ਮੁੰਬਈ (ਬਿਊਰੋ)— ਟੀ. ਵੀ. ਅਭਿਨੇਤਰੀ ਕ੍ਰਿਸਟਲ ਡਿਸੂਜ਼ਾ ਇਨ੍ਹੀਂ ਦਿਨੀਂ ਆਪਣੀਆਂ ਤਸਵੀਰਾਂ ਨੂੰ ਲੈ ਕੇ ਕਾਫੀ ਸੁਰਖੀਆਂ 'ਚ ਛਾਈ ਹੋਈ ਹੈ। ਹਾਲ ਹੀ 'ਚ ਕ੍ਰਿਸਟਲ ਨੇ ਇਕ ਫੋਟੋਸ਼ੂਟ ਕਰਵਾਇਆ ਹੈ, ਜਿਸ ਦੀਆਂ ਤਸਵੀਰਾਂ ਉਸ ਨੇ ਆਪਣੇ ਇੰਸਟਾਗ੍ਰਾਮ 'ਤੇ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਉਸ ਦਾ ਹੌਟ ਲੁੱਕ ਦੇਖਣ ਨੂੰ ਮਿਲ ਰਿਹਾ ਹੈ। ਉਸ ਦਾ ਇਹ ਲੁੱਕ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਿਹਾ ਹੈ। ਦੱਸ ਦੇਈਏ ਕਿ ਕ੍ਰਿਸਟਲ ਦੀ ਸੋਸ਼ਲ ਮੀਡੀਆ 'ਤੇ ਫੈਨ ਫਾਲੋਇੰਗ ਕਾਫੀ ਮਜ਼ਬੂਤ ਹੈ, ਜਿਸ ਕਾਰਨ ਉਸ ਦੀਆਂ ਤਸਵੀਰਾਂ ਪੋਸਟ ਹੁੰਦੇ ਹੀ ਵਾਇਰਲ ਹੋ ਜਾਂਦੀਆਂ ਹਨ। ਕੁਝ ਹੀ ਘੰਟਿਆਂ 'ਚ ਉਸ ਦੀਆਂ ਤਸਵੀਰਾਂ ਨੂੰ ਹਜ਼ਾਰਾਂ ਵਿਊਜ਼ ਤੇ ਲਾਈਕ ਮਿਲ ਜਾਂਦੇ ਹਨ। ਇਹ ਪਹਿਲੀ ਵਾਰ ਨਹੀਂ ਜਦੋਂ ਕ੍ਰਿਸਟਲ ਇਸ ਅੰਦਾਜ਼ 'ਚ ਨਜ਼ਰ ਆਈ ਹੈ ਸਗੋਂ ਇਸ ਤੋਂ ਪਹਿਲਾਂ ਵੀ ਉਸ ਦਾ ਗਲੈਮਰਸ ਅੰਦਾਜ਼ ਦੇਖਣ ਨੂੰ ਮਿਲ ਚੁੱਕਾ ਹੈ।