FacebookTwitterg+Mail

ਬਾਕਸ ਆਫਿਸ 'ਤੇ ਸ਼ਾਨਦਾਰ ਓਪਨਿੰਗ ਨਹੀਂ ਕਰ ਸਕੀ 'ਲਵਯਾਤਰੀ'

loveratri
06 October, 2018 04:29:51 PM

ਮੁੰਬਈ (ਬਿਊਰੋ)— ਸਲਮਾਨ ਖਾਨ ਦੇ ਜੀਜਾ ਆਯੁਸ਼ ਸ਼ਰਮਾ ਦੀ ਪਹਿਲੀ ਫਿਲਮ 'ਲਵਯਾਤਰੀ' ਸਿਨੇਮਾਘਰਾਂ 'ਚ ਰਿਲੀਜ਼ ਹੋ ਚੁੱਕੀ ਹੈ। ਇਸ ਫਿਲਮ ਰਾਹੀਂ ਅਭਿਨੇਤਰੀ ਵਰੀਨਾ ਹੁਸੈਨ ਨੇ ਹਿੰਦੀ ਸਿਨੇਮਾ 'ਚ ਡੈਬਿਊ ਕੀਤਾ ਹੈ। ਤੁਹਾਨੂੰ ਦੱਸ ਦੇਈਏ ਫਿਲਮ ਨੂੰ ਬਾਕਸ ਆਫਿਸ 'ਤੇ ਪਹਿਲੇ ਦਿਨ ਪ੍ਰਸ਼ੰਸਕਾਂ ਵਲੋਂ ਖਾਸ ਹੁੰਗਾਰਾ ਨਹੀਂ ਮਿਲਿਆ। ਸੂਤਰਾਂ ਮੁਤਾਬਕ ਫਿਲਮ ਨੇ ਪਹਿਲੇ ਦਿਨ ਸ਼ੁੱਕਰਵਾਰ 2.80 ਕਰੋੜ ਦੀ ਕਮਾਈ ਕੀਤੀ। ਫਿਲਮ ਟਰੇਡ ਦੇ ਜਾਣਕਾਰਾਂ ਨੇ ਅੰਦਾਜ਼ਾ ਲਗਾਇਆ ਸੀ ਕਿ 'ਲਵਯਾਤਰੀ' ਨੂੰ 3 ਕਰੋੜ ਦੀ ਓਪਨਿੰਗ ਮਿਲ ਸਕਦੀ ਸੀ ਪਰ ਫਿਲਮ ਅਨੁਮਾਨਿਤ ਕਮਾਈ ਨਹੀਂ ਕਰ ਸਕੀ।

ਦੱਸਣਯੋਗ ਹੈ ਕਿ ਫਿਲਮ 'ਲਵਯਾਤਰੀ' ਦਾ ਨਿਰਮਾਣ ਸਲਮਾਨ ਖਾਨ ਫਿਲਮਸ ਬੈਨਰ ਹੇਠ ਕੀਤਾ ਗਿਆ ਹੈ। ਸਮੀਖਿਅਕਾਂ ਵਲੋਂ ਮਿਲ ਰਹੀਆਂ ਪ੍ਰਤੀਕਿਰਿਆਵਾਂ ਦੀ ਗੱਲ ਕਰੀਏ ਤਾਂ ਇਸ ਦੀ ਕੋਈ ਖਾਸ ਤਾਰੀਫ ਨਹੀਂ ਹੋਈ। ਉੱਥੇ ਹੀ ਪਹਿਲੇ ਦਿਨ ਦੀ ਕਮਾਈ ਨੂੰ ਦੇਖਦੇ ਹੋਏ ਕਿਹਾ ਜਾ ਸਕਦਾ ਹੈ ਕਿ ਪ੍ਰਸ਼ੰਸਕਾਂ ਨੇ ਵੀ ਇਸ ਫਿਲਮ ਨੂੰ ਖਾਸ ਪਸੰਦ ਨਹੀਂ ਕੀਤਾ। ਇਸ ਤੋਂ ਇਲਾਵਾ ਇਹ ਉਮੀਦ ਕਰਦੇ ਹਾਂ ਕਿ ਫਿਲਮ ਵੀਕੈਂਡ ਤੱਕ ਚੰਗਾ ਕਾਰੋਬਾਰ ਕਰਨ 'ਚ ਸਫਲ ਰਹੇਗੀ।


Tags: Salman Khan Aayush Sharma Warina Hussain Loveratri Box Office Bollywood Actor

Edited By

Kapil Kumar

Kapil Kumar is News Editor at Jagbani.