FacebookTwitterg+Mail

ਮੈਗਜ਼ੀਨ ਲਈ ਕ੍ਰਿਤੀ ਸੇਨਨ ਨੇ ਕਰਵਾਇਆ ਬੋਲਡ ਫੋਟੋਸ਼ੂਟ

kriti sanon
24 July, 2019 03:25:48 PM

ਮੁੰਬਈ(ਬਿਊਰੋ)— ਬਾਲੀਵੁੱਡ ਅਦਾਕਾਰਾ ਕ੍ਰਿਤੀ ਸੇਨਨ ਨੇ 2014 'ਚ ਫਿਲਮ 'ਹੀਰੋਪੰਤੀ' ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਫਿਲਮ 'ਚ ਉਨ੍ਹਾਂ ਨਾਲ ਟਾਈਗਰ ਸ਼ਰਾਫ ਸਨ। ਇਹ ਫਿਲਮ ਬਾਕਸ ਆਫਿਸ 'ਤੇ ਕਾਫੀ ਹਿੱਟ ਹੋਈ ਸੀ। ਇਸ ਫਿਲਮ ਤੋਂ ਬਾਅਦ ਕ੍ਰਿਤੀ ਨੇ ਕਦੇ ਪਿੱਛੇ ਮੁੜ ਕੇ ਨਹੀਂ ਦੇਖਿਆ।
Punjabi Bollywood Tadka
ਇਸ ਤੋਂ ਬਾਅਦ ਉਹ 'ਬਰੇਲੀ ਕੀ ਬਰਫੀ', 'ਲੁੱਕਾ ਛਿਪੀ' ਵਰਗੀਆਂ ਫਿਲਮਾਂ 'ਚ ਦਿਖਾਈ ਦਿੱਤੀ। ਕ੍ਰਿਤੀ ਸੇਨਨ ਫਿਲਮਾਂ ਦੇ ਨਾਲ-ਨਾਲ ਆਪਣੀ ਸਟਾਈਲ ਨੂੰ ਲੈ ਕੇ ਵੀ ਕਾਫੀ ਸੁਰਖੀਆਂ 'ਚ ਰਹਿੰਦੀ ਹੈ। ਆਏ ਦਿਨ ਉਨ੍ਹਾਂ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਛਾਈਆਂ ਰਹਿੰਦੀਆਂ ਹਨ। ਹਾਲ ਹੀ 'ਚ ਕ੍ਰਿਤੀ ਨੇ ਫੇਮਸ ਮੈਗਜ਼ੀਨ ਫੇਮਿਨਾ ਲਈ ਹੌਟ ਫੋਟੋਸ਼ੂਟ ਕਰਵਾਇਆ।
Punjabi Bollywood Tadka
ਫੋਟੋਸ਼ੂਟ ਦੀਆਂ ਤਸਵੀਰਾਂ ਮੈਗਜ਼ੀਨ ਨੇ ਆਪਣੇ ਇੰਸਟਾ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਕ੍ਰਿਤੀ ਦਾ ਬਲੈਕ ਹੌਟ ਲੁੱਕ ਨਜ਼ਰ ਆ ਰਿਹਾ ਹੈ।
Punjabi Bollywood Tadka
ਮੇਕਅੱਪ ਦੀ ਗੱਲ ਕਰੀਏ ਤਾਂ ਨਿਊਡ ਲਿਪਸਟਿਕ ਦੇ ਨਾਲ ਸਮੋਕੀ ਆਈਜ਼ ਨਾਲ ਕ੍ਰਿਤੀ ਨੂੰ ਡ੍ਰੇਮੈਟਿਕ ਲੁੱਕ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਦੇ ਵਾਲ ਖੁੱਲ੍ਹੇ ਨਜ਼ਰ ਆ ਰਹੇ ਹਨ।
Punjabi Bollywood Tadka
ਕ੍ਰਿਤੀ ਸੇਨਨ ਦੀਆਂ ਇਹ ਤਸਵੀਰਾਂ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀਆਂ ਹਨ। ਫੈਨਜ਼ ਵੱਲੋਂ ਉਨ੍ਹਾਂ ਦੀਆਂ ਤਸਵੀਰਾਂ ਕਾਫੀ ਪਸੰਦ ਕੀਤਾ ਜਾ ਰਿਹਾ ਹੈ।
Punjabi Bollywood Tadka


Tags: Kriti SanonMagazinePhotoshootInstagramBollywood Celebrity News in Punjabiਬਾਲੀਵੁੱਡ ਸਮਾਚਾਰ

About The Author

manju bala

manju bala is content editor at Punjab Kesari