FacebookTwitterg+Mail

ਇੰਟਰਨੈੱਟ 'ਤੇ ਮੁੜ ਛਾਇਆ ਕਵਿਤਾ ਕੌਸ਼ਿਕ ਦਾ ਯੋਗ ਵੀਡੀਓ

kavita kaushik
01 August, 2019 09:22:28 AM

ਮੁੰਬਈ(ਬਿਊਰੋ)— ਟੀ. ਵੀ. ਸੀਰੀਅਲ 'ਐੱਫ. ਆਈ. ਆਰ' 'ਚ ਆਪਣੀ ਐਕਟਿੰਗ ਨਾਲ ਲੋਕਾਂ ਦਾ ਦਿਲ ਜਿੱਤਣ ਵਾਲੀ ਕਵਿਤਾ ਕੌਸ਼ਿਕ ਨੇ ਪੰਜਾਬੀ ਇੰਡਸਟਰੀ 'ਚ ਵੀ ਆਪਣੀ ਖਾਸ ਜਗ੍ਹਾ ਬਣਾ ਲਈ ਹੈ। ਕਵਿਤਾ ਕੌਸ਼ਿਕ ਸੋਸ਼ਲ ਮੀਡੀਆ 'ਤੇ ਕਾਫੀ ਐਕਟਿਵ ਰਹਿੰਦੀ ਹੈ ਅਤੇ ਆਏ ਦਿਨ ਆਪਣੀਆਂ ਤਸਵੀਰਾਂ ਤੇ ਵੀਡੀਓਜ਼ ਆਪਣੇ ਫੈਨਜ਼ ਨਾਲ ਸਾਂਝੀਆਂ ਕਰਦੀ ਹੈ। ਇਸ ਵਾਰ ਉਨ੍ਹਾਂ ਨੇ ਬਹੁਤ ਹੀ ਹੈਰਾਨੀਜਨਕ ਵੀਡੀਓ ਪਾਈ ਹੈ। ਇਸ ਵੀਡੀਓ 'ਚ ਉਹ ਹੌਟ ਯੋਗਾ ਕਰਦੀ ਹੋਈ ਨਜ਼ਰ ਆ ਰਹੀ ਹੈ। ਉਨ੍ਹਾਂ ਵੱਲੋਂ ਕੀਤੇ ਜਾ ਰਹੇ ਮੂਵ ਬਹੁਤ ਮੁਸ਼ਕਲ ਨਜ਼ਰ ਆ ਰਹੇ ਹਨ ਪਰ ਉਹ ਬਹੁਤ ਹੀ ਆਰਾਮ ਨਾਲ ਆਪਣਾ ਯੋਗ ਆਸਨ ਨੂੰ ਕਰਦੇ ਹੋਏ ਨਜ਼ਰ ਆ ਰਹੀ ਹੈ। ਦਰਸ਼ਕਾਂ ਵੱਲੋਂ ਵੀਡੀਓ ਨੂੰ ਖੂਬ ਪਸੰਦ ਕੀਤਾ ਜਾ ਰਿਹਾ ਹੈ।


ਜੇ ਗੱਲ ਕਰੀਏ ਕਵਿਤਾ ਕੌਸ਼ਿਕ ਦੇ ਕੰਮ ਦੀ ਤਾਂ ਹਾਲ ਹੀ ਉਨ੍ਹਾਂ ਦੀ ਫਿਲਮ 'ਮਿੰਦੋ ਤਸੀਲਦਾਰਨੀ' ਰਿਲੀਜ਼ ਹੋਈ ਸੀ। ਦਰਸ਼ਕਾਂ ਵੱਲੋਂ ਇਸ ਫਿਲਮ ਨੂੰ ਕਾਫੀ ਪਸੰਦ ਕੀਤਾ ਗਿਆ। ਇਸ ਤੋਂ ਪਹਿਲਾਂ ਵੀ ਕਵਿਤਾ ਕੌਸ਼ਿਕ ਬਿਨੂੰ ਢਿੱਲੋਂ ਦੀ ਫਿਲਮ 'ਵੇਖ ਬਰਾਤਾਂ ਚੱਲੀਆਂ' ਤੇ 'ਵਧਾਈਆਂ ਜੀ ਵਧਾਈਆਂ' 'ਚ ਕੰਮ ਕਰ ਚੁੱਕੇ ਹੈ। ਗੁਰਦਾਸ ਮਾਨ ਜੀ ਦੇ ਨਾਲ ਵੀ ਕਵਿਤਾ ਕੌਸ਼ਿਕ ਫਿਲਮ 'ਨਨਕਾਣਾ' 'ਚ ਕੰਮ ਕਰ ਚੁੱਕੀ ਹੈ।


Tags: Kavita KaushikYogaVideoInstagramPollywood Khabarਪਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari