ਜਲੰਧਰ (ਬਿਊਰੋ)— ਇਸ ਸ਼ੁੱਕਰਵਾਰ ਯਾਨੀ ਕਿ 10 ਮਈ ਨੂੰ ਪੰਜਾਬੀ ਫਿਲਮ 'ਲੁਕਣ ਮੀਚੀ' ਰਿਲੀਜ਼ ਹੋਣ ਜਾ ਰਹੀ ਹੈ। ਫਿਲਮ ਦੇ ਟਰੇਲਰ ਤੋਂ ਲੈ ਕੇ ਇਸ ਦੇ ਗੀਤਾਂ ਨੂੰ ਲੋਕਾਂ ਵਲੋਂ ਖੂਬ ਪਸੰਦ ਕੀਤਾ ਜਾ ਰਿਹਾ ਹੈ। ਫਿਲਮ 'ਚ ਪ੍ਰੀਤ ਹਰਪਾਲ, ਮੈਂਡੀ ਤੱਖਰ, ਅੰਮ੍ਰਿਤ ਔਲਖ, ਯੋਗਰਾਜ ਸਿੰਘ, ਗੁੱਗੂ ਗਿੱਲ, ਹੋਬੀ ਧਾਲੀਵਾਲ, ਬੀ. ਐੱਨ. ਸ਼ਰਮਾ, ਕਰਮਜੀਤ ਅਨਮੋਲ ਤੇ ਗੁਰਚੇਤ ਚਿੱਤਰਕਾਰ ਮੁੱਖ ਭੂਮਿਕਾ ਨਿਭਾਅ ਰਹੇ ਹਨ। ਖਾਸ ਗੱਲ ਇਹ ਹੈ ਕਿ ਗੁੱਗੂ ਗਿੱਲ ਤੇ ਯੋਗਰਾਜ ਸਿੰਘ ਦੀ ਇਸ ਵਾਰ ਦੋਸਤੀ ਵੀ ਫਿਲਮ 'ਚ ਦੇਖਣ ਨੂੰ ਮਿਲੇਗੀ, ਜੋ ਜ਼ਿਆਦਾਤਰ ਪੰਜਾਬੀ ਫਿਲਮਾਂ 'ਚ ਦੁਸ਼ਮਣ ਬਣੇ ਨਜ਼ਰ ਆਏ। ਫਿਲਮ ਜਿਥੇ ਪੰਜਾਬ ਦੇ ਨਾਲ-ਨਾਲ ਹੋਰ ਸੂਬਿਆਂ 'ਚ ਵੱਡੇ ਪੱਧਰ 'ਤੇ ਰਿਲੀਜ਼ ਹੋਣ ਜਾ ਰਹੀ ਹੈ, ਉਥੇ ਵਿਦੇਸ਼ਾਂ 'ਚ ਵੀ ਫਿਲਮ ਨੂੰ ਵੱਧ ਤੋਂ ਵੱਧ ਥਿਏਟਰਾਂ 'ਚ ਰਿਲੀਜ਼ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਹਾਲ ਹੀ 'ਚ ਫਿਲਮ ਦੀ ਕੈਨੇਡਾ, ਆਸਟਰੇਲੀਆ ਤੇ ਯੂ. ਐੱਸ. ਏ. ਦੀ ਸਿਨੇਮਾ ਲਿਸਟਿੰਗ ਸਾਹਮਣੇ ਆਈ ਹੈ, ਜੋ ਹੇਠ ਲਿਖੇ ਅਨੁਸਾਰ ਹੈ—
ਕੈਨੇਡਾ
ਆਸਟਰੇਲੀਆ
ਯੂ. ਐੱਸ. ਏ.
ਦੱਸਣਯੋਗ ਹੈ ਕਿ 'ਲੁਕਣ ਮੀਚੀ' ਫਿਲਮ ਬੰਬਲ ਬੀ ਪ੍ਰੋਡਕਸ਼ਨਜ਼ ਤੇ ਫੇਮ ਮਿਊਜ਼ਿਕ ਦੀ ਪੇਸ਼ਕਸ਼ ਹੈ। ਫਿਲਮ ਨੂੰ ਐੱਮ. ਹੁੰਦਲ ਨੇ ਡਾਇਰੈਕਟ ਕੀਤਾ ਹੈ, ਜਿਸ ਦੇ ਪ੍ਰੋਡਿਊਸਰ ਅਵਤਾਰ ਸਿੰਘ ਬੱਲ ਤੇ ਬਿਕਰਮ ਬੱਲ ਹਨ। 'ਲੁਕਣ ਮੀਚੀ' ਦੀ ਕਹਾਣੀ, ਸਕ੍ਰੀਨਪਲੇਅ ਤੇ ਡਾਇਲਾਗਸ ਰਾਜੂ ਵਰਮਾ ਨੇ ਲਿਖੇ ਹਨ। ਨਾਲ ਹੀ ਇਸ ਦੇ ਸੰਗੀਤ ਨੂੰ ਵੀ ਕਾਫੀ ਪਸੰਦ ਕੀਤਾ ਜਾ ਰਿਹਾ ਹੈ, ਜੋ ਜਤਿੰਦਰ ਸ਼ਾਹ ਨੇ ਦਿੱਤਾ ਹੈ। ਯੂਟਿਊਬ 'ਤੇ ਫਿਲਮ ਦਾ ਟਰੇਲਰ ਤੇ ਗੀਤ ਯੈਲੇ ਮਿਊਜ਼ਿਕ ਦੇ ਚੈਨਲ 'ਤੇ ਰਿਲੀਜ਼ ਹੋਏ ਹਨ। ਜਿਸ ਤਰ੍ਹਾਂ ਇਸ ਫਿਲਮ ਦੇ ਟਰੇਲਰ ਤੇ ਗੀਤਾਂ ਨੂੰ ਹੁੰਗਾਰਾ ਮਿਲਿਆ ਹੈ, ਉਮੀਦ ਹੈ ਕਿ ਫਿਲਮ ਨੂੰ ਵੀ ਲੋਕ ਉਨਾ ਹੀ ਹੁੰਗਾਰਾ ਦੇਣਗੇ।