ਮੁੰਬਈ— ਬਾਲੀਵੁੱਡ ਅਦਾਕਾਰਾ ਕੈਟਰੀਨਾ ਕੈਫ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਵੱਧਦੀ ਜਾ ਰਹੀ ਹੈ। ਹਾਲ ਹੀ 'ਚ ਕੈਟਰੀਨਾ ਨੇ 'ਟਾਈਗਰ ਜ਼ਿੰਦਾ ਹੈ' ਦੀ ਸ਼ੂਟਿੰਗ ਦੌਰਾਨ ਆਪਣੀ ਅਤੇ ਸਲਮਾਨ ਦੀ ਇਕ ਤਸਵੀਰ ਇੰਸਟਾਗਰਾਮ 'ਤੇ ਸਾਂਝੀ ਕੀਤੀ ਹੈ।
ਤਸਵੀਰ ਉਨ੍ਹਾਂ ਦੇ ਪ੍ਰਸ਼ੰਸਕਾਂ ਨੂੰ ਕਾਫੀ ਪਸੰਦ ਆ ਰਹੀ ਹੈ। ਕੈਟਰੀਨਾ ਨੇ ਆਪਣੇ ਇੰਸਟਾ ਅਕਾਊਂਟ 'ਤੇ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ''ਕੈਪਸ਼ਨ ਦੀ ਜ਼ਰੂਰਤ ਨਹੀਂ''। ਇਸ ਤਸਵੀਰ ਦੀ ਖਾਸ ਗੱਲ ਇਹ ਹੈ ਕਿ ਕੈਟਰੀਨਾ ਇਸ ਨਾਲ ਮੁਸਕਰਾ ਰਹੀ ਹੈ ਅਤੇ ਸਲਮਾਨ ਵੱਲ ਇਸ਼ਾਰਾ ਕਰ ਰਹੀ ਹੈ।
ਉੱਥੇ ਸਲਮਾਨ ਆਪਣੇ ਹੱਥ ਨਾਲ ਆਪਣਾ ਚਿਹਰਾ ਲੁਕਾ ਰਹੇ ਹਨ। ਹੁਣ ਸੋਚਣ ਵਾਲੀ ਗੱਲ ਹੈ ਕਿ ਕੈਟਰੀਨਾ ਨੇ ਅਜਿਹਾ ਕੀ ਕਹਿ ਦਿੱਤਾ ਕਿ ਸਲਮਾਨ ਸ਼ਰਮਾ ਗਏ? ।
ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਕੈਟਰੀਨਾ ਨੇ ਆਪਣੇ ਬਿਜ਼ੀ ਸ਼ੈਡਿਊਲ ਤੋਂ ਟਾਈਮ ਕੱਢ ਕੇ ਮੋਰਾਕੋ 'ਚ ਸਰਫਿੰਗ ਦਾ ਮਜ਼ਾ ਲਿਆ ਸੀ ਅਤੇ ਇਸ ਦਾ ਵੀਡੀਓ ਸੋਸ਼ਲ ਮੀਡੀਆ 'ਤੇ ਵੀ ਸ਼ੇਅਰ ਕੀਤਾ ਸੀ, ਜੋ ਕਾਫੀ ਵਾਇਰਲ ਹੋਇਆ ਸੀ