FacebookTwitterg+Mail

ਫੈਨਜ਼ ਲਈ ਖੁਸ਼ਖਬਰੀ, ਖਤਰੇ ਤੋਂ ਬਾਹਰ ਲਤਾ ਮੰਗੇਸ਼ਕਰ ਦੀ ਜਾਨ

lata mangeshkar condition better now
14 November, 2019 11:59:00 AM

ਮੁੰਬਈ (ਬਿਊਰੋ) — ਦੇਸ਼ ਵਾਸੀਆਂ ਲਈ ਖੁਸ਼ਖਬਰੀ ਹੈ। ਉਨ੍ਹਾਂ ਦੀ ਪਿਆਰੀ ਲਤਾ ਦੀਦੀ ਦੀ ਸਿਹਤ 'ਚ ਕਾਫੀ ਸੁਧਾਰ ਹੋ ਰਿਹਾ ਹੈ। 90 ਸਾਲ ਦੀ ਲਤਾ ਮੰਗੇਸ਼ਕਰ ਦੇ ਪਰਿਵਾਰ ਨੇ ਸਮਾਚਾਰ ਏਜੰਸੀ ਏ. ਐੱਨ. ਆਈ ਨੂੰ ਦੱਸਿਆ ਕਿ ਉਨ੍ਹਾਂ ਦੀ ਸਿਹਤ ਹੁਣ ਪਹਿਲਾਂ ਨਾਲੋਂ ਕਾਫੀ ਬਿਹਤਰ ਹੈ। ਹੁਣ ਕੁਝ ਹੀ ਦਿਨਾਂ ਤੱਕ ਲਤਾ ਮੰਗੇਸ਼ਕਰ ਨੂੰ ਹਸਪਤਾਲ ਤੋਂ ਛੁੱਟੀ ਵੀ ਮਿਲ ਜਾਵੇਗੀ। ਘਰਵਾਲਿਆਂ ਨੇ ਲਤਾ ਮੰਗੇਸ਼ਕਰ ਦੀ ਜਾਨ ਖਤਰੇ ਤੋਂ ਬਾਹਰ ਦੱਸੀ ਹੈ। ਦੱਸ ਦਈਏ ਕਿ ਲਤਾ ਮੰਗੇਸ਼ਕਰ ਦੇ ਫੇਫੜਿਆਂ 'ਚ ਇਨਫੈਕਸ਼ਨ ਤੋਂ ਇਲਾਵਾ ਨਿਮੋਨੀਆ ਵੀ ਹੋ ਗਿਆ ਹੈ। ਇਸੇ ਕਰਕੇ ਉਨ੍ਹਾਂ ਨੂੰ ਆਈ. ਸੀ. ਯੂ 'ਚੋਂ ਬਾਹਰ ਨਹੀਂ ਕੱਢਿਆ ਜਾ ਰਿਹਾ ਹੈ। ਲਤਾ ਮੰਗੇਸ਼ਕਰ ਨੂੰ ਸੋਮਵਾਰ ਰਾਤ ਲਗਭਗ 1.30 ਵਜੇ ਬ੍ਰੀਚ ਕੈਂਡੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਉਨ੍ਹਾਂ ਨੂੰ ਸਾਹ ਲੈਣ 'ਚ ਕਾਫੀ ਮੁਸ਼ਕਿਲ ਹੋ ਰਹੀ ਸੀ।

Punjabi Bollywood Tadka
ਦੱਸਣਯੋਗ ਹੈ ਕਿ ਲਤਾ ਮੰਗੇਸ਼ਕਰ ਦੀ ਸਿਹਤ ਨੂੰ ਲੈ ਕੇ ਫਿਲਮ ਜਗਤ ਤੋਂ ਰਾਜਨੀਤੀ ਤੱਕ ਲੋਕ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀਆਂ ਦੁਆਵਾਂ ਕਰ ਰਹੇ ਹਨ। ਮਹਾਰਾਸ਼ਟਰ ਦੇ ਰਾਜਪਾਲ ਭਗਤ ਸਿੰਘ ਕੋਸ਼ਯਾਰੀ ਨੇ ਵੀ ਉਨ੍ਹਾਂ ਦੇ ਜਲਦ ਠੀਕ ਹੋਣ ਦੀ ਕਾਮਨਾ ਕੀਤੀ ਹੈ। ਡਰੀਮ ਗਰਲ ਹੇਮਾ ਮਾਲਿਨੀ ਨੇ ਉਨ੍ਹਾਂ ਦੀ ਖਰਾਬ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਅਤੇ ਜਲਦ ਸਿਹਤਮੰਦ ਹੋਣ ਲਈ ਦੁਆ ਕੀਤੀ। ਹਿੰਦੀ ਫਿਲਮ ਜਗਤ 'ਚ 25 ਹਜ਼ਾਰ ਤੋਂ ਜ਼ਿਆਦਾ ਗੀਤ ਗਾ ਚੁੱਕੀ ਲਤਾ ਮੰਗੇਸ਼ਕਰ ਭਾਰਤ ਰਤਨ ਨਾਲ ਸਨਮਾਨਿਤ ਹੋ ਚੁੱਕੇ ਹਨ। ਲਤਾ ਮੰਗੇਸ਼ਕਰ ਨੇ ਹਿੰਦੀ, ਖੇਤਰੀ ਫਿਲਮਾਂ ਅਤੇ ਵਿਦੇਸ਼ੀ ਫਿਲਮਾਂ 'ਚ ਹਜ਼ਾਰਾਂ ਸਦਾਬਹਾਰ ਗੀਤ ਸਰੋਤਿਆਂ ਦੀ ਝੋਲੀ ਪਾਏ ਹਨ। ਉਨ੍ਹਾਂ ਦੀ ਆਖਰੀ ਫਿਲਮ 2004 'ਚ ਬਣੀ ਯਸ਼ ਚੋਪੜਾ ਦੀ ਫਿਲਮ 'ਵੀਰ ਜ਼ਾਰਾ' ਸੀ, ਜਿਸ ਦੇ ਗੀਤ ਸੁਪਰਹਿੱਟ ਹੋਏ।ਇਸ ਸਾਲ 30 ਮਾਰਚ ਨੂੰ ਉਨ੍ਹਾਂ ਭਾਰਤੀ ਫੌਜ ਨੂੰ ਸ਼ਰਧਾਂਜਲੀ ਵਜੋਂ ਗੀਤ 'ਸੌਗੰਧ ਮੁਝੇ ਇਸ ਮਿੱਟੀ ਕੀ' ਗਾਇਆ।


Tags: Lata MangeshkarCondition Better NowLegendary SingerBreach Candy HospitalDr Patit Samdhani

Edited By

Sunita

Sunita is News Editor at Jagbani.