ਮੁੰਬਈ (ਬਿਊਰੋ) : ਮਸ਼ਹੂਰ ਐਕਟਰ ਦਿਲਜੀਤ ਦੋਸਾਂਝ ਨੇ ਆਪਣੀ ਮੋਸਟ ਅਵੇਟਡ ਫਿਲਮ 'ਅਰਜੁਨ ਪਟਿਆਲਾ' ਦੀ ਰਿਲੀਜ਼ਿੰਗ ਡੇਟ ਅਨਾਊਂਸ ਕਰ ਦਿੱਤੀ ਹੈ। ਦੱਸ ਦੇਈਏ ਕਿ 'ਅਰਜੁਨ ਪਟਿਆਲਾ' ਬਾਲੀਵੁੱਡ ਦੀ ਫਿਲਮ ਹੈ। ਇਸ ਫਿਲਮ 'ਚ ਦਿਲਜੀਤ ਦੋਸਾਂਝ ਨਾਲ ਬਾਲੀਵੁੱਡ ਦੀ ਖੂਬਸੂਰਤ ਅਦਾਕਾਰਾ ਕ੍ਰਿਤੀ ਸੈਨਨ ਹੈ। ਇਸ ਤੋਂ ਇਲਾਵਾ ਵਰੁਣ ਸ਼ਰਮਾ ਵੀ ਇਸ ਫਿਲਮ 'ਚ ਮੁੱਖ ਭੂਮਿਕਾ ਨਿਭਾ ਰਹੇ ਹਨ। ਫਿਲਮ ਦਾ ਪਹਿਲਾ ਪੋਸਟਰ ਦਿਲਜੀਤ ਦੋਸਾਂਝ ਨੇ ਖੁਦ ਆਪਣੇ ਇੰਸਟਾਗ੍ਰਾਮ ਪੇਜ਼ 'ਤੇ ਸ਼ੇਅਰ ਕੀਤਾ ਹੈ। ਫਿਲਮ 'ਅਰਜੁਨ ਪਟਿਆਲਾ' 3 ਮਈ ਨੂੰ ਸਿਨੇਮਾਘਰਾਂ 'ਚ ਰਿਲੀਜ਼ ਹੋ ਰਹੀ ਹੈ।
ਦੱਸ ਦੇਈਏ ਕਿ ਫਿਲਮ ਨੂੰ ਰੋਹਿਤ ਜੁਗਰਾਜ ਵੱਲੋਂ ਡਾਇਰੈਕਟ ਕੀਤਾ ਜਾ ਰਿਹਾ ਹੈ। ਫਿਲਮ ਨੂੰ ਮਡਡੌਕ ਫਿਲਮਜ਼ ਦੇ ਬੈਨਰ ਹੇਠ ਰਿਲੀਜ਼ ਕੀਤਾ ਜਾ ਰਿਹਾ ਹੈ। ਫਿਲਮ ਨੂੰ ਪ੍ਰੋਡਿਊਸ ਦਿਨੇਸ਼ ਵਿਜਾਨ ਕਰ ਰਹੇ ਹਨ। ਇਨ੍ਹਾਂ ਤੋਂ ਇਲਾਵਾ ਭੂਸ਼ਨ ਕੁਮਾਰ, ਕ੍ਰਿਸ਼ਨ ਕੁਮਾਰ ਅਤੇ ਸੰਦੀਪ ਲੇਜ਼ਲ ਵੀ ਫਿਲਮ ਨੂੰ ਕੋ-ਪ੍ਰੋਡਿਊਸ ਕਰ ਰਹੇ ਹਨ।
ਫਿਲਮ 'ਚ ਦਿਲਜੀਤ ਦੋਸਾਂਝ ਇਕ ਪੁਲਸ ਵਾਲੇ ਦਾ ਕਿਰਦਾਰ ਨਿਭਾ ਰਹੇ ਹਨ, ਜਿਸ ਦੀਆਂ ਤਸਵੀਰਾਂ ਉਹ ਫਿਲਮ ਦੇ ਸ਼ੂਟ ਦੌਰਾਨ ਕਈ ਵਾਰ ਸ਼ੇਅਰ ਵੀ ਕਰ ਚੁੱਕੇ ਹਨ। ਵਰੁਣ ਸ਼ਰਮਾ ਵੀ ਉਨ੍ਹਾਂ ਨਾਲ ਫਿਲਮ 'ਚ ਪੁਲਸ ਕਰਮੀ ਦਾ ਕਿਰਦਾਰ ਨਿਭਾ ਰਹੇ ਹਨ। ਇਸ ਤੋਂ ਪਹਿਲਾਂ ਦਿਲਜੀਤ ਦੋਸਾਂਝ 'ਉੜਤਾ ਪੰਜਾਬ' ਨਾਲ ਬਾਲੀਵੁੱਡ 'ਚ ਡੈਬਿਊ ਕਰ ਚੁੱਕੇ ਹਨ, ਜਿਸ ਲਈ ਉਨ੍ਹਾਂ ਨੂੰ ਫਿਲਮਫੇਅਰ ਐਵਾਰਡ ਵੀ ਮਿਲਿਆ ਸੀ।