FacebookTwitterg+Mail

ਕੁਰੀਤੀਆਂ ਵੱਲ ਵੱਧ ਰਹੇ ਸਮਾਜ ਨੂੰ ਸੇਧ ਦੇਵੇਗੀ 'ਕਿਰਦਾਰ-ਏ-ਸਰਦਾਰ'

kirdar e sardar
18 September, 2017 03:18:32 PM

ਜਲੰਧਰ— 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਪੰਜਾਬੀ ਫ਼ਿਲਮ 'ਕਿਰਦਾਰ-ਏ-ਸਰਦਾਰ' ਸਿੱਖ ਕੌਮ ਦੀ ਸ਼ਹਾਦਤ ਤੇ ਹੌਸਲੇ ਨੂੰ ਪਰਦੇ 'ਤੇ ਪੇਸ਼ ਕਰੇਗੀ। ਇਹ ਫ਼ਿਲਮ ਇਕ ਅਜਿਹੇ ਕਿਰਦਾਰ ਦੀ ਹੈ, ਜੋ ਸੰਸਾਰ ਭਰ 'ਚ ਆਪਣੀਆਂ ਕੁਰਬਾਨੀਆਂ, ਜਜ਼ਬੇ ਤੇ ਬਹਾਦਰੀ ਦਾ ਪ੍ਰਤੀਕ ਹੈ। ਇਸ ਦੀ ਕਹਾਣੀ ਇਕ ਅਜਿਹੇ ਕਿਰਦਾਰ 'ਤੇ ਆਧਾਰਿਤ ਹੈ, ਜਿਸ ਨੇ ਆਪਣੇ ਕਰੀਅਰ ਨੂੰ ਸਿਰਫ ਆਪਣੀ 'ਪਗੜੀ' ਕਰਕੇ ਛੱਡ ਦਿੱਤਾ। ਫ਼ਿਲਮ ਦਾ ਨਿਰਦੇਸ਼ਕ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ।
ਫਿਲਮ 'ਚ ਕੇ. ਐੱਸ. ਮੱਖਣ, ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ, ਰਜ਼ਾ ਮੁਰਾਦ, ਰਾਣਾ ਜੰਗ ਬਹਾਦਰ, ਮਹਾਵੀਰ ਭੁੱਲਰ, ਗੁਰਪ੍ਰੀਤ ਕੌਰ ਚੱਢਾ ਤੇ ਡੌਲੀ ਬਿੰਦਰਾ ਨੇ ਅਹਿਮ ਭੂਮਿਕਾਵਾਂ ਨਿਭਾਈਆਂ ਹਨ। ਫ਼ਿਲਮ ਦੇ ਨਿਰਦੇਸ਼ਕ ਮੁਤਾਬਕ ਇਹ ਫ਼ਿਲਮ ਇਕ ਆਮ ਬਾਕਸਰ ਨੌਜਵਾਨ ਦੀ ਜ਼ਿੰਦਗੀ ਤੋਂ ਸ਼ੁਰੂ ਹੁੰਦੀ ਹੈ ਤੇ ਹੌਲੀ-ਹੌਲੀ ਸਿੱਖੀ ਵੱਲ ਵਧਦੀ ਹੈ। ਫ਼ਤਿਹ ਨਾਂ ਦੇ ਇਸ ਨੌਜਵਾਨ ਦਾ ਕਿਰਦਾਰ ਨਵ ਬਾਜਵਾ ਨੇ ਅਦਾ ਕੀਤਾ ਹੈ।
ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸਰ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ।


Tags: K S MakhanKirdar E SardarNav Bajwa Neha Pawar Raza Murad Dolly Bindra Harpreet Singh Khehra Gurpreet Kaur ChadhaPollywood CelebrityPunjabi Movie