FacebookTwitterg+Mail

'ਕਿਰਦਾਰ-ਏ-ਸਰਦਾਰ' ਦੇ ਡਾਇਲਾਗ ਪ੍ਰੋਮੋ 'ਚ ਦੇਖੋ ਡੌਲੀ ਬਿੰਦਰਾ ਦਾ ਜ਼ਬਰਦਸਤ ਅੰਦਾਜ਼ (ਵੀਡੀਓ)

kirdar e sardar dialogue promo
17 September, 2017 03:24:28 PM

ਜਲੰਧਰ— 'ਕਿਰਦਾਰ-ਏ-ਸਰਦਾਰ' ਫਿਲਮ ਦਾ ਡਾਇਲਾਗ ਪ੍ਰੋਮੋ ਰਿਲੀਜ਼ ਹੋਇਆ ਹੈ, ਜਿਸ 'ਚ ਡੌਲੀ ਬਿੰਦਰਾ ਜ਼ਬਰਦਸਤ ਅੰਦਾਜ਼ 'ਚ ਨਜ਼ਰ ਆ ਰਹੀ ਹੈ। ਪ੍ਰੋਮੋ 'ਚ ਦਿਖਾਇਆ ਗਿਆ ਡੌਲੀ ਬਿੰਦਰਾ ਦਾ ਡਾਇਲਾਗ ਕਾਫੀ ਪ੍ਰਭਾਵਿਤ ਕਰਨ ਵਾਲਾ ਹੈ।

ਦੱਸਣਯੋਗ ਹੈ ਕਿ ਫਿਲਮ 'ਚ ਕੇ. ਐੱਸ. ਮੱਖਣ ਮੁੱਖ ਭੂਮਿਕਾ ਨਿਭਾਅ ਰਹੇ ਹਨ। ਉਨ੍ਹਾਂ ਦੇ ਨਾਲ ਫਿਲਮ 'ਚ ਨਵ ਬਾਜਵਾ, ਨੇਹਾ ਪਵਾਰ, ਬਰਿੰਦਰ ਢਪਈ ਵੀਰੂ, ਰਜ਼ਾ ਮੁਰਾਦ, ਡੌਲੀ ਬਿੰਦਰਾ, ਗੁਰਪ੍ਰੀਤ ਕੌਰ ਚੱਢਾ, ਮਹਾਵੀਰ ਭੁੱਲਰ ਤੇ ਰਾਜ ਹੁੰਦਲ ਵੀ ਮੁੱਖ ਭੂਮਿਕਾ ਨਿਭਾਉਂਦੇ ਨਜ਼ਰ ਆਉਣਗੇ। ਫਿਲਮ 'ਚ ਬਰਿੰਦਰ ਨੈਗੇਟਿਵ ਕਿਰਦਾਰ ਨਿਭਾਅ ਰਹੇ ਹਨ। ਫਿਲਮ 'ਚ ਉਹ ਇੰਟਰਨੈਸ਼ਨਲ ਫਾਈਟਰ ਡੈਨੀਅਲ ਜੈਕਬ ਉਰਫ ਡੈਨੀ ਦਾ ਕਿਰਦਾਰ ਨਿਭਾਅ ਰਹੇ ਹਨ। ਫਿਲਮ ਦੇ ਪ੍ਰੋਡਿਊਸਰ ਹੈਪਸ ਮਿਊਜ਼ਿਕ ਤੇ ਜਸਵਿੰਦਰ ਕੌਰ ਹਨ ਤੇ ਇਸ ਦੇ ਕੋ-ਪ੍ਰੋਡਿਊਸ ਗੁਰਪ੍ਰੀਤ ਕੌਰ ਚੱਢਾ ਹਨ। ਫਿਲਮ ਦੀ ਰੀੜ੍ਹ ਦੀ ਹੱਡੀ ਗੋਪੀ ਪਨੂੰ ਹਨ ਤੇ ਖਾਸ ਧੰਨਵਾਦ ਇਸ ਲਈ ਬਲਬੀਰ ਕੌਰ ਦਾ ਹੈ। ਫਿਲਮ ਦਾ ਲੇਬਲ ਹੈਪਸ ਮਿਊਜ਼ਿਕ ਹੈ ਤੇ ਡਿਸਟ੍ਰੀਬਿਊਟਰ ਵਿਵੇਕ ਓਹਰੀ ਹਨ। ਫਿਲਮ ਦਾ ਨਿਰਦੇਸ਼ਨ ਜਤਿੰਦਰ ਸਿੰਘ ਜੀਤੂ ਨੇ ਕੀਤਾ ਹੈ ਤੇ ਇਸ ਦੀ ਕਹਾਣੀ ਵੀ ਜਤਿੰਦਰ ਸਿੰਘ ਜੀਤੂ ਨੇ ਹੀ ਲਿਖੀ ਹੈ। ਫਿਲਮ 29 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ।


Tags: Kirdar-E-Sardar Dolly Bindra Dialogue Promo KS Makhan Nav Bajwa Neha Pawar Barinder Dhapai Veeru