FacebookTwitterg+Mail

ਬਲਜਿੰਦਰ ਕੌਰ ਤੋਂ ਬਣੀ ਕੌਰ ਬੀ, ਇੰਝ ਚੜ੍ਹੀ ਸਫਲਤਾ ਦੀਆਂ ਪੋੜ੍ਹੀਆਂ

kaur b birthday special
05 July, 2019 11:57:56 AM

ਜਲੰਧਰ (ਬਿਊਰੋ) - 'ਸੁਨੱਖੀ', 'ਤੇਰੀ ਵੇਟ', 'ਫੁੱਲਕਾਰੀ', 'ਵੈਲੀ ਜੱਟ', 'ਮਿਸ ਯੂ' ਵਰਗੇ ਗੀਤਾਂ ਨਾਲ ਪ੍ਰਸਿੱਧੀ ਖੱਟਣ ਵਾਲੀ ਕੌਰ ਬੀ ਅੱਜ ਆਪਣਾ 28ਵਾਂ ਜਨਮਦਿਨ ਸੈਲੀਬ੍ਰੇਟ ਕਰ ਰਹੀ ਹੈ। ਪੰਜਾਬ ਦੀ ਉਭਰਦੀ ਗਾਇਕਾ ਕੌਰ ਬੀ ਦਾ ਜਨਮ 5 ਜੁਲਾਈ 1991 ਨੂੰ ਹੋਇਆ ਸੀ।

Punjabi Bollywood Tadka

ਸੁਰੀਲੀ ਆਵਾਜ਼ ਦੇ ਸਦਕਾ ਕੌਰ ਬੀ ਨੂੰ ਸੁਣਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਕੌਰ ਬੀ ਨੇ ਬਹੁਤ ਹੀ ਘੱਟ ਸਮੇਂ 'ਚ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਖਾਸ ਜਗਾ ਬਣਾਈ ਹੈ। ਦੱਸ ਦਈਏ ਕਿ ਜਿੰਨੀ ਖੂਬਸੂਰਤ ਕੌਰ ਬੀ ਖੁਦ ਹੈ ਉਸ ਤੋਂ ਵੀ ਜ਼ਿਆਦਾ ਖੂਬਸੂਰਤ ਉਨ੍ਹਾਂ ਦੀ ਹਰ ਅਦਾ ਹੈ, ਜਿਸ ਨੂੰ ਪੰਜਾਬੀ ਗੱਭਰੂ 'ਤੇ ਮੁਟਿਆਰਾਂ ਕਾਫੀ ਪਸੰਦ ਕਰਦੇ ਹਨ।

Punjabi Bollywood Tadka

ਬਲਜਿੰਦਰ ਕੌਰ ਤੋਂ ਬਣੀ ਕੌਰ ਬੀ
ਕੌਰ ਬੀ ਦਾ ਅਸਲ ਨਾਂ ਬਲਜਿੰਦਰ ਕੌਰ ਹੈ ਪਰ ਸੰਗੀਤ ਜਗਤ 'ਚ ਉਨਾਂ ਨੂੰ ਕੌਰ ਬੀ ਦੇ ਨਾਂ ਨਾਲ ਜਾਣਿਆਂ ਜਾਂਦਾ ਹੈ। ਦੱਸ ਦਈਏ ਕਿ ਉਨ੍ਹਾਂ ਨੂੰ 'ਕੌਰ ਬੀ' ਨਾਂ ਬੰਟੀ ਬੈਂਸ ਨੇ ਦਿੱਤਾ ਹੈ। ਉਨਾਂ ਨੇ ਆਪਣੇ ਕਰੀਅਰ ਦੀ ਸ਼ੁਰੂਆਤ 2013 'ਚ 'ਕਲਾਸਮੇਟ' ਨਾਲ ਸ਼ੁਰੂ ਕੀਤੀ ਸੀ, ਜਿਹੜਾ ਫਿਲਮ 'ਡੈਡੀ ਕੂਲ ਮੁੰਡੇ ਫੂਲ' 'ਚ ਆਇਆ ਸੀ। ਇਸ ਗੀਤ ਨੂੰ ਲੋਕਾਂ ਵਲੋਂ ਕਾਫੀ ਪਸੰਦ ਕੀਤਾ ਗਿਆ ਸੀ 'ਤੇ ਕੁਝ ਹੀ ਦਿਨਾਂ 'ਚ ਉਨ੍ਹਾਂ ਨੇ ਲੋਕਾਂ 'ਚ ਆਪਣੀ ਖਾਸ ਪਛਾਣ ਬਣਾ ਲਈ।

