ਜਲੰਧਰ (ਬਿਊਰੋ)— ਹਾਲ ਹੀ 'ਚ 'ਲਾਵਾਂ ਫੇਰੇ' ਫਿਲਮ ਦਾ ਨਵਾਂ ਫਨੀ ਡਾਇਲਾਗ ਪ੍ਰੋਮੋ ਰਿਲੀਜ਼ ਹੋਇਆ ਹੈ। ਇਹ ਪ੍ਰੋਮੋ ਰੌਸ਼ਨ ਪ੍ਰਿੰਸ ਤੇ ਬੀ. ਐੱਨ. ਸ਼ਰਮਾ ਵਿਚਾਲੇ ਫਿਲਮਾਇਆ ਗਿਆ ਹੈ। ਪ੍ਰੋਮੋ 'ਚ ਰੌਸ਼ਨ ਪ੍ਰਿੰਸ ਤੇ ਬੀ. ਐੱਨ. ਸ਼ਰਮਾ ਸੁਪਨੇ ਨੂੰ ਲੈ ਕੇ ਗੱਲਬਾਤ ਕਰਦੇ ਹਨ, ਜਿਸ ਦੇ ਸਵਾਲ-ਜਵਾਬ ਕਾਫੀ ਫਨੀ ਹਨ। ਦੱਸਣਯੋਗ ਹੈ ਕਿ 'ਲਾਵਾਂ ਫੇਰੇ' ਫਿਲਮ 'ਚ ਬੀ. ਐੱਨ. ਸ਼ਰਮਾ ਰੁਬੀਨਾ ਬਾਜਵਾ ਦੇ ਪਿਤਾ ਦੀ ਭੂਮਿਕਾ 'ਚ ਹਨ।
ਫਿਲਮ 'ਚ ਰੌਸ਼ਨ ਪ੍ਰਿੰਸ, ਰੁਬੀਨਾ ਬਾਜਵਾ, ਗੁਰਪ੍ਰੀਤ ਘੁੱਗੀ, ਕਰਮਜੀਤ ਅਨਮੋਲ, ਹਾਰਬੀ ਸੰਘਾ ਤੇ ਬੀ. ਐੱਨ. ਸ਼ਰਮਾ ਅਹਿਮ ਭੂਮਿਕਾਵਾਂ ਨਿਭਾਅ ਰਹੇ ਹਨ। ਭੁਪਿੰਦਰ ਸਿੰਘ ਵਲੋਂ ਫਿਲਮ ਦੀ ਕਹਾਣੀ ਲਿਖੀ ਗਈ ਹੈ, ਜਿਸ ਦਾ ਨਿਰਦੇਸ਼ਨ ਸਮੀਪ ਕੰਗ ਨੇ ਕੀਤਾ ਹੈ। ਕਾਮੇਡੀ ਨਾਲ ਭਰਪੂਰ ਫਿਲਮ 'ਲਾਵਾਂ ਫੇਰੇ' 16 ਫਰਵਰੀ ਨੂੰ ਰਿਲੀਜ਼ ਹੋਣ ਜਾ ਰਹੀ ਹੈ, ਜਿਸ ਦਾ ਦਰਸ਼ਕ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ।