ਜਲੰਧਰ (ਬਿਊਰੋ) — ਪੰਜਾਬੀ ਗਾਇਕੀ 'ਚ ਵੱਡਾ ਨਾਮਣਾ ਖੱਟਣ ਵਾਲੇ ਗੀਤਕਾਰ ਅਤੇ ਗਾਇਕ ਕਰਨ ਔਜਲਾ ਜਲਦ ਹੀ ਆਪਣੇ ਨਵੇਂ ਗੀਤ ਨਾਲ ਦਰਸ਼ਕਾਂ ਦੇ ਰੂ-ਬ-ਰੂ ਹੋਣ ਜਾ ਰਹੇ ਹਨ। ਜੀ ਹਾਂ, ਹਾਲ ਹੀ 'ਚ ਕਰਨ ਔਜਲਾ ਨੇ ਆਪਣੇ ਨਵੇਂ 'ਹਿਸਾਬ' ਦਾ ਪੋਸਟਰ ਸ਼ੇਅਰ ਕਰਦਿਆਂ ਜਾਣਕਾਰੀ ਦਿੱਤੀ ਹੈ ਕਿ ਉਨ੍ਹਾਂ ਦਾ ਇਹ ਗੀਤ 18 ਜੁਲਾਈ ਨੂੰ ਰਿਲੀਜ਼ ਹੋਣ ਜਾ ਰਿਹਾ ਹੈ। ਕਰਨ ਔਜਲਾ ਦੇ ਇਸ ਗੀਤ ਦੇ ਬੋਲ ਉਨ੍ਹਾਂ ਨੇ ਖੁਦ ਲਿਖੇ ਹਨ, ਜਿਸ ਨੂੰ ਸੰਗੀਤ 'ਜੇ ਟਰੈਕ' ਨੇ ਦਿੱਤਾ ਹੈ।
ਦੱਸ ਦਈਏ ਕਿ ਗੀਤਾਂ ਦੀ ਮਸ਼ੀਨ ਨਾਂ ਨਾਲ ਜਾਣੇ ਜਾਣ ਵਾਲੇ ਕਰਨ ਔਜਲਾ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਰਹੇ ਹਨ। ਕਰਨ ਔਜਲਾ ਨੂੰ ਛੋਟੀ ਉਮਰ 'ਚ ਹੀ ਲਿਖਣ ਦਾ ਸ਼ੌਂਕ ਸੀ ਅਤੇ ਪੜ੍ਹਾਈ ਲਈ ਕੈਨੇਡਾ ਚਲੇ ਗਏ ਸਨ। ਉੱਥੋਂ ਹੀ ਉਨ੍ਹਾਂ ਨੇ ਕਾਮਯਾਬੀ ਦੀਆਂ ਮੰਜ਼ਿਲਾਂ ਦੀ ਸ਼ੁਰੂਆਤ ਕੀਤੀ ਸੀ। ਕਰਨ ਔਜਲਾ ਬਹੁਤ ਸਾਰੇ ਹਿੱਟ ਗੀਤਾਂ ਨੂੰ ਅਵਾਜ਼ ਦੇ ਚੁੱਕੇ ਹਨ ਅਤੇ ਕਈ ਪੰਜਾਬੀ ਗਾਇਕ ਉਨ੍ਹਾਂ ਦੇ ਲਿਖੇ ਗੀਤ ਵੀ ਗਾ ਚੁੱਕੇ ਹਨ, ਜਿੰਨ੍ਹਾਂ 'ਚ ਦੀਪ ਜੰਡੂ, ਜੱਸੀ ਗਿੱਲ ਅਤੇ ਦਿਲਪ੍ਰੀਤ ਢਿੱਲੋਂ ਵਰਗੇ ਵੱਡੇ ਸਿੰਗਰਾਂ ਦੇ ਨਾਂ ਸ਼ਾਮਲ ਹਨ। ਉਨ੍ਹਾਂ ਦੇ 'ਨੋ ਨੀਡ', 'ਡੌਂਟ ਵਰੀ', 'ਫੈਕਟਸ' ਵਰਗੇ ਅਨੇਕਾਂ ਗੀਤਾਂ 'ਚ ਫੀਚਰ ਕਰ ਚੁੱਕੇ ਹਨ।