FacebookTwitterg+Mail

ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਕਰੀਨਾ ਕਪੂਰ ਦਾ ਕਾਤਿਲ ਅੰਦਾਜ਼

kareena kapoor khan
03 May, 2019 03:28:39 PM

ਮੁੰਬਈ (ਬਿਊਰੋ) — ਬਾਲੀਵੁੱਡ ਦੀ ਸਭ ਤੋਂ ਖੂਬਸੂਰਤ ਅਦਾਕਾਰਾ ਕਰੀਨਾ ਕਪੂਰ ਖਾਨ ਇਨ੍ਹੀਂ ਦਿਨੀਂ ਆਪਣੀਆਂ ਆਉਣ ਵਾਲੀਆਂ ਫਿਲਮਾਂ ਦੀ ਸ਼ੂਟਿੰਗ 'ਚ ਕਾਫੀ ਰੁੱਝੀ ਹੋਈ ਹੈ। ਉਸ ਕੋਲ ਇਕ ਤੋਂ ਬਾਅਦ ਇਕ ਵੱਡੀਆਂ ਫਿਲਮਾਂ ਦੇ ਆਫਰ ਆ ਰਹੇ ਹਨ। ਇਸ ਦੇ ਚੱਲਦਿਆਂ ਉਸ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ।

Punjabi Bollywood Tadka
ਦੱਸ ਦਈਏ ਕਿ ਹਾਲ ਹੀ 'ਚ ਕਰੀਨਾ ਕਪੂਰ ਖਾਨ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਸੋਸ਼ਲ ਮੀਡੀਆ 'ਤੇ ਖੂਬ ਵਾਇਰਲ ਹੋ ਰਹੀਆਂ ਹਨ। ਕਰੀਨਾ ਕਪੂਰ ਦੀਆਂ ਇਨ੍ਹਾਂ ਤਸਵੀਰਾਂ ਨੂੰ ਫੈਨਜ਼ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ।

Punjabi Bollywood Tadka
ਇਨ੍ਹਾਂ ਤਸਵੀਰਾਂ 'ਚ ਬੇਬੋ ਕਾਫੀ ਸਟਾਈਲਿਸ਼ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਇਸ ਫੋਟੋਸ਼ੂਟ ਕਰੀਨਾ ਕਪੂਰ ਵੈਸਟਰਨ ਡਰੈੱਸ 'ਚ ਨਜ਼ਰ ਆ ਰਹੀ ਹੈ।

Punjabi Bollywood Tadka

ਕਰੀਨਾ ਕਪੂਰ ਜਲਦ ਹੀ ਇਰਫਾਨ ਖਾਨ ਨਾਲ ਫਿਲਮ 'ਅੰਗਰੇਜੀ ਮੀਡੀਅਮ' ਦੀ ਸ਼ੂਟਿੰਗ ਸ਼ੁਰੂ ਕਰਨ ਵਾਲੀ ਹੈ।

Punjabi Bollywood Tadka

ਇਸ ਫਿਲਮ ਦੀ ਸ਼ੂਟਿੰਗ ਲਈ ਉਹ ਲੰਦਡ ਜਾਵੇਗੀ। ਇਹ ਫਿਲਮ 'ਚ ਕਰੀਨਾ ਦਾ ਕਿਰਦਾਰ ਕਾਫੀ ਛੋਟਾ ਪਰ ਅਹਿਮ ਹੈ। ਇਸ ਤੋਂ ਇਲਾਵਾ ਕਰੀਨਾ ਕਪੂਰ 'ਗੁੱਡ ਨਿਊਜ਼' ਅਤੇ 'ਤੱਖਤ' 'ਚ ਨਜ਼ਰ ਆਉਣ ਵਾਲੀ ਹੈ।

Punjabi Bollywood Tadka


Tags: Kareena Kapoor KhanGorgeous LookInstagramViralBeaded Lilac GownBollywood Celebrity

Edited By

Sunita

Sunita is News Editor at Jagbani.