
ਮਨੀ ਔਜਲਾ ਨੇ ਇਕ ਤਸਵੀਰ ਸਾਂਝੀ ਕੀਤੀ ਹੈ, ਜਿਸ 'ਚ ਕਰਨ ਆਪਣੀ ਪਤਨੀ ਨਾਲ ਨਜ਼ਰ ਆ ਰਹੇ ਹਨ। ਮਨੀ ਨੇ ਲਿਖਿਆ, 'ਮੁਬਾਰਕਾਂ ਮੇਰੇ ਵੀਰ ਨੂੰ ਕਰਨ ਔਜਲਾ।'
ਦੱਸਣਯੋਗ ਹੈ ਕਿ ਹਾਲ ਹੀ 'ਚ ਕਰਨ ਔਜਲਾ ਦਾ ਨਵਾਂ ਗੀਤ 'ਨੋ ਨੀਡ' ਰਿਲੀਜ਼ ਹੋਇਆ ਹੈ, ਜਿਹੜਾ ਯੂਟਿਊਬ 'ਤੇ ਨੰਬਰ 1 ਟਰੈਂਡ ਕਰ ਰਿਹਾ ਹੈ। ਇਸ ਗੀਤ ਨੂੰ ਲਿਖਿਆ ਤੇ ਗਾਇਆ ਖੁਦ ਕਰਨ ਔਜਲਾ ਨੇ ਹੈ ਤੇ ਇਸ ਦਾ ਮਿਊਜ਼ਿਕ ਦੀਪ ਜੰਡੂ ਨੇ ਦਿੱਤਾ ਹੈ। ਯੂਟਿਊਬ 'ਤੇ ਇਸ ਗੀਤ ਨੂੰ 3.1 ਮਿਲੀਅਨ ਤੋਂ ਵੱਧ ਵਾਰ ਦੇਖਿਆ ਜਾ ਚੁੱਕਾ ਹੈ।