ਹਿਸਾਰ(ਬਿਊਰੋ)— ਬਾਲੀਵੁੱਡ ਦੀ ਹੌਟ ਅਦਾਕਾਰਾ ਮੱਲਿਕਾ ਸ਼ੇਰਾਵਤ ਦੇ ਪਿਤਾ ਮੁਕੇਸ਼ ਕੁਮਾਰ ਲਾਂਬਾ ਦੇ ਫਾਰਮ ਹਾਊਸ 'ਚ ਚੋਰਾਂ ਨੇ ਧਾਵਾ ਬੋਲ ਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ। ਲਾਂਬਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਕਿਹਾ ਕਿ ਉਨ੍ਹਾਂ ਦੇ ਮੋਠ ਰਾਗੜਾਨ ਪਿੰਡ ਸਥਿਤ ਫਾਰਮ ਹਾਊਸ 'ਚ ਚੋਰਾਂ ਨੇ ਦਾਖਲ ਹੋ ਕੇ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰ ਲਿਆ ਹੈ। ਉਨ੍ਹਾਂ ਨੇ ਫਾਰਮ ਹਾਊਸ ਦੇ ਨੇੜੇ ਰਹਿਣ ਵਾਲੇ ਰਾਜੇਂਦਰ ਨਾਂ ਦੇ ਵਿਅਕਤੀ 'ਤੇ ਫਾਰਮ ਹਾਊਸ ਦਾ ਤਾਲਾ ਤੋੜ ਕੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਦਾ ਦਾਅਵਾ ਹੈ ਕਿ ਫਾਰਮ ਹਾਊਸ ਤੋਂ ਫਰਿੱਜ, ਟੀ. ਵੀ., ਗੈਸ ਸਿਲੰਡਰ ਅਤੇ ਹੋਰ ਕੀਮਤੀ ਸਾਮਾਨ ਚੋਰੀ ਹੋਇਆ ਹੈ।
ਦੱਸ ਦੇਈਏ ਕਿ ਇਨ੍ਹੀਂ ਦਿਨੀਂ ਮੱਲਿਕਾ ਸ਼ੇਰਾਵਤ ਫਿਲਮੀ ਨਗਰੀ ਤੋਂ ਕਾਫੀ ਦੂਰ ਹੈ ਪਰ ਉਹ ਕਿਸੇ ਨਾ ਕਿਸੇ ਵਿਸ਼ੇ ਨੂੰ ਲੈ ਕੇ ਸੁਰਖੀਆਂ 'ਚ ਆ ਹੀ ਜਾਂਦੀ ਹੈ।