ਜਲੰਧਰ (ਬਿਊਰੋ)— 24 ਮਈ ਨੂੰ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫਿਲਮ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਦੀ ਜਿਥੇ ਪੰਜਾਬ ਦੇ ਦਰਸ਼ਕ ਬੇਸਬਰੀ ਨਾਲ ਉਡੀਕ ਕਰ ਰਹੇ ਹਨ, ਉਥੇ ਹੀ ਬਾਲੀਵੁੱਡ ਦੇ ਸੈਲੇਬ੍ਰਿਟੀਜ਼ ਵੀ ਇਸ ਫਿਲਮ ਨੂੰ ਪ੍ਰਮੋਟ ਕਰਨ ਲਈ ਅੱਗੇ ਆ ਰਹੇ ਹਨ। ਹਾਲ ਹੀ 'ਚ ਇਕ ਵੀਡੀਓ ਸਾਹਮਣੇ ਆਈ ਹੈ, ਜਿਸ 'ਚ ਬਾਲੀਵੁੱਡ ਦੀ ਖੂਬਸੂਰਤ ਹੀਰੋਇਨ ਕਰੀਨਾ ਕਪੂਰ ਖਾਨ 'ਚੰਡੀਗੜ੍ਹ ਅੰਮ੍ਰਿਤਸਰ ਚੰਡੀਗੜ੍ਹ' ਫਿਲਮ ਦੇਖਣ ਦੀ ਅਪੀਲ ਕਰ ਰਹੀ ਹੈ।
ਦੱਸਣਯੋਗ ਹੈ ਕਿ ਇਸ ਫਿਲਮ 'ਚ ਗਿੱਪੀ ਗਰੇਵਾਲ ਤੇ ਸਰਗੁਣ ਮਹਿਤਾ ਤੋਂ ਇਲਾਵਾ ਬਾਲੀਵੁੱਡ ਅਦਾਕਾਰ ਰਾਜਪਾਲ ਯਾਦਵ ਵੀ ਅਹਿਮ ਭੂਮਿਕਾ 'ਚ ਨਜ਼ਰ ਆਉਣਗੇ। ਫਿਲਮ ਦੇ ਡਾਇਲਾਗਸ ਤੇ ਸਕ੍ਰੀਨਪਲੇਅ ਨਰੇਸ਼ ਕਥੂਰੀਆ ਨੇ ਲਿਖੇ ਹਨ। ਕਰਨ ਆਰ. ਗੁਲਿਆਨੀ ਨੇ ਇਸ ਫਿਲਮ ਨੂੰ ਡਾਇਰੈਕਟ ਕੀਤਾ ਹੈ। ਲਿਓਸਟਰਾਈਡ ਐਂਟਰਟੇਨਮੈਂਟ ਤੇ ਡ੍ਰੀਮਬੁੱਕ ਦੀ ਇਸ ਫਿਲਮ ਨੂੰ ਸੁਮੀਤ ਦੱਤ, ਅਨੁਪਮਾ ਕਾਟਕਰ ਤੇ ਇਆਰਾ ਦੱਤ ਨੇ ਪ੍ਰੋਡਿਊਸ ਕੀਤਾ ਹੈ। ਓਮਜੀ ਗਰੁੱਪ ਵਲੋਂ ਇਸ ਫਿਲਮ ਨੂੰ ਵਰਲਡਵਾਈਡ ਰਿਲੀਜ਼ ਕੀਤਾ ਜਾਵੇਗਾ।