Punjabi Bollywood Tadka

'ਮਿੱਤਰਾਂ ਦੇ ਬੂਟ' ਨਾਲ ਛੂਹਿਆ ਸੰਗੀਤ ਜਗਤ ਦੀਆਂ ਬੁਲੰਦੀਆਂ ਨੂੰ 
ਕੌਰ ਬੀ ਨੂੰ 'ਮਿੱਤਰਾਂ ਦੇ ਬੂਟ' ਗੀਤ ਨੇ ਬੁਲੰਦੀਆਂ 'ਤੇ ਪਹੁੰਚਾਇਆ। ਇਸ ਗੀਤ ਨੂੰ ਉਨਾਂ ਨੇ ਆਪਣੀ ਬੁਲੰਦ ਅਵਾਜ਼ ਨਾਲ ਇਸ ਕਦਰ ਸ਼ਿੰਗਾਰਿਆ ਕਿ ਇਹ ਗੀਤ ਸੁਪਰ ਹਿੱਟ ਹੋ ਗਿਆ ਅਤੇ ਕੁਝ ਹੀ ਦਿਨਾਂ 'ਚ ਹਰੇਕ ਦੀ ਜ਼ੁਬਾਨ 'ਤੇ ਇਹ ਗੀਤ ਚੜ੍ਹ ਗਿਆ। ਇਸ ਗੀਤ ਨੂੰ ਉਨ੍ਹਾਂ ਨੇ ਜੈਜ਼ੀ ਬੀ ਨਾਲ ਗਾਇਆ। ਇਹ ਗੀਤ ਪੰਜਾਬ ਹੀ ਨਹੀਂ ਸਗੋਂ ਪੂਰੇ ਉੱਤਰ ਭਾਰਤ 'ਚ ਇੰਨਾ ਮਸ਼ਹੂਰ ਹੋਇਆ ਕਿ ਵਿਆਹਾਂ 'ਚ ਸਭ ਤੋਂ ਵੱਧ ਵੱਜਣ ਵਾਲਾ ਗੀਤ ਬਣ ਗਿਆ।

Punjabi Bollywood Tadka

ਪ੍ਰੋਫੈਸ਼ਨ 'ਚ ਆਉਣ ਦਾ ਕਾਰਨ ਬਣਿਆ ਨੱਚਣ ਤੇ ਗਾਉਣ ਦਾ ਸ਼ੌਂਕ 
ਕੌਰ ਬੀ ਨੇ ਬੀ. ਏ. ਤੱਕ ਸਿੱਖਿਆ ਹਾਸਲ ਕੀਤੀ। ਬਚਪਨ ਤੋਂ ਹੀ ਉਨ੍ਹਾਂ ਨੂੰ ਨੱਚਣ ਅਤੇ ਗਾਉਣ ਦਾ ਸ਼ੌਕ ਸੀ। ਇਹੀ ਕਾਰਨ ਹੈ ਕਿ ਉਨ੍ਹਾਂ ਦਾ ਇਹ ਸ਼ੌਕ ਹੀ ਉਨ੍ਹਾਂ ਦੇ ਇਸ ਪ੍ਰੋਫੈਸ਼ਨ 'ਚ ਆਉਣ ਦਾ ਕਾਰਨ ਬਣਿਆ। 'ਮਿੱਤਰਾਂ ਦੇ ਬੂਟ' ਤੋਂ ਆਪਣੀ ਖਾਸ ਪਛਾਣ  ਬਣਾਉਣ ਵਾਲੀ ਕੌਰ ਬੀ ਨੇ ਇਸ ਤੋਂ ਬਾਅਦ ਕਈ ਹਿੱਟ ਗੀਤ ਦਿੱਤੇ, ਜਿਸ 'ਚ 'ਕਰਾਂ ਵੇਟ ਮੈਂ ਪੀਜ਼ਾ ਹੱਟ 'ਤੇ ਜੱਟ ਖੜਾ ਵੱਟ 'ਤੇ' ਹੋਵੇ ਜਾਂ ਫਿਰ 'ਅੱਤਵਾਦੀ ਐਟੀਟਿਊਡ 'ਤੇ ਮੁੰਡਾ ਮਰਦਾ' ਇਕ ਤੋਂ ਬਾਅਦ ਇਕ ਹਿੱਟ ਗੀਤ ਸੰਗੀਤ ਜਗਤ ਦੀ ਝੋਲੀ 'ਚ ਪਾਏ।

