ਮੁੰਬਈ— ਬਾਲੀਵੁੱਡ ਅਭਿਨੇਤਰੀ ਸ਼੍ਰੀਦੇਵੀ ਦੀ ਬੇਟੀ ਖੁਸ਼ੀ ਅਜੇ ਬੀ-ਟਾਊਨ ਤੋਂ ਦੂਰ ਹੈ ਪਰ ਉਸ ਦੀਆਂ ਕੁਝ ਗਲੈਮਰੈੱਸ ਤਸਵੀਰਾਂ ਸਾਹਮਣੇ ਆਈਆਂ ਹਨ। ਹਾਲ ਹੀ 'ਚ ਬਾਲੀਵੁੱਡ ਦੀ ਮਸ਼ਹੂਰ ਅਭਿਨੇਤਰੀ ਸ਼੍ਰੀਦੇਵੀ ਦੀ ਬੇਟੀ ਖੁਸ਼ੀ ਕਪੂਰ ਦੀ 'ਕਿਸਿੰਗ' ਫੋਟੋ ਵਾਇਰਲ ਹੋ ਗਈ ਹੈ। ਇਨ੍ਹਾਂ ਤਸਵੀਰਾਂ 'ਚ ਉਹ ਆਪਣੇ ਦੋਸਤਾਂ ਨੂੰ 'ਕਿੱਸ' ਕਰਦੀ ਨਜ਼ਰ ਆ ਰਹੀ ਹੈ।
ਜਾਣਕਾਰੀ ਅਨੁਸਾਰ ਖੁਸ਼ੀ ਨੇ ਇਹ ਤਸਵੀਰ ਸ਼ੇਅਰ ਕੀਤੀ ਪਰ ਜਦੋਂ ਉਸ ਨੇ ਇਹ ਮਹਿਸੂਸ ਕੀਤਾ ਕਿ ਇਨ੍ਹਾਂ ਤਸਵੀਰਾਂ ਨੂੰ ਲੈ ਕੇ ਉਹ ਵਿਵਾਦ ਖੜ੍ਹਾ ਹੋ ਰਿਹਾ ਹੈ, ਜਿਸ ਨੂੰ ਦੇਖ ਉਸ ਨੇ ਇਨ੍ਹਾਂ ਤਸਵੀਰਾਂ ਨੂੰ ਹਟਾਉਣ ਦੀ ਕੋਸ਼ਿਸ਼ ਕੀਤੀ ਪਰ ਉਦੋਂ ਤੱਕ ਕਾਫੀ ਦੇਰ ਹੋ ਚੁੱਕੀ ਸੀ।