ਮੁੰਬਈ (ਬਿਊਰੋ)— ਬਾਲੀਵੁੱਡ ਅਭਿਨੇਤਰੀ ਕਰੀਨਾ ਕਪੂਰ ਹਮੇਸ਼ਾ ਤੋਂ ਆਪਣੀ ਹੌਟਨੈੱਸ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੀ ਹੈ ਪਰ ਇਸ ਵਾਰ ਉਹ ਆਪਣੇ ਹੌਟ ਅੰਦਾਜ਼ ਦੀ ਵਜ੍ਹਾ ਕਰਕੇ ਸੋਸ਼ਲ ਮੀਡੀਆ 'ਤੇ ਛਾਈ ਹੈ। ਇਹ ਤਸਵੀਰਾਂ ਬੀਤੀ ਰਾਤ ਸੋਨਮ ਕਪੂਰ ਦੀ ਭੈਣ ਰਿਆ ਕਪੂਰ ਨੇ ਇੰਸਟਾਗ੍ਰਾਮ 'ਤੇ ਪੋਸਟ ਕੀਤੀਆਂ ਹਨ। ਇਸ 'ਚ ਕਰੀਨਾ ਕਪੂਰ ਬਲੈਕ ਗਾਉਨ ਪਹਿਣੇ ਨਜ਼ਰ ਆ ਰਹੀ ਹੈ।
ਦਰਸਅਲ ਇਹ ਫੋਟੋਸ਼ੂਟ ਆਪਣੇ ਆਉਣ ਵਾਲੇ ਲਕਸ ਐਵਾਡਰਜ਼ ਸ਼ੋਅ ਨੂੰ ਪ੍ਰਮੋਟ ਕਰਨ ਲਈ ਹੈ। ਇਸ ਤੋਂ ਪਹਿਲਾਂ ਵੀ ਇਸ ਫੋਟੋਸ਼ੂਟ ਦੀਆਂ ਕਈ ਤਸਵੀਰਾਂ ਸਾਹਮਣੇ ਆ ਚੁੱਕੀਆਂ ਹਨ ਜੋ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋਈਆਂ ਹਨ।
ਦੱਸਣਯੋਗ ਹੈ ਕਿ ਕਰੀਨਾ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ 'ਵੀਰੇ ਦੀ ਵੈਡਿੰਗ' ਦੀ ਸ਼ੂਟਿੰਗ 'ਚ ਬਿਜ਼ੀ ਹੈ। ਇਸ ਫਿਲਮ 'ਚ ਕਰੀਨਾ ਤੋਂ ਇਲਾਵਾ ਸੋਨਮ ਕਪੂਰ, ਸਵਰਾ ਭਾਸਕਰ ਵਰਗੀਆਂ ਅਭਿਨੇਤਰੀਆਂ ਅਹਿਮ ਭੂਮਿਕਾ 'ਚ ਹਨ।