Punjabi Bollywood Tadka

ਘੱਟ ਸਮੇਂ 'ਚ ਖੱਟੀ ਖਾਸ ਪ੍ਰਸਿੱਧੀ
ਸਾਲ 2014 'ਚ ਕੌਰ ਬੀ ਦਾ ਗੀਤ 'ਤੇਰੇ ਪਿੱਛੇ ਹੁਣ ਤੱਕ ਫਿਰਾਂ ਮੈਂ ਕੁਆਰੀ ਤੂੰ ਕਿਤੇ ਹੋਰ ਕਿਤੇ ਮੰਗਣੀ ਕਰਾ ਤਾਂ ਨੀ ਲਈ' ਅਤੇ 'ਕਣਕਾਂ ਦਾ ਰੰਗ ਉਡਿੱਆ ਮੇਰੀ ਉੱਡਦੀ ਵੇਖ ਫੁੱਲਕਾਰੀ' ਸਮੇਤ ਕਈ ਗੀਤਾਂ ਨੇ ਪੂਰੀ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ ਧੁੰਮਾਂ ਪਾ ਦਿੱਤੀਆਂ। ਇਹੀ ਕਾਰਨ ਹੈ ਕਿ ਉਹ ਬਹੁਤ ਹੀ ਘੱਟ ਸਮੇਂ 'ਚ ਇੰਨੀ ਪ੍ਰਸਿੱਧ ਹੋ ਗਈ ਕਿ ਵੱਡੇ-ਵੱਡੇ ਗਾਇਕਾਂ ਨਾਲ ਉਨ੍ਹਾਂ ਨੂੰ ਕੰਮ ਕਰਨ ਦਾ ਮੌਕਾ ਮਿਲ ਰਿਹਾ ਹੈ।

Punjabi Bollywood Tadka

ਘੱਟ ਸਮੇਂ 'ਚ ਮਾਰੀਆਂ ਵੱਡੀਆਂ ਮੱਲਾਂ 
ਕੌਰ ਬੀ ਅਜਿਹੀ ਗਾਇਕਾ ਹੈ, ਜਿਨ੍ਹਾਂ ਨੇ ਬਹੁਤ ਹੀ ਘੱਟ ਉਮਰ 'ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ। ਸੋਸ਼ਲ ਸਾਈਟਸ 'ਤੇ ਉਨ੍ਹਾਂ ਦੀ ਵੱਡੀ ਫੈਨ ਫਾਲੋਵਿੰਗ ਹੈ। ਕੌਰ ਬੀ ਅਜਿਹੇ ਗਾਇਕਾਂ 'ਚੋਂ ਇਕ ਹੈ, ਜਿਨਾਂ ਨੇ ਬਹੁਤ ਹੀ ਘੱਟ ਸਮੇਂ 'ਚ ਬਹੁਤ ਵੱਡੀਆਂ ਮੱਲਾਂ ਮਾਰੀਆਂ ਹਨ। 

Punjabi Bollywood Tadka

ਇਹ ਕਲਾਕਾਰ ਹਨ ਕੌਰ ਬੀ ਦੀ ਪਹਿਲੀ ਪਸੰਦ 
ਹਜ਼ਾਰਾਂ ਲੋਕਾਂ ਦੀ ਪਸੰਦ ਕੌਰ ਬੀ ਨੂੰ ਗਾਇਕਾਂ 'ਚੋਂ ਗੁਰਦਾਸ ਮਾਨ ਬੇਹੱਦ ਪਸੰਦ ਹਨ ਅਤੇ ਫਿਲਮ ਅਦਾਕਾਰਾਂ  'ਚੋਂ ਦਿਲਜੀਤ ਦੋਸਾਂਝ 'ਤੇ ਜਿੰਮੀ ਸ਼ੇਰਗਿੱਲ ਬੇਹੱਦ ਪਸੰਦ ਹਨ। ਉਨਾਂ ਦੇ ਪਸੰਦੀਦਾ ਅਦਾਕਾਰਾ ਪ੍ਰੀਤੀ ਸਪਰੂ ਹਨ। ਕੌਰ ਬੀ ਨੇ ਬਹੁਤ ਘੱਟ ਸਮੇਂ 'ਚ ਬਹੁਤ ਵੱਡਾ ਮੁਕਾਮ ਹਾਸਲ ਕੀਤਾ ਹੈ। ਆਪਣੇ ਖਾਲੀ ਸਮੇਂ 'ਚ ਉਹ ਆਪਣੇ ਪਰਿਵਾਰ ਨਾਲ ਸਮਾਂ ਬਤੀਤ ਕਰਨਾ ਪਸੰਦ ਕਰਦੀ ਹੈ।

Punjabi Bollywood Tadka
 


Tags: Kaur BBirthday specialParandaFeelingMaharaniKiller EyesPunjabi Singer

Edited By

Sunita

Sunita is News Editor at Jagbani.