ਜਲੰਧਰ (ਬਿਊਰੋ)— ਟੀ. ਵੀ. ਅਦਾਕਾਰਾ ਕਰਿਸ਼ਮਾ ਤੰਨਾ ਇਨ੍ਹੀਂ ਦਿਨੀਂ ਮਸ਼ਹੂਰ ਸ਼ੋਅ 'ਕਯਾਮਤ ਕੀ ਰਾਤ' 'ਚ ਲੀਡ ਅਭਿਨੇਤਰੀ ਦਾ ਰੋਲ ਕਰ ਰਹੀ ਹੈ। ਸ਼ੋਅ 'ਚ ਉਨ੍ਹਾਂ ਦੇ ਕਿਰਦਾਰ ਨੂੰ ਲੋਕਾਂ ਵੱਲੋਂ ਕਾਫੀ ਪਸੰਦ ਵੀ ਕੀਤਾ ਜਾ ਰਿਹਾ ਹੈ।
ਉੱਥੇ ਹੀ ਹਾਲ ਹੀ 'ਚ ਕਰਿਸ਼ਮਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਚ ਕਰਿਸ਼ਮਾ ਕਾਫੀ ਖੂਬਸੂਰਤ ਦਿਖਾਈ ਦੇ ਰਹੀ ਹੈ।
ਕਰਿਸ਼ਮਾ ਦਾ ਇਹ ਲੁੱਕ ਫੈਨਜ਼ ਵਲੋਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
ਅਜਿਹਾ ਪਹਿਲੀ ਵਾਰ ਨਹੀਂ ਹੋਇਆ ਹੈ। ਕਰਿਸ਼ਮਾ ਆਏ ਦਿਨ ਆਪਣੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਂਝੀਆਂ ਕਰਦੀ ਰਹਿੰਦੀ ਹੈ।
ਕਰਿਸ਼ਮਾ ਦੀ ਫੈਨਜ਼ ਫਾਲੋਇੰਗ ਦੀ ਗੱਲ ਕਰੀਏ ਤਾਂ ਉਸਦੇ ਇੰਸਟਾਗ੍ਰਾਮ 'ਤੇ 1.9 ਮਿਲੀਅਨ ਫਾਲੋਅਰਜ਼ ਹਨ।