ਮੁੰਬਈ (ਬਿਊਰੋ)— ਬਾਲੀਵੁੱਡ ਦੀ ਸਭ ਤੋਂ ਹੌਟ ਅਦਾਕਾਰਾ ਕਰੀਨਾ ਕਪੂਰ ਖਾਨ ਹਮੇਸ਼ਾ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਹਾਲ ਹੀ 'ਚ ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ ਹਨ, ਜਿਨ੍ਹਾਂ 'ਚ ਉਹ ਕਾਫੀ ਹੌਟ ਲੱਗ ਰਹੀ ਹੈ।
ਦਰਅਸਲ ਕਰੀਨਾ ਦੀਆਂ ਇਹ ਤਸਵੀਰਾਂ ਉਸ ਦੇ ਫੋਟੋਸ਼ੂਟ ਦੀਆਂ ਹਨ, ਜੋ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਕਰੀਨਾ ਨੇ ਸਕਾਈ ਬਲਿਊ ਕਲਰ ਦੀ ਡਰੈੱਸ ਪਾਈ ਹੈ, ਜਿਸ 'ਚ ਉਹ ਵੱਖਰੇ-ਵੱਖਰੇ ਐਂਗਲ ਨਾਲ ਪੋਜ਼ ਦਿੰਦੀ ਨਜ਼ਰ ਆ ਰਹੀ ਹੈ।
ਇਸ ਤੋਂ ਇਲਾਵਾ ਕਰੀਨਾ ਦੀਆਂ ਕੁਝ ਹੋ ਤਸਵੀਰਾਂ ਹਨ, ਜਿਨ੍ਹਾਂ ਨੂੰ ਉਸ ਦੇ ਫੈਨ ਕਲੱਬ 'ਤੇ ਸ਼ੇਅਰ ਕੀਤਾ ਗਿਆ ਹੈ।
ਦੱਸਣਯੋਗ ਹੈ ਕਿ ਕਰੀਨਾ ਕਪੂਰ ਖਾਨ ਨੇ ਬੇਟੇ ਤੈਮੂਰ ਅਲੀ ਖਾਨ ਦੇ ਜਨਮ ਤੋਂ ਬਾਅਦ 'ਵੀਰੇ ਦੀ ਵੈਡਿੰਗ' ਨਾਲ ਬਾਲੀਵੁੱਡ 'ਚ ਕਮਬੈਕ ਕੀਤਾ ਸੀ।
ਕਰੀਨਾ ਹਮੇਸ਼ਾ ਹੀ ਆਪਣੇ ਬੇਟੇ ਨੂੰ ਲੈ ਕੇ ਕਿਸੇ ਨਾ ਕਿਸੇ ਵਿਸ਼ੇ ਕਾਰਨ ਸੁਰਖੀਆਂ 'ਚ ਬਣੀ ਰਹਿੰਦੀ ਹੈ।